Dailyhunt

'ਆਪ' ਸਰਕਾਰ ਦੀ ਕਾਰਗੁਜ਼ਾਰੀ 'ਤੇ ਚਾਨਣਾ ਪਾਇਆ

ਪੰਜਾਬ ਦੀ 'ਆਪ' ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ 'ਆਪ' ਆਗੂਆਂ ਵਲੋਂ ਪਿੰਡ ਨਰਾਇਣਗੜ੍ਹ ਸੋਹੀਆਂ ਅਤੇ ਗਹਿਲ ਵਿੱਚ ਜਨ ਸੰਵਾਦ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ 'ਚਾਰ ਸਾਲ ਭਗਵੰਤ ਮਾਨ ਦੇ ਨਾਲ' ਤਹਿਤ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਚਾਨਣਾ ਪਾਇਆ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਪੁਨੀਤ ਮਾਨ ਗਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵੱਲ ਵੱਡੇ ਕਦਮ ਚੁੱਕੇ ਹਨ।
ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਗਾਰੰਟੀ, ਔਰਤਾਂ ਨੂੰ ਸਤਿਕਾਰ ਵਜੋਂ 1000 ਅਤੇ 1500 ਰੁਪਏ ਦੇਣ ਦੇ ਵਾਅਦੇ, ਸਕੂਲ ਆਫ਼ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਸੂਬੇ ਦੇ ਲਗਭਗ 90 ਫ਼ੀਸਦੀ ਘਰੇਲੂ ਬਿਜਲੀ ਖਪਤਕਾਰਾਂ ਨੂੰ 600 ਯੂਨਿਟਾਂ ਤੱਕ ਸਬਸਿਡੀ ਦੇ ਨਾਲ ਜ਼ੀਰੋ ਬਿੱਲ ਮਿਲ ਰਹੇ ਹਨ। ਇਸ ਮੌਕੇ ਮਹਿਲ ਕਲਾਂ ਦੇ ਬੁਲਾਰੇ ਹਰਜੀਤ ਸਿੰਘ, ਬਲਾਕ ਪ੍ਰਧਾਨ ਪ੍ਰਿਤਪਾਲ ਸਿੰਘ ਮਾਨ, ਮਹਿਲਾ ਵਿੰਗ ਦੀ ਪ੍ਰਧਾਨ ਕਿਰਨਦੀਪ ਕੌਰ ਆਦਿ ਹਾਜ਼ਰ ਸਨ।
Dailyhunt
Disclaimer: This content has not been generated, created or edited by Dailyhunt. Publisher: Punjabi Tribune