Dailyhunt Logo
  • Light mode
    Follow system
    Dark mode
    • Play Story
    • App Story
Punjab Employees Protest : ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਖਿਲਾਫ਼ ਮਾਨ ਸਰਕਾਰ ਦਾ ਵੱਡਾ ਐਕਸ਼ਨ

Punjab Employees Protest : ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਖਿਲਾਫ਼ ਮਾਨ ਸਰਕਾਰ ਦਾ ਵੱਡਾ ਐਕਸ਼ਨ

PTC News 1 week ago

Punjab Employees Protest : ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਸਰਕਾਰੀ ਮੁਲਾਜ਼ਮਾਂ ਖਿਲਾਫ਼ ਮੁੱਖ ਮੰਤਰੀ ਭਗਵੰਤ ਮਾਨ (CM Mann) ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਦੇ ਹੁਕਮ ਜਾਰੀ ਕਰ ਦਿੱਤੇ ਹਨ। ਪੰਜਾਬ ਸਰਕਾਰ (Punjab Government) ਦੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ, ਗ਼ੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਨੂੰ ਸ਼ੋਅ-ਕਾਜ਼ ਨੋਟਿਸ ਜਾਰੀ ਕਰਨ ਲਈ ਕਿਹਾ ਗਿਆ ਹੈ।

ਦੱਸ ਦਈਏ ਕਿ ਇਹ ਚਿੱਠੀ 27 ਨੂੰਪੰਜਾਬ ਸਰਕਾਰ ਦੇ ਲੱਖਾਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਵੱਲੋਂ 'ਮਹਾਂ ਹੜਤਾਲ' ਦੇ ਬੈਨਰ ਹੇਠ ਇੱਕ ਦਿਨ ਭਰ ਚੱਲੇ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਤੋਂ ਬਾਅਦ ਸਾਹਮਣੇ ਆਈ ਹੈ। ਮੁਲਾਜ਼ਮਾਂ ਵੱਲੋਂ ਬਕਾਇਆ ਡੀਏ ਸਮੇਤ ਹੋਰ ਮੰਗਾਂ ਲੂੰ ਲੈ ਕੇ ਸਰਕਾਰ ਖਿਲਾਫ਼ ਅੰਦੋਲਨ ਕੀਤਾ ਜਾ ਰਿਹਾ ਹੈ।

'ਜਦੋਂ ਤੱਕ ਚਿੱਠੀ ਵਾਪਸ ਨਹੀਂ, ਉਦੋਂ ਤੱਕ CM ਮਾਨ ਨਾਲ ਮੀਟਿੰਗ ਨਹੀਂ...', ਪੰਜਾਬ ਦੇ ਮੁਲਾਜ਼ਮਾਂ ਦਾ ਵੱਡਾ ਐਲਾਨ

ਹਾਲਾਂਕਿ, ਮੁੱਖ ਮੰਤਰੀ ਵੱਲੋਂ ਮੀਟਿੰਗ ਦਿੱਤੇ ਜਾਣ ਤੋਂ ਬਾਅਦ ਵੀ ਮੁਲਾਜ਼ਮਾਂ ਨਾਲ ਗੱਲ ਨਹੀਂ ਕੀਤੀ ਗਈ, ਜਿਸ ਤੋਂ ਬਾਅਦ ਮੁਲਾਜ਼ਮਾਂ ਦਾ ਰੋਹ ਹੋਰ ਭੜਕ ਗਿਆ ਅਤੇ ਹੁਣ ਇਹ ਚਿੱਠੀ ਜਾਰੀ ਕੀਤੀ ਗਈ ਹੈ। ਮੁਲਾਜ਼ਮਾਂ ਵੱਲੋਂ ਹੁਣ ਪਹਿਲਾਂ ਇਹ ਚਿੱਠੀ ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਫਿਰ ਸਰਕਾਰ ਨਾਲ ਮੀਟਿੰਗ ਕਰਨ ਦੀ ਗੱਲ ਕਹੀ ਗਈ ਹੈ।


ਜਾਰੀ ਪੱਤਰ ਵਿੱਚ ਸਮੂਹ ਵਿਸ਼ੇਸ਼ ਮੁੱਖ ਸਕੱਤਰ, ਵਧੀਕ ਮੁੱਖ ਸਕੱਤਰ, ਵਿੱਤੀ ਕਮਿਸ਼ਨ ਅਤੇ ਪ੍ਰਮੁੱਖ ਸਕੱਤਰ ਤੇ ਪ੍ਰਬੰਧਕੀ ਸਕੱਤਰ ਨੂੰ ਹਦਾਇਤ ਕੀਤੀ ਗਈ ਹੈ ਕਿ ਜਿਹੜੇ ਵੀ ਵਿਭਾਗਾਂ ਦੇ ਅਧਿਕਾਰੀ ਜਾਂ ਸਟਾਫ਼ ਕਰਮਚਾਰੀ 27 ਅਗਸਤ ਨੂੰ ਅਣਅਧਿਕਾਰਤ ਤੌਰ 'ਤੇ ਛੁੱਟੀ 'ਤੇ ਸਨ, ਉਨ੍ਹਾਂ ਨੂੰ ਸ਼ੋਅ ਕਾਜ ਨੋਟਿਸ ਜਾਰੀ ਕੀਤਾ ਜਾਵੇ। ਨਾਲ ਹੀ ਉਨ੍ਹਾਂ ਖਿਲਾਫ਼ ਨਿਯਮਾਂ ਅਨੁਸਾਰ ਸਖਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ।

ਉਧਰ, ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਪ੍ਰਧਾਨ ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ ਇਸ ਚਿੱਠੀ ਦੇ ਵਿਰੋਧ 'ਚ ਹੁਣ ਅਗਲੇ ਸੰਘਰਸ਼ ਦੀ ਰੂਪਰੇਖਾ ਲੁਧਿਆਣਾ 'ਚ ਉਲੀਕੀ ਜਾਵੇਗੀ। ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਆਗੂਆਂ ਦੀ 30 ਅਗਸਤ ਨੂੰ ਹੋਣ ਵਾਲੀ ਮੀਟਿੰਗ ਵਿੱਚ ਅਗਲੇ ਸੰਘਰਸ਼ ਦਾ ਫ਼ੈਸਲਾ ਕੀਤਾ ਜਾਵੇਗਾ।

...LPG, FD ਅਤੇ ITR ਸਮੇਤ ਸਤੰਬਰ ਤੋਂ ਬਦਲ ਜਾਣਗੇ ਇਹ 7 ਨਿਯਮ, ਜਾਣੋ ਆਮ ਲੋਕਾਂ 'ਤੇ ਕੀ ਪਵੇਗਾ ਪ੍ਰਭਾਵ ?

Dailyhunt
Disclaimer: This content has not been generated, created or edited by Dailyhunt. Publisher: PTC News Punjabi