Dailyhunt Logo
  • Light mode
    Follow system
    Dark mode
    • Play Story
    • App Story
Patiala News : 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ  ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

Patiala News : 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

PTC News 6 days ago

Patiala News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਥਾਦਾ ਸ਼ੁਤਰਾਣਾ ਤਹਿਸੀਲ ਪਾਤੜਾਂ ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਜਸਵਿੰਦਰ ਸਿੰਘ ਨੂੰ 18000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਬਕਰਾਹਾ ਤਹਿਸੀਲ ਪਾਤੜਾਂ ਜ਼ਿਲ੍ਹਾ ਪਟਿਆਲਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਆਪਣੇ ਗੁਆਂਢੀਆਂ ਨਾਲ ਹੋਈ ਲੜਾਈ ਵਿੱਚ ਜ਼ਖਮੀ ਹੋ ਗਏ ਸਨ। ਇਸ ਸਬੰਧ ਵਿੱਚ ਰਾਜਿੰਦਰਾ ਹਸਪਤਾਲ ਦੇ ਡਾਕਟਰ ਨੇ ਉਨ੍ਹਾਂ ਦਾ ਇਲਾਜ ਕਰਦੇ ਹੋਏ ਮਾਮਲੇ ਦੀ ਸੂਚਨਾ ਪੁਲਿਸ ਸਟੇਸ਼ਨ ਸ਼ੁਤਰਾਣਾ ਨੂੰ ਦਿੱਤੀ ਸੀ ਅਤੇ ਦੋਸ਼ੀ ਅਧਿਕਾਰੀ ਬਾਅਦ ਵਿੱਚ ਜ਼ਖਮੀ ਵਿਅਕਤੀਆਂ ਦੇ ਬਿਆਨ ਦਰਜ ਕਰਨ ਲਈ ਹਸਪਤਾਲ ਪੁੱਜਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਏ.ਐਸ.ਆਈ. ਨੇ ਹਮਲਾ ਕਰਨ ਵਾਲੀ ਦੂਜੀ ਧਿਰ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੇ ਬਦਲੇ 20,000/- ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਵੱਲੋਂ ਬੇਨਤੀ ਕਰਨ 'ਤੇ, ਮੁਲਜ਼ਮ ਐ.ਐਸ.ਆਈ 18000 ਰੁਪਏ ਦੀ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ।

ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਾਰਨ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

: Punjab KCC Scheme Update : ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਅਹਿਮ ਫੈਸਲੇ; ਕਣਕ, ਗੰਨਾ ਸਣੇ ਇਨ੍ਹਾਂ ਫਸਲਾਂ ਦੀ ਕ੍ਰੇਡਿਟ ਸੀਮਾ 'ਚ ਕੀਤਾ ਵਾਧਾ

Dailyhunt
Disclaimer: This content has not been generated, created or edited by Dailyhunt. Publisher: PTC News Punjabi