ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਅਸਲ ਮਾਲਕ ਬਣਾਉਣ ਲਈ ਚਲਾਈ ਜਾ ਰਹੀ 'ਮੇਰਾ ਘਰ ਮੇਰੇ ਨਾਮ' ਯੋਜਨਾ ਤਹਿਤ ਪਿੰਡ ਕਰੀਪੁਰ ਡੁਮ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ 73 ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕਾਨਾ ਹੱਕਾਂ ਦੇ ਸਰਟੀਫਿਕੇਟ ਸੌਂਪੇ।
