ਨਿਊਜ਼ੀਲੈਂਡ ਵਿੱਚ ਪੱਕੇ ਹੋਣ ਅਤੇ ਕੰਮ ਕਰਨ ਦੇ ਸੁਪਨੇ ਲੈ ਕੇ ਆਏ ਦਰਜਨਾਂ ਭਾਰਤੀ ਅਤੇ ਖਾਸ ਕਰਕੇ ਪੰਜਾਬੀ ਟਰੱਕ ਡਰਾਈਵਰਾਂ ਨਾਲ ਵੱਡੀ ਠੱਗੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਖਣੀ ਆਕਲੈਂਡ ਦੀ ਰਹਿਣ ਵਾਲੀ ਇੱਕ ਗੈਰ-ਲਾਇਸੈਂਸਸ਼ੁਦਾ ਇਮੀਗ੍ਰੇਸ਼ਨ ਸਲਾਹਕਾਰ'ਤੇ 30 ਤੋਂ ਵੱਧ ਪ੍ਰਵਾਸੀ ਕਾਮਿਆਂ ਨੇ ਗੰਭੀਰ ਦੋਸ਼ ਲਾਏ ਹਨ ਕਿ ਉਸਨੇ ਉਨ੍ਹਾਂ ਦੀ ਜਾਣਕਾਰੀ ਤੋਂ ਬਿਨਾਂ ਇਮੀਗ੍ਰੇਸ਼ਨ ਨਿਊਜ਼ੀਲੈਂਡ ਕੋਲ ਜਾਅਲੀ ਅਤੇ ਗੁੰਮਰਾਹਕੁੰਨ ਦਸਤਾਵੇਜ਼ ਜਮ੍ਹਾਂ ਕਰਵਾਏ ਹਨ, ਜਿਸ ਕਾਰਨ ਉਨ੍ਹਾਂ ਦੇ ਵੀਜ਼ੇ ਰੱਦ ਹੋ ਗਏ ਹਨ ਅਤੇ ਹੁਣ ਉਨ੍ਹਾਂ ਨੂੰ ਦੇਸ਼ ਛੱਡਣ ਦੀ ਨੌਬਤ ਆ ਗਈ ਹੈ।ਰਾਸ਼ਟਰੀ ਮੀਡੀਆ ਵਿੱਚ ਛਪੀਆਂ ਖ਼ਬਰਾਂ ਮੁਤਾਬਕ ਪੀੜਤ ਨੌਜਵਾਨ ਨੇ ਦੱਸਿਆ ਕਿ ਉਹ ਕਦੇ ਕੈਨੇਡਾ ਗਿਆ ਹੀ ਨਹੀਂ, ਪਰ ਇਮੀਗ੍ਰੇਸ਼ਨ ਨਿਊਜ਼ੀਲੈਂਡ ਕੋਲ ਉਸਦੇ ਨਾਂਅ 'ਤੇ ਜੋ ਵੀਜ਼ਾ ਦਸਤਾਵੇਜ਼ ਜਮ੍ਹਾਂ ਕਰਵਾਏ ਗਏ, ਉਨ੍ਹਾਂ ਵਿੱਚ ਦਿਖਾਇਆ ਗਿਆ ਕਿ ਉਸਨੇ ਵੈਨਕੂਵਰ ਦੇ ਇੱਕ ਕਾਲਜ ਤੋਂ ਅੰਗਰੇਜ਼ੀ ਦੀ ਪੜ੍ਹਾਈ ਕੀਤੀ ਹੈ।
ਬਲਰਾਜ ਮੁਤਾਬਕ ਉਸਨੂੰ ਇਸ ਗੱਲ ਦਾ ਉਦੋਂ ਪਤਾ ਲੱਗਾ ਜਦੋਂ ਤੱਕ ਉਸਦੇ ਮਾਲਕ ਨੇ ਉਸਨੂੰ ਵੀਜ਼ਾ ਰੱਦ ਹੋਣ ਬਾਰੇ ਦੱਸਿਆ।

