Dailyhunt Logo
  • Light mode
    Follow system
    Dark mode
    • Play Story
    • App Story
ਦੇਸ਼ 'ਚ 32 ਫ਼ਰਜ਼ੀ ਯੂਨੀਵਰਸਿਟੀਆਂ

ਦੇਸ਼ 'ਚ 32 ਫ਼ਰਜ਼ੀ ਯੂਨੀਵਰਸਿਟੀਆਂ

ਯੂਜੀਸੀ ਨੇ ਦੇਸ਼ ਦੇ 12 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਚੱਲ ਰਹੀਆਂ 32 ਫਰਜ਼ੀ ਯੂਨੀਵਰਸਿਟੀਆਂ ਦੀ ਪਛਾਣ ਕੀਤੀ ਹੈ। ਪਿਛਲੇ ਦੋ ਸਾਲਾਂ ਵਿਚ ਇਨ੍ਹਾਂ ਦੀ ਗਿਣਤੀ 20 ਤੋਂ ਵਧ ਕੇ 32 ਹੋ ਗਈ ਹੈ। ਯੂਜੀਸੀ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਇਨ੍ਹਾਂ ਸੰਸਥਾਵਾਂ ਵਿਚ ਦਾਖ਼ਲਾ ਨਾ ਲੈਣ ਦੀ ਸਲਾਹ ਦਿਤੀ ਹੈ, ਕਿਉਂਕਿ ਇਨ੍ਹਾਂ ਕੋਲ ਕਾਨੂੰਨੀ ਤੌਰ 'ਤੇ ਮਾਨਤਾ ਪ੍ਰਾਪਤ ਡਿਗਰੀਆਂ ਦੇਣ ਦਾ ਅਧਿਕਾਰ ਨਹੀਂ ਹੈ।

ਸਭ ਤੋਂ ਵੱਧ 12 ਫਰਜ਼ੀ ਯੂਨੀਵਰਸਿਟੀਆਂ ਦਿੱਲੀ ਵਿਚ ਹਨ। ਇਨ੍ਹਾਂ ਵਿਚ ਆਲ ਇੰਡੀਆ ਇੰਸਟੀਚਿਊਟ ਆਫ਼ ਪਬਲਿਕ ਐਂਡ ਫਿਜ਼ੀਕਲ ਹੈਲਥ ਸਾਇੰਸਿਜ਼, ਕਮਰਸ਼ੀਅਲ ਯੂਨੀਵਰਸਿਟੀ ਲਿਮਟਿਡ, ਯੂਨਾਈਟਿਡ ਨੇਸ਼ਨਜ਼ ਯੂਨੀਵਰਸਿਟੀ ਤੇ ਵਿਸ਼ਵਕਰਮਾ ਓਪਨ ਯੂਨੀਵਰਸਿਟੀ ਫਾਰ ਸੈਲਫ ਐਂਪਲਾਇਮੈਂਟ ਵਰਗੀਆਂ ਸੰਸਥਾਵਾਂ ਸ਼ਾਮਲ ਹਨ। ਇਸ ਤੋਂ ਇਲਾਵਾ ਉਤਰ ਪ੍ਰਦੇਸ਼, ਕੇਰਲ, ਮਹਾਰਾਸ਼ਟਰ, ਪੱਛਮੀ ਬੰਗਾਲ, ਪੁਡੂਚੇਰੀ, ਆਂਧਰਾ ਪ੍ਰਦੇਸ਼ ਤੇ ਕਰਨਾਟਕ ਵਿਚ ਵੀ ਅਜਿਹੀਆਂ ਸੰਸਥਾਵਾਂ ਦੀ ਪਛਾਣ ਹੋਈ ਹੈ। ਨਵੀਂ ਸੂਚੀ ਵਿਚ ਹਰਿਆਣਾ, ਰਾਜਸਥਾਨ, ਝਾਰਖੰਡ ਅਤੇ ਅਰੁਣਾਚਲ ਪ੍ਰਦੇਸ਼ ਵੀ ਸ਼ਾਮਲ ਹੋਏ ਹਨ।ਇਨ੍ਹਾਂ ਚਾਰਾਂ ਸੂਬਿਆਂ ਵਿਚ ਇਕ-ਇਕ ਫਰਜ਼ੀ ਯੂਨੀਵਰਸਿਟੀ ਸਾਹਮਣੇ ਆਈ ਹੈ। ਹਰਿਆਣਾ ਦੇ ਫਰੀਦਾਬਾਦ ਵਿਚ ਮੈਜਿਕ ਐਂਡ ਆਰਟ ਯੂਨੀਵਰਸਿਟੀ ਅਤੇ ਝਾਰਖੰਡ ਦੇ ਰਾਂਚੀ ਵਿੱਚ ਦਕਸ਼ ਯੂਨੀਵਰਸਿਟੀ ਨੂੰ ਵੀ ਇਸ ਸੂਚੀ ਵਿਚ ਰੱਖਿਆ ਗਿਆ ਹੈ। ਯੂਜੀਸੀ ਨੇ ਬੈਂਗਲੁਰੂ ਵਿਚ ਚੱਲ ਰਹੀ ਗਲੋਬਲ ਹਿਊਮਨ ਪੀਸ ਯੂਨੀਵਰਸਿਟੀ ਬਾਰੇ ਵੀ ਵਿਸ਼ੇਸ਼ ਚਿਤਾਵਨੀ ਜਾਰੀ ਕੀਤੀ ਹੈ।

Dailyhunt
Disclaimer: This content has not been generated, created or edited by Dailyhunt. Publisher: Punjabi News Online