Dailyhunt Logo
  • Light mode
    Follow system
    Dark mode
    • Play Story
    • App Story

ਆਰੀਆ ਕੰਨਿਆ ਕਾਲਜ ਵਿੱਚ ਟੈਲੇਂਟ ਸ਼ੋਅ

ਰੀਆ ਕੰਨਿਆ ਕਾਲਜ ਦੇ ਆਡੀਟੋਰੀਅਮ ਵਿੱਚ ਦੋ ਰੋਜ਼ਾ ਟੈਲੇਂਟ ਸ਼ੋਅ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਦੀ ਸਿਰਜਣਾਤਮਕ ਤੇ ਕਲਾਤਮਕ ਪ੍ਰਤਿਭਾ ਨੂੰ ਉਜਾਗਰ ਕਰਨ ਲਈ ਮੰਚ ਮੁਹੱਈਆ ਕਰਵਾਉਣਾ ਸੀ। ਇਸ ਮੌਕੇ ਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ ਤੋਂ ਡਾ. ਮੀਨਾਕਸ਼ੀ ਅਗਨੀਹੋਤਰੀ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਕਾਲਜ ਪ੍ਰਿੰਸੀਪਲ ਡਾ. ਆਰਤੀ ਤਰੇਹਨ, ਸਾਬਕਾ ਪ੍ਰਿੰਸੀਪਲ ਰਮਨ ਕਾਂਤਾ ਆਦਿ ਨੇ ਡਾ. ਮੀਨਾਕਸ਼ੀ ਅਗਨੀਹੋਤਰੀ ਦਾ ਸਵਾਗਤ ਕੀਤਾ।

ਕਾਲਜ ਪ੍ਰਿੰਸੀਪਲ ਡਾ. ਆਰਤੀ ਤਰੇਹਨ ਨੇ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਸ਼ਖ਼ਸੀਅਤ ਦੇ ਸੰਪੂਰਨ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਪਾਠਕ੍ਰਮ ਤੋਂ ਬਾਹਰ ਦੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ। ਮੁੱਖ ਮਹਿਮਾਨ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਆਪਣੇ ਚਰਿੱਤਰ ਨੂੰ ਮਜ਼ਬੂਤ ਕਰਨ ਅਤੇ ਦੂਜਿਆਂ ਨਾਲ ਨਹੀਂ, ਸਗੋਂ ਆਪਣੇ ਆਪ ਨਾਲ ਮੁਕਾਬਲਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਵਿਦਿਆਰਥੀਆਂ ਦੇ ਸਮਰਪਣ ਤੇ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

ਪ੍ਰੋਗਰਾਮ ਵਿੱਚ ਰੰਗੋਲੀ, ਪੇਂਟਿੰਗ, ਫੋਟੋਗ੍ਰਾਫੀ, ਬੈਸਟ ਆਊਟ ਆਫ਼ ਵੇਸਟ, ਭਾਸ਼ਣ, ਕਵਿਤਾ ਪਾਠ, ਕੁਇਜ਼, ਸੰਗੀਤ, ਡਾਂਸ, ਸੰਗੀਤ, ਮੋਨੋ ਐਕਟਿੰਗ ਅਤੇ ਮਾਡਲਿੰਗ ਮੁਕਾਬਲੇ ਸ਼ਾਮਲ ਸਨ, ਜਿਸ ਵਿੱਚ 152 ਵਿਦਿਆਰਥੀਆਂ ਨੇ ਹਿੱਸਾ ਲਿਆ। ਸਟੇਜ ਦਾ ਪ੍ਰਬੰਧ ਡਾ. ਸਵਰਿਤੀ ਸ਼ਰਮਾ, ਰਾਜਨੀ ਧਵਨ, ਮਮਤਾ, ਯੋਗਿਕਾ ਤੇ ਰਾਧਿਕਾ ਵੱਲੋਂ ਬਾਖ਼ੂਬੀ ਕੀਤਾ ਗਿਆ। ਮਾਡਲਿੰਗ ਵਿੱਚ ਡਾ. ਪੂਨਮ ਸਿਵਾਚ ਤੇ ਡਾ. ਹੇਮਾ ਮੁਖੀਜਾ, ਪੇਂਟਿੰਗ ਤੇ ਫੋਟੋਗ੍ਰਾਫੀ ਮੁਕਾਬਲੇ ਵਿੱਚ ਡਾ. ਮੁਮਤਾਜ ਤੇ ਡਾ. ਸਿਮਰਜੀਤ ਕੌਰ ਨੇ ਜੱਜਾਂ ਦੀ ਭੂਮਿਕਾ ਨਿਭਾਈ। ਇਸ ਮਗਰੋਂ ਮੁੱਖ ਮਹਿਮਾਨ ਅਤੇ ਕਾਲਜ ਪ੍ਰਿੰਸੀਪਲ ਵੱਲੋਂ ਜੇਤੂਆਂ ਨੂੰ ਇਨਾਮ ਵੰਡੇ ਗਏ।

Dailyhunt
Disclaimer: This content has not been generated, created or edited by Dailyhunt. Publisher: Punjabi Tribune