Dailyhunt Logo
  • Light mode
    Follow system
    Dark mode
    • Play Story
    • App Story
1 ਅਗਸਤ ਤੋਂ ਰੋਪੜ ਤੋਂ ਸ਼ੁਰੂ ਹੋਣਗੀਆਂ ਨਵੀਆਂ ਤੀਰਥ ਯਾਤਰਾ ਬੱਸਾਂ

1 ਅਗਸਤ ਤੋਂ ਰੋਪੜ ਤੋਂ ਸ਼ੁਰੂ ਹੋਣਗੀਆਂ ਨਵੀਆਂ ਤੀਰਥ ਯਾਤਰਾ ਬੱਸਾਂ

ਰੋਪੜ ਵਿਖੇ ਕਰਵਾਏ ਗਏ "ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ" ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਤਾਂ ਨਾਲ ਮਿਲ ਕੇ ਭਗਵਾਨ ਸ਼ਿਵ ਜੀ ਦਾ ਆਸ਼ੀਰਵਾਦ ਲਿਆ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਲੋਕਾਂ ਦੀ ਭਾਰੀ ਮੰਗ ਨੂੰ ਦੇਖਦਿਆਂ 1 ਅਗਸਤ ਤੋਂ ਰੋਪੜ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ, ਰਿਸ਼ੀਕੇਸ਼ ਅਤੇ ਹਰਿਦੁਆਰ ਲਈ ਨਵੀਆਂ ਤੀਰਥ ਯਾਤਰਾ ਬੱਸਾਂ ਸ਼ੁਰੂ ਕੀਤੀਆਂ ਜਾਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਟੈਕਸ ਦਾ ਪੈਸਾ ਮੁੜ ਲੋਕ ਭਲਾਈ ਦੇ ਕੰਮਾਂ 'ਤੇ ਖਰਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਫ਼ਤ ਬਿਜਲੀ, 'ਮਾਵਾਂ-ਧੀਆਂ ਸਤਿਕਾਰ ਯੋਜਨਾ', ਤੀਰਥ ਯਾਤਰਾ ਵਰਗੀਆਂ ਸਹੂਲਤਾਂ ਅਤੇ ਚੰਗੇ ਸਕੂਲਾਂ-ਹਸਪਤਾਲਾਂ ਰਾਹੀਂ ਲੋਕਾਂ ਨੂੰ ਸਿੱਧਾ ਲਾਭ ਦਿੱਤਾ ਜਾ ਰਿਹਾ ਹੈ।

ਸਮਾਗਮ ਦੌਰਾਨ ਮੁੱਖ ਮੰਤਰੀ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਭਗਵਾਨ ਸ਼ਿਵ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਦੀ ਗੱਲ ਕਹੀ ਅਤੇ "ਹਰ ਹਰ ਮਹਾਦੇਵ" ਦੇ ਜੈਕਾਰੇ ਨਾਲ ਆਪਣਾ ਸੰਦੇਸ਼ ਸਮਾਪਤ ਕੀਤਾ।

Dailyhunt
Disclaimer: This content has not been generated, created or edited by Dailyhunt. Publisher: Punjabi Bulletin