ਭਾਰਤੀ ਜਨਤਾ ਪਾਰਟੀ ਅਤੇ ਹਰਿਆਣਾ ਸਰਕਾਰ ਵੱਲੋਂ ਸੰਗਠਨ ਅਤੇ ਸਰਕਾਰ ਵਿੱਚ ਅਨੁਸੂਚਿਤ ਜਾਤੀ ਨਾਲ ਸਬੰਧਤ ਆਗੂਆਂ ਨੂੰ ਵੱਖ-ਵੱਖ ਅਹਿਮ ਜ਼ਿੰਮੇਵਾਰੀਆਂ ਸੌਂਪੇ ਜਾਣ 'ਤੇ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ। ਪ੍ਰੋ. ਜੈ ਨਾਰਾਇਣ ਵੱਲੋਂ ਕਰਵਾਏ ਗਏ ਇਸ ਸਮਾਗਮ ਦੌਰਾਨ ਨਵ-ਨਿਯੁਕਤ ਅਹੁਦੇਦਾਰਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਭਾਜਪਾ ਜ਼ਿਲ੍ਹਾ ਕਾਰਜਕਾਰਨੀ ਮੈਂਬਰ ਅਤੇ ਧਾਨਕ ਸਮਾਜ ਉਤਥਾਨ ਸਭਾ ਹਰਿਆਣਾ ਦੇ ਸੂਬਾ ਪ੍ਰਧਾਨ ਸੁਨੀਲ ਇੰਦੌਰਾ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਵਰਗ ਨੂੰ ਸਨਮਾਨ ਤੇ ਪ੍ਰਤੀਨਿਧਤਾ ਦੇਣ ਦੇ ਉਦੇਸ਼ ਨਾਲ ਇਹ ਸਮਾਗਮ ਕਰਵਾਇਆ ਗਿਆ।
ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਵੀ ਧੰਨਵਾਦ ਕੀਤਾ ਕਿ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਸੰਗਠਨ ਅਤੇ ਸਰਕਾਰ ਵਿੱਚ ਅੱਗੇ ਵਧਣ ਦੇ ਮੌਕੇ ਦਿੱਤੇ ਜਾ ਰਹੇ ਹਨ। ਸਮਾਗਮ ਵਿੱਚ ਕੈਬਨਿਟ ਮੰਤਰੀ ਕ੍ਰਿਸ਼ਨ ਬੇਦੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਬੰਤੋ ਕਟਾਰੀਆ, ਵਾਈਸ ਚੇਅਰਪਰਸਨ ਰੇਣੂ ਡਾਬਲਾ, ਭਾਜਪਾ ਦੀ ਸੂਬਾ ਮੀਤ ਪ੍ਰਧਾਨ ਸੁਨੀਤਾ ਦੁੱਗਲ, ਪ੍ਰੋ. ਰਵਿੰਦਰ ਬਲਿਆਲਾ, ਅਨੁਸੂਚਿਤ ਜਾਤੀ ਮੋਰਚਾ ਦੇ ਸੂਬਾ ਪ੍ਰਧਾਨ ਅਜੈ ਖੁੰਡੀਆ ਅਤੇ ਘੁਮੰਤੂ ਜਾਤੀ ਪ੍ਰਕੋਸ਼ਠ ਦੇ ਚੇਅਰਮੈਨ ਸੁਖਬੀਰ ਬੰਜਾਰਾ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਸੁਨੀਲ ਇੰਦੌਰਾ ਨੇ ਕਿਹਾ ਕਿ ਭਾਜਪਾ ਦੀ ਕੇਂਦਰੀ ਅਤੇ ਸੂਬਾਈ ਲੀਡਰਸ਼ਿਪ ਵੱਲੋਂ ਅਨੁਸੂਚਿਤ ਜਾਤੀ ਦੇ ਆਗੂਆਂ ਨੂੰ ਸੰਗਠਨ ਵਿੱਚ ਮਹੱਤਵਪੂਰਨ ਜ਼ਿੰਮੇਵਾਰੀਆਂ ਦੇਣਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਭਾਜਪਾ ਦੀ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਅਤੇ ਕੇਂਦਰੀ ਤੇ ਸੂਬਾਈ ਲੀਡਰਸ਼ਿਪ ਦਾ ਵੀ ਧੰਨਵਾਦ ਕੀਤਾ।
ਇਸ ਮੌਕੇ ਉਦੈ ਸਿੰਘ, ਸੁਰੇਸ਼ ਸੂਰਾ, ਗੁਰਚਰਨ ਸਿੰਘ ਖੋਖਰ, ਰਾਮਹੇਰ ਸੁਲੇਹੜਾ, ਮਲਕੀਤ, ਪ੍ਰੀਤਮ, ਕਮਲੇਸ਼ ਰਾਣੀ, ਜੋਤੀ ਖਨਗਵਾਲ, ਪ੍ਰੋ. ਕਿਸ਼ੋਰ ਬਾਹਮਣੀਆ, ਮਹਾਬੀਰ, ਬਲਰਾਮ, ਹੇਮਰਾਜ, ਨਰਿੰਦਰ, ਸੁਰੇਸ਼ ਲਾਠ ਆਦਿ ਹਾਜ਼ਰ ਸਨ।
