Dailyhunt Logo
  • Light mode
    Follow system
    Dark mode
    • Play Story
    • App Story

ਐੱਨ ਐੱਸ ਯੂ ਆਈ ਵੱਲੋਂ ਪ੍ਰੀਖਿਆ ਬੇਨੇਮੀਆਂ ਖ਼ਿਲਾਫ਼ ਪ੍ਰਦਰਸ਼ਨ

ਦੇਸ਼ ਦੀ ਪ੍ਰੀਖਿਆ ਪ੍ਰਣਾਲੀ ਵਿੱਚ ਵਾਰ-ਵਾਰ ਹੋ ਰਹੀਆਂ ਬੇਨਿਯਮੀਆਂ ਅਤੇ ਪੇਪਰ ਲੀਕ ਮਾਮਲਿਆਂ ਵਿਰੁੱਧ ਵਿਦਿਆਰਥੀ ਏਕਤਾ ਦਾ ਇੱਕ ਸ਼ਕਤੀਸ਼ਾਲੀ ਪ੍ਰਦਰਸ਼ਨ ਦੇਖਣ ਨੂੰ ਮਿਲਿਆ। ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ (ਐੱਨ ਐੱਸ ਯੂ ਆਈ) ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵੱਲੋਂ ਅੱਜ ਇੱਥੇ ਸੁਖਨਾ ਝੀਲ 'ਤੇ ਵਿਸ਼ਾਲ ਵਿਦਿਆਰਥੀ ਨਿਆਂ ਮਸ਼ਾਲ ਮਾਰਚ ਕੀਤਾ ਗਿਆ।

ਐੱਨ ਐੱਸ ਯੂ ਆਈ ਦੇ ਕੌਮੀ ਪ੍ਰਧਾਨ ਵਿਨੋਦ ਜਾਖੜ ਦੀ ਅਗਵਾਈ ਹੇਠ ਕੱਢੇ ਗਏ ਇਸ ਮਾਰਚ ਵਿੱਚ 500 ਤੋਂ ਵੱਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਹਿੱਸਾ ਲਿਆ। ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਮਸ਼ਾਲਾਂ, ਬੈਨਰ ਅਤੇ ਤਖ਼ਤੀਆਂ ਫੜ ਕੇ ਭਾਰਤ ਦੀ ਪ੍ਰੀਖਿਆ ਪ੍ਰਣਾਲੀ ਵਿੱਚ ਜਵਾਬਦੇਹੀ, ਪਾਰਦਰਸ਼ਤਾ ਅਤੇ ਸੁਧਾਰਾਂ ਦੀ ਮੰਗ ਕਰਦਿਆਂ ਨਾਅਰੇਬਾਜ਼ੀ ਕੀਤੀ। ਇਹ ਪ੍ਰਦਰਸ਼ਨ ਨੈਸ਼ਨਲ ਟੈਸਟਿੰਗ ਏਜੰਸੀ (ਐੱਨ ਟੀ ਏ) ਦੇ ਆਲੇ-ਦੁਆਲੇ ਵਾਰ-ਵਾਰ ਹੋ ਰਹੇ ਵਿਵਾਦਾਂ, ਜਿਵੇਂ ਕਿ ਪ੍ਰਸ਼ਨ ਪੱਤਰ ਲੀਕ ਹੋਣ, ਮੁਲਾਂਕਣ ਵਿੱਚ ਪਾਰਦਰਸ਼ਤਾ ਦੀ ਘਾਟ ਅਤੇ ਨੀਟ, ਸੀ ਯੂ ਈ ਟੀ, ਜੇ ਈ ਈ, ਅਤੇ ਯੂ ਜੀ ਸੀ-ਨੈੱਟ ਵਰਗੀਆਂ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਹੋਈਆਂ ਗੜਬੜੀਆਂ ਦੇ ਖਿਲਾਫ ਕੀਤਾ ਗਿਆ।
ਵਿਨੋਦ ਜਾਖੜ ਨੇ ਕੇਂਦਰ ਸਰਕਾਰ ਅਤੇ ਐੱਨ ਟੀ ਏ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਨਿਰਪੱਖ ਪ੍ਰੀਖਿਆਵਾਂ ਕਰਵਾਉਣ ਵਿੱਚ ਅਸਫਲ ਰਹੇ ਹਨ, ਜਿਸ ਨਾਲ ਲੱਖਾਂ ਉਮੀਦਵਾਰਾਂ ਦਾ ਭਰੋਸਾ ਟੁੱਟਿਆ ਹੈ। ਹਰ ਪ੍ਰਸ਼ਾਸਕੀ ਕੁਤਾਹੀ ਵਿਦਿਆਰਥੀਆਂ ਦੀ ਸਾਲਾਂ ਦੀ ਮਿਹਨਤ ਨੂੰ ਬਰਬਾਦ ਕਰ ਦਿੰਦੀ ਹੈ।
ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ ਦੇ ਸਾਬਕਾ ਉਪ-ਪ੍ਰਧਾਨ ਅਰਚਿਤ ਗਰਗ ਨੇ ਕਿਹਾ ਕਿ ਐੱਨ ਐੱਸ ਯੂ ਆਈ ਵਿਦਿਆਰਥੀਆਂ ਦੇ ਹੱਕਾਂ ਅਤੇ ਲੋੜੀਂਦੇ ਸੁਧਾਰਾਂ ਤੱਕ ਸੰਘਰਸ਼ ਜਾਰੀ ਰੱਖੇਗੀ।

Dailyhunt
Disclaimer: This content has not been generated, created or edited by Dailyhunt. Publisher: Punjabi Tribune