Dailyhunt Logo
  • Light mode
    Follow system
    Dark mode
    • Play Story
    • App Story

ਅਧਿਆਪਕਾਂ ਖ਼ਿਲਾਫ਼ ਕਾਰਵਾਈ ਵਿਰੁੱਧ ਡੀ ਸੀ ਦਫ਼ਤਰ ਅੱਗੇ ਧਰਨਾ

ਗਰ ਕੌਂਸਲ ਚੋਣਾਂ ਦੌਰਾਨ ਚੋਣ ਡਿਊਟੀ 'ਤੇ ਨਾ ਪੁੱਜਣ ਕਾਰਨ 7 ਅਧਿਆਪਕਾਂ ਖ਼ਿਲਾਫ਼ ਕਾਰਵਾਈ ਦੀ ਸਿਫ਼ਾਰਸ਼ ਦੇ ਵਿਰੋਧ ਵਿੱਚ ਡੀ ਟੀ ਐੱਫ ਦੀ ਅਗਵਾਈ ਹੇਠ ਡੀ ਸੀ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਬੀ ਡੀ ਪੀ ਓ ਧੂਰੀ ਵੱਲੋਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਨੂੰ ਇਨ੍ਹਾਂ ਅਧਿਆਪਕਾਂ ਖ਼ਿਲਾਫ਼ ਐੱਫ ਆਈ ਆਰ ਦਰਜ ਕਰਨ ਅਤੇ ਵਿਭਾਗੀ ਕਾਰਵਾਈ ਕਰਨ ਲਈ ਪੱਤਰ ਲਿਖਿਆ ਗਿਆ ਸੀ।

ਇਸ ਤੋਂ ਖ਼ਫ਼ਾ ਜਥੇਬੰਦੀਆਂ ਨੇ ਆਵਾਜਾਈ ਠੱਪ ਕਰਕੇ ਪ੍ਰਦਰਸ਼ਨ ਕੀਤਾ।
ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂਆਂ ਦਾਤਾ ਸਿੰਘ ਨਮੋਲ, ਸੁਖਵਿੰਦਰ ਗਿਰ, ਬਲਬੀਰ ਲੌਂਗੋਵਾਲ, ਜਗਦੀਪ ਸਿੰਘ, ਦਲਜੀਤ ਸਫ਼ੀਪੁਰ ਅਤੇ ਰਘਵੀਰ ਭਵਾਨੀਗੜ੍ਹ ਨੇ ਕਿਹਾ ਕਿ ਜਨਗਣਨਾ ਡਿਊਟੀ ਕਰ ਰਹੇ ਅਧਿਆਪਕਾਂ 'ਤੇ ਪਰਚਾ ਦਰਜ ਕਰਨ ਦੀ ਸਿਫ਼ਾਰਸ਼ ਪ੍ਰਸ਼ਾਸਨ ਦੀ ਤਾਨਾਸ਼ਾਹੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਵੱਲੋਂ ਪਹਿਲਾਂ ਹੀ ਸੂਚਿਤ ਕੀਤੇ ਜਾਣ ਦੇ ਬਾਵਜੂਦ ਉਨ੍ਹਾਂ ਦੀਆਂ ਦੂਹਰੀਆਂ-ਤੀਹਰੀਆਂ ਡਿਊਟੀਆਂ ਲਗਾਈਆਂ ਗਈਆਂ, ਜਿਸ ਕਾਰਨ ਉਨ੍ਹਾਂ ਨੂੰ ਮਾਨਸਿਕ ਸੰਤਾਪ ਹੰਢਾਉਣਾ ਪਿਆ।
ਆਗੂਆਂ ਨੇ ਦੋਸ਼ ਲਾਇਆ ਕਿ ਪਿਛਲੇ ਦਿਨੀਂ ਪ੍ਰਸ਼ਾਸਨ ਨੇ ਚੋਣ ਡਿਊਟੀ ਕੱਟਣ ਦਾ ਭਰੋਸਾ ਦਿੱਤਾ ਸੀ, ਪਰ ਅਜਿਹਾ ਕਰਨ ਦੀ ਥਾਂ ਪੁਲੀਸ ਕਾਰਵਾਈ ਦੇ ਪੱਤਰ ਜਾਰੀ ਕਰ ਦਿੱਤੇ ਗਏ। ਇਸ ਰੋਸ ਪ੍ਰਦਰਸ਼ਨ ਨੂੰ ਐੱਸ ਸੀ ਬੀ ਸੀ ਯੂਨੀਅਨ, ਜੀ ਟੀ ਯੂ, ਲੈਕਚਰਾਰ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਡਕੌਂਦਾ ਸਣੇ ਕਈ ਜਮਹੂਰੀ, ਅਧਿਆਪਕ ਅਤੇ ਮਜ਼ਦੂਰ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸੰਬੋਧਨ ਕੀਤਾ। ਪ੍ਰਦਰਸ਼ਨ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂਡੀ ਐੱਸ ਪੀ ਦਲਵੀਰ ਸਿੰਘ ਸਿੱਧੂ ਨੇ ਧਰਨੇ ਵਿੱਚ ਪਹੁੰਚ ਕੇ ਭਰੋਸਾ ਦਿੱਤਾ ਕਿ ਸੋਮਵਾਰ ਤੱਕ ਕਾਰਵਾਈ ਵਾਲਾ ਪੱਤਰ ਵਾਪਸ ਲੈ ਲਿਆ ਜਾਵੇਗਾ। ਪ੍ਰਸ਼ਾਸਨ ਵੱਲੋਂ ਮਿਲੇ ਭਰੋਸੇ ਤੋਂ ਬਾਅਦ ਜਥੇਬੰਦੀਆਂ ਵੱਲੋਂ ਰੋਸ ਧਰਨਾ ਸਮਾਪਤ ਕਰ ਦਿੱਤਾ ਗਿਆ।

Dailyhunt
Disclaimer: This content has not been generated, created or edited by Dailyhunt. Publisher: Punjabi Tribune