Dailyhunt Logo
  • Light mode
    Follow system
    Dark mode
    • Play Story
    • App Story

ਅਦਾਲਤ ਵਿੱਚ ਗੈਰ-ਹਾਜ਼ਰ ਰਹਿਣ 'ਤੇ ਕੇਂਦਰੀ ਮੰਤਰੀ Ravneet Bittu ਬਿੱਟੂ ਨੂੰ ਨੋਟਿਸ

ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਪਵਲੀਨ ਸਿੰਘ ਦੀ ਅਦਾਲਤ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਇੱਕ ਅਪਰਾਧਿਕ ਮੁਕੱਦਮੇ ਦੀ ਸੁਣਵਾਈ ਦੌਰਾਨ ਬਿਨਾਂ ਕਿਸੇ ਪੂਰਵ ਸੂਚਨਾ ਦੇ ਗੈਰ-ਹਾਜ਼ਰ ਰਹਿਣ 'ਤੇ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਉਨ੍ਹਾਂ ਨੂੰ 8 ਜੂਨ, 2026 ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਸਾਬਕਾ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਨੂੰ ਵੀ ਪੇਸ਼ੀ ਲਈ ਨੋਟਿਸ ਜਾਰੀ ਕੀਤਾ ਹੈ ਕਿਉਂਕਿ ਉਹ ਵੀ ਅਦਾਲਤੀ ਕਾਰਵਾਈ ਵਿੱਚ ਗੈਰ-ਹਾਜ਼ਰ ਰਹੇ।

ਬਿੱਟੂ ਦੇ ਨਾਲ ਸਾਬਕਾ ਪੰਜਾਬ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਦੇ ਪ੍ਰਧਾਨ ਸੰਜੇ ਤਲਵਾੜ ਸਥਾਨਕ ਨਗਰ ਨਿਗਮ ਦਫ਼ਤਰ ਦਾ ਗੇਟ ਬੰਦ ਕਰਨ ਅਤੇ ਸਰਕਾਰੀ ਮੁਲਾਜ਼ਮ ਨੂੰ ਡਿਊਟੀ ਕਰਨ ਤੋਂ ਰੋਕਣ ਦੇ ਮਾਮਲੇ ਵਿੱਚ ਨਾਮਜ਼ਦ ਹਨ। ਥਾਣਾ ਡਵੀਜ਼ਨ ਨੰਬਰ 1 ਦੀ ਪੁਲੀਸ ਨੇ ਨਗਰ ਨਿਗਮ ਦੇ ਜ਼ੋਨ-ਏ ਦਫ਼ਤਰ ਵਿੱਚ ਤਾਇਨਾਤ ਗੇਟਮੈਨ ਅਮਿਤ ਕੁਮਾਰ ਦੇ ਬਿਆਨਾਂ ‘ਤੇ ਰਵਨੀਤ ਸਿੰਘ ਬਿੱਟੂ, ਭਾਰਤ ਭੂਸ਼ਣ ਆਸ਼ੂ, ਸੰਜੇ ਤਲਵਾੜ, ਸ਼ਾਮ ਸੁੰਦਰ ਮਲਹੋਤਰਾ ਅਤੇ 60 ਹੋਰਾਂ ਖ਼ਿਲਾਫ਼ ਮਾਰਚ 2024 ਵਿੱਚ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 353, 186 ਅਤੇ 149 ਤਹਿਤ ਕੇਸ ਦਰਜ ਕੀਤਾ ਸੀ।

ਸ਼ਿਕਾਇਤਕਰਤਾ ਅਨੁਸਾਰ, ਉਹ ਨਗਰ ਨਿਗਮ ਦਫ਼ਤਰ ਦੇ ਮੁੱਖ ਗੇਟ ‘ਤੇ ਡਿਊਟੀ ‘ਤੇ ਸੀ ਜਦੋਂ ਪ੍ਰਦਰਸ਼ਨਕਾਰੀਆਂ ਨੇ ਕਥਿਤ ਤੌਰ ‘ਤੇ ਉਸ ਨੂੰ ਧੱਕਾ ਦਿੱਤਾ ਅਤੇ ਇਮਾਰਤ ਵਿੱਚ ਦਾਖਲ ਹੋ ਗਏ। ਇਹ ਵੀ ਦੋਸ਼ ਲਾਇਆ ਗਿਆ ਸੀ ਕਿ ਪ੍ਰਦਰਸ਼ਨਕਾਰੀਆਂ ਨੇ ਦਫ਼ਤਰ ਦਾ ਗੇਟ ਬੰਦ ਕਰ ਦਿੱਤਾ ਸੀ ਅਤੇ ਅਧਿਕਾਰੀਆਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਦਫ਼ਤਰ ਵਿੱਚ ਦਾਖਲ ਹੋਣ ਤੋਂ ਰੋਕਿਆ ਸੀ।

Dailyhunt
Disclaimer: This content has not been generated, created or edited by Dailyhunt. Publisher: Punjabi Tribune