Dailyhunt Logo
  • Light mode
    Follow system
    Dark mode
    • Play Story
    • App Story
ਹਰੀਕੇ ਪੱਤਣ ਵਿਖੇ ਵਿਸ਼ੇਸ਼ ਅਰਦਾਸ ਸਮਾਗਮ 14 ਜੁਲਾਈ ਨੂੰ

ਹਰੀਕੇ ਪੱਤਣ ਵਿਖੇ ਵਿਸ਼ੇਸ਼ ਅਰਦਾਸ ਸਮਾਗਮ 14 ਜੁਲਾਈ ਨੂੰ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 14 ਜੁਲਾਈ 2026 ਨੂੰ ਸ਼ਾਮ 6 ਵਜੇ ਸਤਲੁਜ ਦਰਿਆ ਦੇ ਕੰਢੇ ਹਰੀਕੇ ਪੱਤਣ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਪੰਜਾਬ ਅੰਦਰ ਬੀਤੇ ਸਮੇਂ ਦੌਰਾਨ ਸਰਕਾਰੀ ਅਤੇ ਪੁਲਿਸ ਜ਼ਿਆਦਤੀਆਂ ਦਾ ਸ਼ਿਕਾਰ ਹੋਏ ਬੇਕਸੂਰ ਨੌਜਵਾਨਾਂ, ਬੀਬੀਆਂ, ਬਜ਼ੁਰਗਾਂ ਤੇ ਬੱਚਿਆਂ ਦੀ ਆਤਮਿਕ ਸ਼ਾਂਤੀ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਕੀਤਾ ਜਾ ਰਿਹਾ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਇਹ ਅਰਦਾਸ ਸਮਾਗਮ ਵਿਸ਼ੇਸ਼ ਤੌਰ 'ਤੇ ਉਨ੍ਹਾਂ ਲਾਵਾਰਿਸ ਕਤਲ ਕੀਤੇ ਨੌਜਵਾਨਾਂ ਦੀ ਯਾਦ ਵਿੱਚ ਹੈ, ਜਿਨ੍ਹਾਂ ਦਾ ਸੱਚ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ ਦੁਨੀਆ ਸਾਹਮਣੇ ਉਜਾਗਰ ਕੀਤਾ ਸੀ।ਸਮਾਗਮ ਲਈ ਹਰੀਕੇ ਪੱਤਣ ਦੀ ਚੋਣ ਇਸ ਲਈ ਕੀਤੀ ਗਈ ਹੈ ਕਿਉਂਕਿ ਉਸ ਦੌਰਾਨ ਮਾਰੇ ਗਏ ਬੇਕਸੂਰ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਇਸੇ ਦਰਿਆ ਵਿੱਚ ਰੋੜ੍ਹੇ ਜਾਣ ਦੇ ਤੱਥ ਸਾਹਮਣੇ ਆਏ ਸਨ।

Dailyhunt
Disclaimer: This content has not been generated, created or edited by Dailyhunt. Publisher: Punjabi News Online