Wednesday, 20 Nov, 8.19 am ਪੰਜਾਬੀ ਨਿਊਜ਼ ਆਨਲਾਇਨ

ਹੋਮ
ਜਲ੍ਹਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ ਬਿੱਲ ਰਾਜ ਸਭਾ 'ਚ ਪਾਸ ਕਰ ਬਦਲੇ ਨਿਯਮ

ਕਾਂਗਰਸ ਪ੍ਰਧਾਨ ਟਰੱਸਟ 'ਚ ਨਹੀਂ ਹੋਵੇਗਾ
ਭਾਰਤੀ ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਦੂਜੇ ਦਿਨ ਮੰਗਲਵਾਰ ਰਾਜ ਸਭਾ ਨੇ ਜਲ੍ਹਿਆਂਵਾਲਾ ਬਾਗ ਰਾਸ਼ਟਰੀ ਯਾਦਗਾਰੀ ਸੋਧ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਨਵੇਂ ਨਿਯਮਾਂ ਅਨੁਸਾਰ ਹੁਣ ਕਾਂਗਰਸ ਪ੍ਰਧਾਨ ਇਸ ਟਰੱਸਟ ਦੇ ਮੈਂਬਰ ਨਹੀਂ ਰਹਿ ਸਕਣਗੇ ਬਲਕਿ ਲੋਕ ਸਭਾ ਚ ਵਿਰੋਧੀ ਧਿਰ ਦਾ ਨੇਤਾ ਇਸ ਟਰੱਸਟ ਦਾ ਹਿੱਸਾ ਹੋਵੇਗਾ। ਸਰਕਾਰ ਨੇ ਮਾਨਸੂਨ ਸੈਸ਼ਨ ਦੌਰਾਨ ਲੋਕ ਸਭਾ ਵਿੱਚ ਇਹ ਬਿੱਲ ਪਹਿਲਾਂ ਹੀ ਪਾਸ ਕਰਵਾ ਲਿਆ ਸੀ। ਜਲ੍ਹਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ ਐਕਟ 1951 ਅਧੀਨ ਮੈਮੋਰੀਅਲ ਦੀ ਉਸਾਰੀ ਅਤੇ ਪ੍ਰਬੰਧ ਕਰਨ ਦਾ ਅਧਿਕਾਰ ਟਰੱਸਟ ਨੂੰ ਹੈ। ਇਸ ਤੋਂ ਇਲਾਵਾ ਟਰੱਸਟੀਆਂ ਦੀ ਚੋਣ ਅਤੇ ਉਨ੍ਹਾਂ ਦੇ ਕਾਰਜਕਾਲ ਦਾ ਵੀ ਇਸ ਐਕਟ ਚ ਜ਼ਿਕਰ ਕੀਤਾ ਗਿਆ ਹੈ। ਹੁਣ ਤੱਕ ਕਾਂਗਰਸ ਪਾਰਟੀ ਦੇ ਪ੍ਰਧਾਨ ਇਸ ਮੈਮੋਰੀਅਲ ਟਰੱਸਟ ਦੇ ਕਾਰਜਕਾਰੀ ਮੈਂਬਰ ਹੁੰਦੇ ਸਨ ਪਰ ਹੁਣ ਅਜਿਹਾ ਨਹੀਂ ਹੋਵੇਗਾ। ਹਾਲੇ ਇਸ ਟਰੱਸਟ ਦੀ ਅਗਵਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਇਸ ਟਰੱਸਟ ਚ ਕਾਂਗਰਸ ਦੇ ਨੇਤਾ ਰਾਹੁਲ ਗਾਂਧੀ, ਕਲਾ ਅਤੇ ਸਭਿਆਚਾਰ ਮੰਤਰੀ ਅਤੇ ਲੋਕ ਸਭਾ ਚ ਵਿਰੋਧੀ ਧਿਰ ਦੇ ਨੇਤਾ ਸ਼ਾਮਲ ਹਨ। ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਵੀ ਇਸ ਟਰੱਸਟ ਦੇ ਮੈਂਬਰ ਹਨ। ਬਿੱਲ ਚ ਸੋਧ ਤੋਂ ਬਾਅਦ ਨਵੀਂ ਸਰਕਾਰ ਨੂੰ ਨਵੇਂ ਪ੍ਰਬੰਧਾਂ ਚ ਸ਼ਕਤੀ ਦਿੱਤੀ ਗਈ ਹੈ ਕਿ ਉਹ ਟਰੱਸਟ ਦੇ ਮੈਂਬਰ ਨੂੰ ਆਪਣਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹਟਾ ਸਕਦੀ ਹੈ। ਇਸ ਤੋਂ ਪਹਿਲਾਂ ਸਾਲ 2006 ਚ ਯੂਪੀਏ ਸਰਕਾਰ ਨੇ ਟਰੱਸਟ ਦੇ ਮੈਂਬਰਾਂ ਨੂੰ ਪੰਜ ਸਾਲ ਦੇ ਨਿਸ਼ਚਿਤ ਕਾਰਜਕਾਲ ਦੀ ਵਿਵਸਥਾ ਕੀਤੀ ਸੀ।

Dailyhunt
Disclaimer: This story is auto-aggregated by a computer program and has not been created or edited by Dailyhunt. Publisher: Punjabi News Online
Top