Dailyhunt Logo
  • Light mode
    Follow system
    Dark mode
    • Play Story
    • App Story
ਮਹਿੰਗਾਈ ਦਾ ਵੱਡਾ ਝਟਕਾ! ਮਹਿੰਗਾ ਹੋਇਆ ਕਮਰਸ਼ੀਅਲ ਗੈਸ ਸਿਲੰਡਰ

ਮਹਿੰਗਾਈ ਦਾ ਵੱਡਾ ਝਟਕਾ! ਮਹਿੰਗਾ ਹੋਇਆ ਕਮਰਸ਼ੀਅਲ ਗੈਸ ਸਿਲੰਡਰ

ਜੂਨ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਹੀ ਆਮ ਲੋਕਾਂ ਨੂੰ ਮਹਿੰਗਾਈ ਦਾ ਝਟਕਾ ਲੱਗਾ ਹੈ। ਅੱਜ ਇੱਕ ਵਾਰ ਫਿਰ ਤੋਂ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਧਾ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਐੱਫ.ਟੀ.ਐੱਲ.ਸਿਲੰਡਰ ਦੇ ਰੇਟ ਵਿੱਚ ਵੀ ਵਾਧਾ ਕੀਤਾ ਗਿਆ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਇਸ ਦਾ ਅਸਰ ਖਾਣ-ਪੀਣ ਵਾਲੀਆਂ ਚੀਜ਼ਾਂ ਦੀਆਂ ਕੀਮਤਾਂ 'ਤੇ ਵੀ ਦੇਖਣ ਨੂੰ ਮਿਲ ਸਕਦਾ ਹੈ।ਇਨ੍ਹਾਂ ਸਿਲੰਡਰਾਂ ਦੀਆਂ ਵਧੀਆਂ ਹੋਈਆਂ ਕੀਮਤਾਂ ਅੱਧੀ ਰਾਤ ਤੋਂ ਹੀ ਲਾਗੂ ਹੋ ਗਈਆਂ ਹਨ।

ਹਾਲਾਂਕਿ, ਘਰੇਲੂ ਸਿਲੰਡਰਾਂ ਦੀ ਕੀਮਤ ਵਿੱਚ ਇਸ ਵਾਰ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।ਜਾਣਕਾਰੀ ਮੁਤਾਬਕ, 19 ਕਿੱਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ 42 ਰੁਪਏ ਤੱਕ ਦਾ ਵਾਧਾ ਹੋਇਆ ਹੈ। ਇਸ ਤੋਂ ਇਲਾਵਾ 5 ਕਿੱਲੋ ਵਾਲੇ ਗੈਸ ਸਿਲੰਡਰ ਦੇ ਰੇਟ ਵੀ 11 ਰੁਪਏ ਵਧ ਗਏ ਹਨ।ਦਿੱਲੀ ਵਿੱਚ 19 ਕਿੱਲੋ ਦੇ ਕਮਰਸ਼ੀਅਲ ਸਿਲੰਡਰਾਂ ਦੀ ਕੀਮਤ ਵਿੱਚ 42 ਰੁਪਏ ਦਾ ਵਾਧਾ ਹੋਇਆ ਹੈ, ਜਿਸ ਨਾਲ ਇਸਦੀ ਨਵੀਂ ਕੀਮਤ ਹੁਣ 3113.50 ਰੁਪਏ ਹੋ ਗਈ ਹੈ। ਇਸ ਤੋਂ ਇਲਾਵਾ ਕੋਲਕਾਤਾ ਵਿੱਚ ਵੀ ਕਮਰਸ਼ੀਅਲ ਸਿਲੰਡਰ ਦੀ ਨਵੀਂ ਕੀਮਤ 3255.50 ਰੁਪਏ ਹੋ ਗਈ ਹੈ। ਉੱਥੇ ਹੀ 5 ਕਿੱਲੋ ਦੇ ਐੱਫ.ਟੀ.ਐੱਲ. (ਫ੍ਰੀ ਟਰੇਡ ਐਲ.ਪੀ.ਜੀ.) ਸਿਲੰਡਰਾਂ ਦੀ ਕੀਮਤ ਵਿੱਚ 11 ਰੁਪਏ ਦਾ ਵਾਧਾ ਹੋਇਆ ਹੈ। ਦਿੱਲੀ ਵਿੱਚ ਇਹਨਾਂ ਦੀ ਕੀਮਤ 821.50 ਰੁਪਏ ਹੋ ਗਈ ਹੈ। ਨਵੀਆਂ ਕੀਮਤਾਂ 1 ਜੂਨ ਤੋਂ ਲਾਗੂ ਹੋ ਗਈਆਂ ਹਨ।

Dailyhunt
Disclaimer: This content has not been generated, created or edited by Dailyhunt. Publisher: Punjabi News Online