Dailyhunt Logo
  • Light mode
    Follow system
    Dark mode
    • Play Story
    • App Story

Abhishek Banerjee 'ਤੇ ਹਮਲੇ ਦੇ ਮਾਮਲੇ 'ਚ ਚਾਰ ਗ੍ਰਿਫ਼ਤਾਰ

ਤ੍ਰਿਣਮੂਲ ਕਾਂਗਰਸ (ਟੀ ਐੱਮ ਸੀ) ਆਗੂ ਅਭਿਸ਼ੇਕ ਬੈਨਰਜੀ 'ਤੇ ਦੱਖਣੀ 24 ਪਰਗਣਾ ਜ਼ਿਲ੍ਹਾ ਦੇ ਸੋਨਾਰਪੁਰ ਦੌਰੇ ਦੌਰਾਨ ਹਮਲਾ ਕਰਨ ਦੇ ਦੋਸ਼ ਹੇਠ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਘਟਨਾ ਸਬੰਧੀ ਅਭਿਸ਼ੇਕ ਬੈਨਰਜੀ ਨੇ ਕਿਹਾ ਕਿ ਉਹ 'ਸਰਕਾਰ ਦੀ ਸ਼ਹਿ ਹਾਸਲ ਅਤਿਵਾਦ' ਦਾ ਸ਼ਿਕਾਰ ਹੋਏ ਹਨ। ਟੀ ਐੱਮ ਸੀ ਨੇ ਵੀ ਦੋਸ਼ ਲਾਇਆ ਹੈ ਕਿ ਅਭਿਸ਼ੇਕ ਬੈਨਰਜੀ 'ਤੇ ਹੋਇਆ ਹਮਲਾ 'ਯੋਜਨਾਬੱਧ ਅਤੇ ਭਾਜਪਾ ਦੀ ਸ਼ਹਿ ਪ੍ਰਾਪਤ' ਸੀ।

ਪੁਲੀਸ ਨੇ ਦੱਸਿਆ ਕਿ ਅਭਿਸ਼ੇਕ ਬੈਨਰਜੀ 'ਤੇ ਹਮਲੇ 'ਤੇ ਸਬੰਧ 'ਚ ਗ੍ਰਿਫ਼ਤਾਰੀਆਂ ਇਲਾਕੇ 'ਚੋਂ ਹਾਸਲ ਕੀਤੀਆਂ ਵੀਡੀਓ ਫੁਟੇਜ ਦੇ ਆਧਾਰ 'ਤੇ ਰਾਤ ਭਰ ਮਾਰੇ ਗਏ ਛਾਪਿਆਂ ਦੌਰਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਘਟਨਾ ਦੇ ਸਬੰਧ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਅਭਿਸ਼ੇਕ ਬੈਨਰਜੀ ਨੇ ਸੋਸ਼ਲ ਮੀਡੀਆ 'ਤੇ ਦੋਸ਼ ਲਗਾਇਆ, ''ਅੱਜ ਮੈਂ ਉਨ੍ਹਾਂ ਲੋਕਾਂ ਵੱਲੋਂ ਫੈਲਾਈ ਗਈ ਸਿਆਸੀ ਹਿੰਸਾ ਅਤੇ ਸਰਕਾਰ ਦੀ ਸ਼ਹਿ ਪ੍ਰਾਪਤ ਅਤਿਵਾਦ ਦੇ ਸ਼ਿਕਾਰ ਵਜੋਂ ਖੜ੍ਹਾ ਹਾਂ ਜੋ ਖ਼ੁਦ ਰਾਸ਼ਟਰਵਾਦ ਦੇ ਰਖਵਾਲੇ ਹੋਣ ਦਾ ਦਾਅਵਾ ਕਰਦੇ ਹਨ।'' ਉਨ੍ਹਾਂ ਲਗਾਤਾਰ ਹਮਾਇਤ ਲਈ ਕਾਂਗਰਸ ਆਗੂ ਰਾਹੁਲ ਗਾਂਧੀ, ਸਪਾ ਆਗੂ ਅਖਿਲੇਸ਼ ਯਾਦਵ ਅਤੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਦਾ ਧੰਨਵਾਦ ਕੀਤਾ।
ਇਸੇ ਦੌਰਾਨ ਟੀ ਐੱਮ ਸੀ ਨੇ ਐਕਸ 'ਤੇ ਤਸਵੀਰਾਂ ਪੋਸਟ ਕਰ ਕੇ ਦਾਅਵਾ ਕੀਤਾ ਕਿ ਇਹ ਤਸਵੀਰਾਂ ਇਸ ਘਟਨਾ ਵਿੱਚ ਸਥਾਨਕ ਭਾਜਪਾ ਅਹੁਦੇਦਾਰਾਂ ਦੀ ਸ਼ਮੂਲੀਅਤ ਨੂੰ ਸਾਬਤ ਕਰਦੀਆਂ ਹਨ। ਸੀ ਪੀ ਆਈ ਦੇ ਜਨਰਲ ਸਕੱਤਰ ਡੀ ਰਾਜਾ ਨੇ ਵੀ ਅੱਜ ਪੱਛਮੀ ਬੰਗਾਲ ਵਿੱਚ ਚੋਣਾਂ ਤੋਂ ਬਾਅਦ ਹੋ ਰਹੀ ਹਿੰਸਾ ਦੀਆਂ ਲਗਾਤਾਰ ਘਟਨਾਵਾਂ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਲੋਕਤੰਤਰ ਵਿੱਚ ਚੁਣੇ ਹੋਏ ਨੁਮਾਇੰਦਿਆਂ 'ਤੇ ਅਜਿਹੇ ਹਮਲਿਆਂ ਲਈ ਕੋਈ ਥਾਂ ਨਹੀ ਹੈ।

Dailyhunt
Disclaimer: This content has not been generated, created or edited by Dailyhunt. Publisher: Punjabi Tribune