Dailyhunt Logo
  • Light mode
    Follow system
    Dark mode
    • Play Story
    • App Story
Punjab Weather News : ਪੰਜਾਬ ਤੇ ਚੰਡੀਗੜ੍ਹ 'ਚ ਭਾਰੀ ਮੀਂਹ ਤੇ ਹਨ੍ਹੇਰੀ ਦੀ ਚੇਤਾਵਨੀ, ਜਾਣੋ ਅਗਲੇ ਤਿੰਨ ਦਿਨ ਕਿਹੋ ਜਿਹਾ ਰਹੇਗਾ ਮੌਸਮ ?

Punjab Weather News : ਪੰਜਾਬ ਤੇ ਚੰਡੀਗੜ੍ਹ 'ਚ ਭਾਰੀ ਮੀਂਹ ਤੇ ਹਨ੍ਹੇਰੀ ਦੀ ਚੇਤਾਵਨੀ, ਜਾਣੋ ਅਗਲੇ ਤਿੰਨ ਦਿਨ ਕਿਹੋ ਜਿਹਾ ਰਹੇਗਾ ਮੌਸਮ ?

PTC News 1 week ago

Punjab Weather News : ਪੰਜਾਬ ਵਿੱਚ ਬੀਤੇ ਦੋ ਦਿਨ ਤੋਂ ਤੇਜ਼ ਗਰਮੀ ਤੋਂ ਰਾਹਤ ਮਿਲੀ ਹੈ ਅਤੇ 3 ਜੂਨ ਤੋਂ ਮੌਸਮ ਵਿੱਚ ਹੋਰ ਵੀ ਬਦਲਾਅ ਹੋਣ ਦੀ ਉਮੀਦ ਹੈ, 5 ਜੂਨ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ, ਤੇਜ਼ ਹਵਾਵਾਂ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਸਾਰ, 4 ਜੂਨ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਲਈ ਚੇਤਾਵਨੀ (Heavy Rain Alert) ਜਾਰੀ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ, ਸੋਮਵਾਰ ਨੂੰ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਲਗਭਗ 2.9 ਡਿਗਰੀ ਸੈਲਸੀਅਸ ਵਧ ਗਿਆ। ਇਸ ਦੇ ਬਾਵਜੂਦ, ਤਾਪਮਾਨ ਆਮ ਨਾਲੋਂ ਲਗਭਗ 4.2 ਡਿਗਰੀ ਸੈਲਸੀਅਸ ਘੱਟ ਰਿਹਾ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 40.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪੰਜਾਬ ਵਿੱਚ ਅਗਲੇ ਤਿੰਨ ਦਿਨ ਦਾ ਮੌਸਮ

2 ਜੂਨ ਨੂੰ ਪੰਜਾਬ ਭਰ ਵਿੱਚ ਮੌਸਮ ਮੁਕਾਬਲਤਨ ਆਮ ਰਹਿਣ ਦੀ ਉਮੀਦ ਹੈ। ਜ਼ਿਆਦਾਤਰ ਜ਼ਿਲ੍ਹਿਆਂ ਲਈ ਕੋਈ ਖਾਸ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਹਾਲਾਂਕਿ, ਕੁਝ ਖੇਤਰਾਂ ਵਿੱਚ ਬੱਦਲਵਾਈ ਰਹਿ ਸਕਦੀ ਹੈ ਅਤੇ ਸ਼ਾਮ ਨੂੰ ਮੌਸਮ (Weather News) ਵਿੱਚ ਥੋੜ੍ਹਾ ਬਦਲਾਅ ਮਹਿਸੂਸ ਕੀਤਾ ਜਾ ਸਕਦਾ ਹੈ।

3 ਜੂਨ ਨੂੰ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਮੋਗਾ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਸਮੇਤ ਕਈ ਜ਼ਿਲ੍ਹਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ ਅਤੇ ਤੇਜ਼ ਹਵਾਵਾਂ (Thunderstorm Alert) ਚੱਲਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ 4 ਜੂਨ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ ਕੀਤੀ ਹੈ। ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ, ਮਾਨਸਾ, ਮੋਗਾ, ਬਰਨਾਲਾ, ਸੰਗਰੂਰ ਅਤੇ ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਵੀ ਹੋ ਸਕਦੀ ਹੈ।

ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ ਵੀ ਗਰਜ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

Dailyhunt
Disclaimer: This content has not been generated, created or edited by Dailyhunt. Publisher: PTC News Punjabi