Sangrur News : ਧੂਰੀ ਦੇ ਕੱਕੜਵਾਲ ਰੋਡ 'ਤੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਦੋ ਧਿਰਾਂ ਵਿਚਾਲੇ ਪੁਰਾਣੀ ਆਪਸੀ ਰੰਜਿਸ਼ ਨੂੰ ਲੈ ਕੇ ਜਬਰਦਸਤ ਝੜਪ ਹੋ ਗਈ। ਇਸ ਖੂਨੀ ਟਕਰਾਅ ਦੌਰਾਨ ਦੋ ਨੌਜਵਾਨਾਂ ਦੀ ਮੌਤ ਹੋ ਗਈ। ਜ਼ਖ਼ਮੀਆਂ ਨੂੰ ਤੁਰੰਤ ਧੂਰੀ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਘਟਨਾ ਦੀ ਸੂਚਨਾ ਮਿਲਦੇ ਹੀ ਭਾਰੀ ਪੁਲਿਸ ਫੋਰਸ ਮੌਕੇ 'ਤੇ ਪਹੁੰਚੀ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਫਿਲਹਾਲ ਪੁਲਿਸ ਮਾਮਲੇ ਦੀ ਹਰ ਪੱਖ ਤੋਂ ਜਾਂਚ ਕਰ ਰਹੀ ਹੈ। (Murder in Dhuri)
ਦੋ ਧਿਰਾਂ 'ਚ ਹੋਈ ਖੂਨੀ ਝੜਪ
ਧੂਰੀ ਦੇ ਕੱਕੜਵਾਲ ਰੋਡ 'ਤੇ ਦੋ ਧਿਰਾਂ ਵਿਚਾਲੇ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਈ ਖੂਨੀ ਝੜਪ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਦੋਵੇਂ ਮ੍ਰਿਤਕ ਨੌਜਵਾਨ 22 ਅਤੇ 25 ਸਾਲ ਦੇ ਸਨ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ। ਜ਼ਖ਼ਮੀਆਂ ਨੂੰ ਤੁਰੰਤ ਧੂਰੀ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।
... ਪੰਜਾਬ ਦੇ 2 ਨੌਜਵਾਨਾਂ ਦੀ ਨਦੀ 'ਚ ਡੁੱਬਣ ਕਾਰਨ ਹੋਈ ਮੌਤ
ਡੀਐਸਪੀ ਧੂਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਇਹ ਘਟਨਾ ਆਪਸੀ ਰੰਜਿਸ਼ ਕਾਰਨ ਵਾਪਰੀ ਹੈ। ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਮੌਕੇ ਤੋਂ ਇੱਕ ਚਾਕੂਨੁਮਾ ਹਥਿਆਰ ਵੀ ਬਰਾਮਦ ਹੋਇਆ ਹੈ। ਮੁਲਜ਼ਮਾਂ ਦੀ ਪਛਾਣ ਅਤੇ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ।

