Dailyhunt Logo
  • Light mode
    Follow system
    Dark mode
    • Play Story
    • App Story
ਪੰਜਾਬ ਵਿੱਚ ਝੋਨੇ ਦੀ ਲੁਆਈ ਅੱਜ ਤੋਂ

ਪੰਜਾਬ ਵਿੱਚ ਝੋਨੇ ਦੀ ਲੁਆਈ ਅੱਜ ਤੋਂ

ਪੰਜਾਬ 'ਚ ਪਹਿਲੀ ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋਵੇਗੀ। ਪੰਜਾਬ 'ਚ ਤਿੰਨ ਪੜਾਵਾਂ 'ਚ ਝੋਨੇ ਦੀ ਲੁਆਈ ਦਾ ਕੰਮ ਸ਼ੁਰੂ ਹੋਣਾ ਹੈ। ਝੋਨੇ ਦੀ ਲੁਆਈ ਤੋਂ ਪਹਿਲਾਂ ਪੰਜਾਬ ਦੇ ਕਈ ਹਿੱਸਿਆਂ 'ਚ ਪਹਿਲਾਂ ਹੀ ਮੀਂਹ ਪੈ ਚੁੱਕਾ ਹੈ। ਪੰਜਾਬ 'ਚ ਇਸ ਤੋਂ ਪਹਿਲਾਂ 15 ਮਈ ਤੋਂ 31 ਮਈ ਤੱਕ ਝੋਨੇ ਦੀ ਸਿੱਧੀ ਬਿਜਾਈ ਦਾ ਕੰਮ ਚੱਲਿਆ ਹੈ।

ਸੂਬੇ 'ਚ ਝੋਨੇ ਦੀ ਲੁਆਈ ਦੇ ਪਹਿਲੇ ਪੜਾਅ 'ਚ ਪਹਿਲੀ ਜੂਨ ਤੋਂ ਜ਼ਿਲ੍ਹਾ ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਪਠਾਨਕੋਟ, ਮੁਹਾਲੀ, ਫ਼ਤਿਹਗੜ੍ਹ ਸਾਹਿਬ, ਹੁਸ਼ਿਆਰਪੁਰ ਅਤੇ ਰੂਪਨਗਰ 'ਚ ਕਿਸਾਨ ਝੋਨਾ ਲਾਉਣਾ ਸ਼ੁਰੂ ਕਰ ਸਕਣਗੇ। ਉਸ ਮਗਰੋਂ ਦੂਸਰੇ ਪੜਾਅ 'ਚ ਪੰਜ ਜੂਨ ਤੋਂ ਜ਼ਿਲ੍ਹਾ ਫ਼ਰੀਦਕੋਟ, ਫ਼ਿਰੋਜ਼ਪੁਰ, ਮੁਕਤਸਰ ਸਾਹਿਬ, ਬਠਿੰਡਾ ਅਤੇ ਫ਼ਾਜ਼ਿਲਕਾ 'ਚ ਝੋਨੇ ਦੀ ਲੁਆਈ ਸ਼ੁਰੂ ਹੋਵੇਗੀ। ਆਖ਼ਰੀ ਪੜਾਅ 'ਚ ਲੁਧਿਆਣਾ, ਪਟਿਆਲਾ, ਮੋਗਾ, ਮਾਨਸਾ, ਮਲੇਰਕੋਟਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ 9 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ ਸਕੇਗੀ।

Dailyhunt
Disclaimer: This content has not been generated, created or edited by Dailyhunt. Publisher: Punjabi News Online