Dailyhunt Logo
  • Light mode
    Follow system
    Dark mode
    • Play Story
    • App Story
ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, PRTC ਠੇਕਾ ਮੁਲਾਜ਼ਮਾਂ ਨੇ ਹੜਤਾਲ ਕੀਤੀ ਖ਼ਤਮ

ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, PRTC ਠੇਕਾ ਮੁਲਾਜ਼ਮਾਂ ਨੇ ਹੜਤਾਲ ਕੀਤੀ ਖ਼ਤਮ

PTC News 1 week ago

PRTC Bus Stike News : ਪੰਜਾਬ 'ਚ ਸਰਕਾਰੀ ਬੱਸਾਂ (Bus Strike) 'ਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ ਹੈ। ਪੀਆਰਟੀਸੀ/ਪਨਬਸ ਕੰਟਰੈਕਟ ਮੁਲਾਜ਼ਮ ਯੂਨੀਅਨ ਵੱਲੋਂ ਬੱਸਾਂ ਦੀ ਹੜਤਾਲ ਖਤਮ ਕਰਦੇ ਹੋਏ ਮੁੜ ਬੱਸਾਂ ਸ਼ੁਰੂ ਕਰ ਦਿੱਤੀਆਂ ਹਨ। ਦੱਸ ਦਈਏ ਕਿ ਠੇਕਾ ਮੁਲਾਜ਼ਮਾਂ ਵੱਲੋਂ ਤਨਖਾਹ 'ਚ ਵਾਧਾ ਨਾ ਕਰਨ ਦੇ ਵਿਰੋਧ 'ਚ ਪੰਜਾਬ 'ਚ 18 ਡਿੱਪੂਆਂ 'ਤੇ ਬੱਸਾਂ ਖੜੀਆਂ ਕਰ ਦਿੱਤੀਆਂ ਸਨ।

ਆਗੂਆਂ ਵੱਲੋਂ ਇਸ ਚੱਕਾ ਜਾਮ ਪਿੱਛੇ ਮੁੱਖ ਮੰਤਰੀ ਭਗਵੰਤ ਵੱਲੋਂ ਮਜਦੂਰ ਦਿਵਸ 'ਤੇ ਕੀਤਾ ਵਾਅਦਾ ਪੂਰਾ ਨਾ ਕੀਤਾ ਜਾਣਾ ਦੱਸਿਆ ਗਿਆ ਸੀ।

ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਪੱਤਰ

ਮੁਲਾਜ਼ਮਾਂ ਦੀ ਹੜਤਾਲ ਦੇ ਮੱਦੇਨਜ਼ਰ ਘਬਰਾਈ ਪੰਜਾਬ ਸਰਕਾਰ ਨੇ ਪਨਬੱਸ ਦੇ ਠੇਕੇ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਘੱਟੋ-ਘੱਟ ਉਜਰਤਾਂ ਵਿੱਚ 15 ਫ਼ੀਸਦੀ ਵਾਧਾ ਲਾਗੂ ਕਰਨ ਸਬੰਧੀ ਅਹਿਮ ਹੁਕਮ ਜਾਰੀ ਕਰ ਦਿੱਤੇ ਹਨ। 8 ਜੁਲਾਈ 2026 ਨੂੰ ਜਾਰੀ ਪੱਤਰ ਵਿੱਚ ਕੰਪਨੀ ਦੇ ਜਨਰਲ ਮੈਨੇਜਰ (ਪ੍ਰਸ਼ਾਸਨ) ਵੱਲੋਂ ਮੈਨਪਾਵਰ ਮੁਹੱਈਆ ਕਰਵਾਉਣ ਵਾਲੀ ਕੰਪਨੀ ਐਸ.ਆਰ.ਐਮ. ਮੈਨਪਾਵਰ ਸਰਵਿਸਿਜ਼ ਪ੍ਰਾਈਵੇਟ ਲਿਮਿਟੇਡ ਨੂੰ ਪੰਜਾਬ ਸਰਕਾਰ ਦੇ 1 ਮਈ 2026 ਦੇ ਨੋਟੀਫਿਕੇਸ਼ਨ ਅਨੁਸਾਰ ਵਧੀਆਂ ਹੋਈਆਂ ਘੱਟੋ-ਘੱਟ ਉਜਰਤਾਂ ਤੁਰੰਤ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪੱਤਰ ਵਿੱਚ ਕਿਹਾ ਗਿਆ ਹੈ ਕਿ ਪਨਬੱਸ ਵਿੱਚ ਠੇਕੇ 'ਤੇ ਤਾਇਨਾਤ ਡਰਾਈਵਰਾਂ, ਕੰਡਕਟਰਾਂ ਅਤੇ ਹੋਰ ਕਰਮਚਾਰੀਆਂ ਨੂੰ 15 ਫ਼ੀਸਦੀ ਵਾਧੇ ਦਾ ਲਾਭ ਦਿੱਤਾ ਜਾਵੇ ਅਤੇ ਇਸ ਸਬੰਧੀ ਕੀਤੀ ਗਈ ਕਾਰਵਾਈ ਦੀ ਰਿਪੋਰਟ ਵੀ ਜਲਦ ਭੇਜੀ ਜਾਵੇ।

ਇਸਤੋਂ ਪਹਿਲਾਂ, ਪੰਜਾਬ ਵਿੱਚ ਪਨਬੱਸ ਦੇ 18 ਸਰਕਾਰੀ ਡੀਪੂਆਂ ਵਿੱਚ ਕੰਮ ਕਰ ਰਹੇ ਕੰਟਰੈਕਟ ਮੁਲਾਜ਼ਮਾਂ ਨੇ ਤਨਖਾਹਾਂ ਵਿੱਚ 15 ਫੀਸਦੀ ਵਾਧਾ ਲਾਗੂ ਨਾ ਹੋਣ ਦੇ ਵਿਰੋਧ ਵਿੱਚ ਡੀਪੂ ਬੰਦ ਕਰਨ ਅਤੇ ਰੋਸ ਪ੍ਰਦਰਸ਼ਨ ਕਰਨ ਦੀ ਚੇਤਾਵਨੀ ਦਿੱਤੀ ਹੈ। ਇਸ ਕਾਰਨ ਪਨਬੱਸ ਦੀਆਂ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਬਣ ਗਈ ਹੈ, ਜਿਸ ਕਰਕੇ ਯਾਤਰੀਆਂ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਆਪਣੇ ਰੂਟ ਦੀ ਜਾਣਕਾਰੀ ਲੈਣ ਦੀ ਅਪੀਲ ਕੀਤੀ ਗਈ ਸੀ।

ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (25/11) ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਦੇ ਲਿਖਤੀ ਨੋਟੀਫਿਕੇਸ਼ਨ ਅਨੁਸਾਰ 1 ਮਈ 2026 ਨੂੰ ਮਜ਼ਦੂਰ ਦਿਵਸ ਮੌਕੇ ਮੁੱਖ ਮੰਤਰੀ ਵੱਲੋਂ ਘੱਟੋ-ਘੱਟ ਉਜਰਤਾਂ (ਮਿਨੀਮਮ ਵੇਜਜ਼) ਵਿੱਚ 15 ਫੀਸਦੀ ਵਾਧੇ ਦਾ ਐਲਾਨ ਕੀਤਾ ਗਿਆ ਸੀ।

ਪੰਜਾਬ ਸਰਕਾਰ 'ਤੇ ਵਾਅਦਾਖਿਲਾਫ਼ੀ ਦਾ ਇਲਜ਼ਾਮ

ਯੂਨੀਅਨ ਦਾ ਦੋਸ਼ ਹੈ ਕਿ ਇਸ ਵਾਧੇ ਨੂੰ ਲਾਗੂ ਕਰਨ ਲਈ ਸਾਰੇ ਡੀਪੂਆਂ ਵੱਲੋਂ ਮੰਗ ਪੱਤਰ ਅਤੇ ਨੋਟਿਸ ਦਿੱਤੇ ਜਾਣ ਦੇ ਬਾਵਜੂਦ ਮੈਨੇਜਮੈਂਟ ਨੇ ਬਿਨਾਂ 15 ਫੀਸਦੀ ਵਾਧਾ ਜੋੜੇ ਹੀ ਤਨਖਾਹਾਂ ਜਾਰੀ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਯੂਨੀਅਨ ਨੇ ਇਸ ਨੂੰ ਮੁੱਖ ਮੰਤਰੀ ਦੇ ਹੁਕਮਾਂ ਦੀ ਅਣਦੇਖੀ ਕਰਾਰ ਦਿੱਤਾ ਹੈ।

ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਮੁਲਾਜ਼ਮਾਂ ਨੂੰ 15 ਫੀਸਦੀ ਵਾਧੇ ਤੋਂ ਬਿਨਾਂ ਤਨਖਾਹਾਂ ਦਿੱਤੀਆਂ ਗਈਆਂ ਤਾਂ ਸਬੰਧਤ ਡੀਪੂ ਤੁਰੰਤ ਬੰਦ ਕਰ ਦਿੱਤੇ ਜਾਣਗੇ ਅਤੇ ਮੈਨੇਜਮੈਂਟ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਜਾਵੇਗਾ। ਜੇਕਰ ਹੜਤਾਲ ਹੁੰਦੀ ਹੈ ਤਾਂ ਪਨਬੱਸ ਦੀਆਂ ਕਈ ਬੱਸ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ। ਇਸ ਲਈ ਯਾਤਰੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਸਫ਼ਰ 'ਤੇ ਨਿਕਲਣ ਤੋਂ ਪਹਿਲਾਂ ਆਪਣੇ ਨਜ਼ਦੀਕੀ ਡੀਪੂ ਜਾਂ ਬੱਸ ਅੱਡੇ ਤੋਂ ਸੇਵਾਵਾਂ ਦੀ ਸਥਿਤੀ ਬਾਰੇ ਜਾਣਕਾਰੀ ਜ਼ਰੂਰ ਪ੍ਰਾਪਤ ਕਰ ਲੈਣ।

... Gangster Goldy Brar ਦੀ ਗ੍ਰਿਫ਼ਤਾਰੀ ਲਈ 48 ਲੱਖ ਰੁਪਏ ਦੇਵੇਗਾ ਅਮਰੀਕਾ

Dailyhunt
Disclaimer: This content has not been generated, created or edited by Dailyhunt. Publisher: PTC News Punjabi