Dailyhunt Logo
  • Light mode
    Follow system
    Dark mode
    • Play Story
    • App Story
Pathankot Murder News : 20 ਸਾਲਾਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਪੁਰਾਣੀ ਰੰਜਿਸ਼ ਦੇ ਚੱਲਦੇ ਦਿੱਤਾ ਗਿਆ ਵਾਰਦਾਤ ਨੂੰ ਅੰਜਾਮ

Pathankot Murder News : 20 ਸਾਲਾਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਪੁਰਾਣੀ ਰੰਜਿਸ਼ ਦੇ ਚੱਲਦੇ ਦਿੱਤਾ ਗਿਆ ਵਾਰਦਾਤ ਨੂੰ ਅੰਜਾਮ

PTC News 3 days ago

Pathankot Murder News : ਪਠਾਨਕੋਟ ਜ਼ਿਲ੍ਹੇ ਦੇ ਸਮਰਾਲਾ ਪਿੰਡ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਕ ਨੌਜਵਾਨ ਦਾ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ ਉਸਦੀ ਦਰਦਨਾਕ ਮੌਤ ਹੋ ਗਈ।

ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਨੌਜਵਾਨ ਕੰਮ ਲਈ ਰਾਜਕਰੂਰਾ ਪਿੰਡ ਜਾ ਰਿਹਾ ਸੀ ਇਸ ਦੌਰਾਨ ਕੁਝ ਵਿਅਕਤੀਆਂ ਨੇ ਉਸ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।

ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਉਸਦੇ ਸਾਥੀ ਨੇ ਉਸਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ 20 ਸਾਲਾ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਸ ਘਟਨਾ ਬਾਰੇ, ਮ੍ਰਿਤਕ ਦੇ ਇੱਕ ਰਿਸ਼ਤੇਦਾਰ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਕਾਰਨ ਉਸ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ ਸੀ। ਇੱਕ ਹੋਰ ਦੋਸਤ ਨੇ ਦੱਸਿਆ ਕਿ ਉਹ ਪਾਣੀ ਪੀਣ ਲਈ ਰਾਜਪੁਰਾ ਪਿੰਡ ਜਾ ਰਿਹਾ ਸੀ ਤਾਂ ਕੁਝ ਵਿਅਕਤੀਆਂ ਨੇ ਉਸ 'ਤੇ ਹਮਲਾ ਕਰ ਦਿੱਤਾ। ਉਸਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪੀੜਤ ਪਰਿਵਾਰ ਨੇ ਇਨਸਾਫ਼ ਦੀ ਅਪੀਲ ਕੀਤੀ ਹੈ।

ਮਾਮਲੇ ਸਬੰਧੀ ਪਠਾਨਕੋਟ ਦੇ ਐਸਐਸਪੀ ਨੇ ਕਿਹਾ ਕਿ ਇਹ ਕਤਲ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਫਿਲਹਾਲ ਮੁਲਜ਼ਮ ਫਰਾਰ ਹੈ ਅਤੇ ਜਲਦੀ ਹੀ ਉਸਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

: Punjab Vigilance Bribery Case : ਡੀਜੀਪੀ ਦੇ ਰੀਡਰ ਓਪੀ ਰਾਣਾ ਨੇ CBI ਅਦਾਲਤ 'ਚ ਕੀਤਾ ਆਤਮ-ਸਮਰਪਣ, ਬੋਲਿਆ - ਮੈਨੂੰ ਝੂਠਾ ਫਸਾਇਆ ਜਾ ਰਿਹਾ...

Dailyhunt
Disclaimer: This content has not been generated, created or edited by Dailyhunt. Publisher: PTC News Punjabi