FILE
ਅੱਜ (21 ਅਗਸਤ) ਕੌਮੀ ਇੰਸਾਫ਼ ਮੋਰਚੇ ਵੱਲੋਂ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਮੋਰਚਾ ਸਜ਼ਾ ਪੂਰੀ ਹੋਣ ਦੇ ਬਾਵਜੂਦ ਜੇਲ੍ਹਾਂ ਵਿਚ ਬੰਦ ਸਿੱਖਾਂ ਦੀ ਰਿਹਾਈ ਦੀ ਮੰਗ ਕਰ ਰਿਹਾ ਹੈ।ਇਸ ਬੰਦ ਨੂੰ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.), ਸ਼ਿਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਅਕਾਲੀ ਦਲ (ਵਾਰਿਸ ਪੰਜਾਬ ਦੇ), ਦਲ ਖਾਲਸਾ, ਹਵਾਰਾ ਕਮੇਟੀ ਤੋਂ ਇਲਾਵਾ ਵੱਖ-ਵੱਖ ਪੰਥਕ ਸੰਗਠਨਾਂ ਅਤੇ ਕਿਸਾਨ-ਮਜ਼ਦੂਰ ਸੰਗਠਨਾਂ ਦਾ ਸਮਰਥਨ ਵੀ ਪ੍ਰਾਪਤ ਹੈ।

