Dailyhunt Logo
  • Light mode
    Follow system
    Dark mode
    • Play Story
    • App Story
Municipal Council Elections : EVM ਰਾਹੀਂ ਹੋਣਗੀਆਂ 4 ਨਗਰ ਕੌਂਸਲਾਂ ਦੀਆਂ ਚੋਣਾਂ, ਹਾਈਕੋਰਟ ਦਾ ਵੱਡਾ ਫੈਸਲਾ

Municipal Council Elections : EVM ਰਾਹੀਂ ਹੋਣਗੀਆਂ 4 ਨਗਰ ਕੌਂਸਲਾਂ ਦੀਆਂ ਚੋਣਾਂ, ਹਾਈਕੋਰਟ ਦਾ ਵੱਡਾ ਫੈਸਲਾ

PTC News 1 week ago

Municipal Council Elections 2026 : ਪੰਜਾਬ ਦੀਆਂ 4 ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ (High Court) ਨੇ ਵੱਡਾ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ 13 ਜੂਨ ਨੂੰ ਸ਼ਾਮ ਚੌਰਾਸੀ, ਕਾਦੀਆਂ, ਗੁਰਦਾਸਪੁਰ ਅਤੇ ਦੀਨਾਨਗਰ ਵਿੱਚ ਈਵੀਐਮ (EVM) ਰਾਹੀਂ ਚੋਣਾਂ ਨੂੰ ਲੈ ਕੇ ਇਹ ਹੁਕਮ ਜਾਰੀ ਕੀਤੇ ਹਨ। ਅੱਜ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਵਿੱਚ ਮੰਗ ਕੀਤੀ ਗਈ ਸੀ ਕਿ ਇਹ ਚੋਣਾਂ ਈਵੀਐਮ ਰਾਹੀਂ ਕਰਵਾਈਆਂ ਜਾਣ।

ਐਡਵੋਕੇਟ ਤੁਸ਼ਾਰ ਮਦਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਪਟੀਸ਼ਨ ਦੇ ਸੰਬੰਧ ਵਿੱਚ ਭਾਰਤ ਦੇ ਚੋਣ ਕਮਿਸ਼ਨ (Election Commision of India) ਨੇ ਅਦਾਲਤ ਨੂੰ ਦੱਸਿਆ ਕਿ ਈਵੀਐਮ ਮਸ਼ੀਨਾਂ 22 ਮਈ ਨੂੰ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਉਪਲਬਧ ਕਰਵਾ ਦਿੱਤੀਆਂ ਗਈਆਂ ਸਨ।

ਪੰਜਾਬ ਰਾਜ ਚੋਣ ਕਮਿਸ਼ਨ (Punjab Election Commission) ਨੇ ਹਾਈ ਕੋਰਟ ਨੂੰ ਭਰੋਸਾ ਦਿੱਤਾ ਕਿ ਚੋਣਾਂ ਈਵੀਐਮ ਦੀ ਵਰਤੋਂ ਕਰਕੇ ਕਰਵਾਈਆਂ ਜਾਣਗੀਆਂ। ਰਾਜ ਚੋਣ ਕਮਿਸ਼ਨ ਦੇ ਇਸ ਭਰੋਸੇ ਤੋਂ ਬਾਅਦ, ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ 29 ਮਈ 2026 ਨੂੰ ਹੋਈਆਂ ਨਿਗਮ ਤੇ ਕੌਂਸਲ ਚੋਣਾਂ ਤੋਂ ਪਹਿਲਾਂ ਵੀ ਈਵੀਐਮ ਰਾਹੀਂ ਵੋਟਿੰਗ ਕਰਵਾਉਣ ਨੂੰ ਲੈ ਕੇ ਪਟੀਸ਼ਨ ਦਾਖਲ ਕੀਤੀ ਗਈ ਸੀ, ਜਿਸ 'ਤੇ ਹਾਈਕੋਰਟ ਨੇ ਇਹ ਕਹਿੰਦਿਆਂ ਪਟੀਸ਼ਨ ਦਾ ਨਿਪਟਾਰਾ ਕੀਤਾ ਸੀ ਕਿ ਹੁਣ ਦੇਰ ਚੁੱਕੀ ਹੈ, ਸ਼ਡਿਊਲ ਜਾਰੀ ਹੋ ਚੁੱਕਾ ਹੈ, ਦਖਲ ਦੇਣਾ ਸਹੀ ਨਹੀਂ। ਦੱਸ ਦਈਏ ਕਿ ਇਹ ਪਟੀਸ਼ਨ ਮੁਹਾਲੀ ਦੀ ਐਡਵੋਕੇਟ ਰੂਚਿਕਾ ਗਰਗ ਨੇ ਦਾਇਰ ਕੀਤੀ ਸੀ।

Dailyhunt
Disclaimer: This content has not been generated, created or edited by Dailyhunt. Publisher: PTC News Punjabi