Dailyhunt Logo
  • Light mode
    Follow system
    Dark mode
    • Play Story
    • App Story
Lukkhe Web Series : ਯੋਗਰਾਜ ਸਿੰਘ ਦੀ ਗ੍ਰਿਫ਼ਤਾਰੀ 'ਤੇ ਲੱਗੀ ਰੋਕ, ਹਾਈਕੋਰਟ ਨੇ ਅੰਤਰਿਮ ਰਾਹਤ ਅਰਜ਼ੀ ਕੀਤੀ ਮਨਜੂਰ

Lukkhe Web Series : ਯੋਗਰਾਜ ਸਿੰਘ ਦੀ ਗ੍ਰਿਫ਼ਤਾਰੀ 'ਤੇ ਲੱਗੀ ਰੋਕ, ਹਾਈਕੋਰਟ ਨੇ ਅੰਤਰਿਮ ਰਾਹਤ ਅਰਜ਼ੀ ਕੀਤੀ ਮਨਜੂਰ

PTC News 4 months ago

Lukkhe Row : ਪੰਜਾਬ-ਹਰਿਆਣਾ ਹਾਈਕੋਰਟ (High Court) ਨੇ ਲੁੱਖੇ ਵੈਬ ਸੀਰੀਜ਼ ਵਿਵਾਦ 'ਚ ਅਦਾਕਾਰ ਯੋਗਰਾਜ ਸਿੰਘ ਦੀ ਗ੍ਰਿਫ਼ਤਾਰੀ 'ਤੇ ਰੋਕ ਲਗਾ ਦਿੱਤੀ ਹੈ। ਕੋਰਟ ਨੇ ਯੋਗਰਾਜ ਸਿੰਘ (Yograj Singh) ਦੀ ਪਟੀਸ਼ਨ ਮਨਜੂਰ ਕਰਦੇ ਹੋਏ ਅੰਤਰਿਮ ਰਾਹਤ ਦਿੰਦਿਆਂ ਮਾਮਲੇ ਦੀ ਅਗਲੀ ਸੁਣਵਾਈ ਤੱਕ ਰੋਕ ਲਗਾਈ ਹੈ।

ਹਾਈ ਕੋਰਟ ਨੇ ਨਿਰਦੇਸ਼ ਦਿੱਤਾ ਕਿ ਯੋਗਰਾਜ ਸਿੰਘ ਵਿਰੁੱਧ ਅਗਲੇ ਹੁਕਮਾਂ ਤੱਕ ਕੋਈ ਜ਼ਬਰਦਸਤੀ ਕਾਰਵਾਈ ਨਾ ਕੀਤੀ ਜਾਵੇ।

ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਵੀ ਇੱਕ ਨੋਟਿਸ ਜਾਰੀ ਕਰਕੇ ਸਿੰਘ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਜਵਾਬ ਮੰਗਿਆ ਹੈ।

ਯੋਗਰਾਜ ਸਿੰਘ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵੱਲੋਂ ਆਪਣੀ ਅਗਾਊਂ ਜ਼ਮਾਨਤ ਅਰਜ਼ੀ ਪਹਿਲਾਂ ਖਾਰਜ ਕੀਤੇ ਜਾਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਸੀ। ਇਸ ਮਾਮਲੇ ਵਿੱਚ ਐਫਆਈਆਰ 14 ਮਈ ਨੂੰ ਚੰਡੀਗੜ੍ਹ ਦੇ ਸੈਕਟਰ 36 ਪੁਲਿਸ ਸਟੇਸ਼ਨ ਵਿੱਚ ਵਕੀਲ ਉੱਜਵਲ ਭਸੀਨ ਅਤੇ ਜਤਿਨ ਵਰਮਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਦਰਜ ਕੀਤੀ ਗਈ ਸੀ।

ਵੈੱਬ ਸੀਰੀਜ਼ ਦੀ ਇੱਕ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ, ਜਿਸ ਵਿੱਚ ਯੋਗਰਾਜ ਸਿੰਘ ਨੂੰ ਇੱਕ ਮਹਿਲਾ ਪੁਲਿਸ ਅਧਿਕਾਰੀ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਕਰਦੇ ਦਿਖਾਇਆ ਗਿਆ ਹੈ। ਇਸ ਕਲਿੱਪ ਦੀ ਵਕੀਲਾਂ ਅਤੇ ਸੋਸ਼ਲ ਮੀਡੀਆ ਉਪਭੋਗਤਾਵਾਂ ਵੱਲੋਂ ਤਿੱਖੀ ਆਲੋਚਨਾ ਕੀਤੀ ਗਈ, ਜਿਸ ਕਾਰਨ ਐਫਆਈਆਰ ਦਰਜ ਕੀਤੀ ਗਈ।

ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਹੁਣ 9 ਜੁਲਾਈ ਤੈਅ ਕੀਤੀ ਹੈ।

Dailyhunt
Disclaimer: This content has not been generated, created or edited by Dailyhunt. Publisher: PTC News Punjabi