Dailyhunt Logo
  • Light mode
    Follow system
    Dark mode
    • Play Story
    • App Story

ਅਕਾਲੀ ਦਲ ਪੁਨਰ ਸੁਰਜੀਤ ਦਾ ਜਨਰਲ ਸਕੱਤਰ 'ਆਪ' ਵਿੱਚ ਸ਼ਾਮਲ

ਸ਼੍ੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜਨਰਲ ਸਕੱਤਰ ਕਰਨ ਸਿੰਘ ਡੀ ਟੀ ਓ ਅਤੇ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਅੱਜ ਆਪਣੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇੱਥੋਂ ਦੀ ਅਨਾਜ ਮੰਡੀ ਵਿੱਚ ਕਰਵਾਏ ਗਏ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਬੀਬੀ ਲੂੰਬਾ 2012 ਵਿੱਚ ਹਲਕਾ ਸ਼ੁਤਰਾਣਾ ਤੋਂ ਵਿਧਾਇਕ ਰਹੇ ਹਨ।

ਮੁੱਖ ਮੰਤਰੀ ਨੇ ਨਵੇਂ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਸੀਨੀਅਰ ਆਗੂਆਂ ਦਾ ਸ਼ਾਮਲ ਹੋਣਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ 'ਤੇ ਜਨਤਾ ਦੀ ਮੋਹਰ ਹੈ। ਉਨ੍ਹਾਂ ਪਾਤੜਾਂ ਦੇ 20 ਬਿਸਤਰਿਆਂ ਦਾ ਹਸਪਤਾਲ ਅਪਗ੍ਰੇਡ ਕਰ ਕੇ 50 ਬਿਸਤਰਿਆਂ ਦਾ ਬਣਾਉਣ ਅਤੇ ਪਾਤੜਾਂ-ਪਟਿਆਲਾ ਸੜਕ ਚਾਰ ਮਾਰਗੀ ਕਰਨ ਦਾ ਐਲਾਨ ਕੀਤਾ। ਇਸ ਦੌਰਾਨ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ 'ਤੇ ਸ਼ਬਦੀ ਵਾਰ ਵੀ ਕੀਤੇ। 'ਆਪ' ਵਿੱਚ ਸ਼ਾਮਲ ਹੋਣ ਮਗਰੋਂ ਬੀਬੀ ਵਨਿੰਦਰ ਕੌਰ ਲੂੰਬਾ ਅਤੇ ਉਨ੍ਹਾਂ ਦੇ ਪਤੀ ਕਰਨ ਸਿੰਘ ਨੇ ਕਿਹਾ ਕਿ ਉਹ ਮੁੱਖ ਮੰਤਰੀ ਦੇ ਉਸਾਰੂ ਫ਼ੈਸਲਿਆਂ ਅਤੇ ਸੂਬੇ ਵਿੱਚ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ 'ਆਪ' ਵਿੱਚ ਸ਼ਾਮਲ ਹੋਏ ਹਨ। ਸਮਾਗਮ ਦੌਰਾਨ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੀ ਸਟੇਜ ਉੱਤੇ ਮੌਜੂਦ ਸਨ।

Dailyhunt
Disclaimer: This content has not been generated, created or edited by Dailyhunt. Publisher: Punjabi Tribune