Dailyhunt
Kharar 'ਚ ਚਾਕੂ ਮਾਰ ਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਚੰਡੀਗੜ੍ਹ ਯੂਨੀਵਰਸਿਟੀ 'ਚ LLB ਦੀ ਕਰ ਰਿਹਾ ਸੀ ਪੜ੍ਹਾਈ

Kharar 'ਚ ਚਾਕੂ ਮਾਰ ਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਚੰਡੀਗੜ੍ਹ ਯੂਨੀਵਰਸਿਟੀ 'ਚ LLB ਦੀ ਕਰ ਰਿਹਾ ਸੀ ਪੜ੍ਹਾਈ

PTC News 1 week ago

Kharar Law Student Murder : ਮੁਹਾਲੀ ਦੇ ਖਰੜ 'ਚ ਇੱਕ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਮਗਰੋਂ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਨੌਜਵਾਨ ਚੰਡੀਗੜ੍ਹ ਯੂਨੀਵਰਸਿਟੀ ਐਲਐਲਬੀ ਦਾ ਵਿਦਿਆਰਥੀ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਅਮਨ ਦਹੀਆ ਦੇ ਰੂਪ ਵਿੱਚ ਹੋਈ ਹੈ ਜੋ ਕਿ ਪਾਣੀਪਤ ਦੇ ਪਿੰਡ ਗੜੀਵਾਲਾ ਦਾ ਰਹਿਣ ਵਾਲਾ ਹੈ।

ਉਸਦੀ ਉਮਰ ਤਕਰੀਬਨ 22 ਸਾਲ ਹੈ।

ਪੁਲਿਸ ਨੇ ਮਾਮਲੇ ਸਬੰਧੀ ਕਾਰਵਾਈ ਕਰਦੇ ਹੋਏ ਵੱਖ-ਵੱਖ ਧਾਰਾਵਾਂ ਦੇ ਤਹਿਤ ਇੱਕ ਲੜਕੀ ਸਣੇ ਚਾਰ ਲੋਕਾਂ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਕਤਲ ਦਾ ਕਾਰਨ ਪੁਰਾਣੀ ਰੰਜਿਸ਼ ਅਤੇ ਪੁਲਿਸ ਨੂੰ ਜਾਣਕਾਰੀ ਦੇਣ ਦਾ ਸ਼ੱਕ ਸੀ।

: Amritsar Firing News : ਮਜੀਠਾ ਹਲਕੇ ਦੇ ਪਿੰਡ ਸਿਆਲਕਾ 'ਚ ਘਰ 'ਤੇ ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਗੋਲੀਆਂ, ਫੈਲੀ ਦਹਿਸ਼ਤ

Dailyhunt
Disclaimer: This content has not been generated, created or edited by Dailyhunt. Publisher: PTC News Punjabi