Dailyhunt Logo
  • Light mode
    Follow system
    Dark mode
    • Play Story
    • App Story

Bharti Kisan Mazdoor Union: ਕਿਸਾਨ-ਮਜ਼ਦੂਰ ਯੂਨੀਅਨ ਵੱਲੋਂ ਸਰਕਾਰ ਖ਼ਿਲਾਫ਼ ਧਰਨਾ

ਭਾਰਤੀ ਕਿਸਾਨ-ਮਜ਼ਦੂਰ ਯੂਨੀਅਨ ਵੱਲੋਂ ਅੱਜ ਲੋਕ ਮਸਲਿਆਂ ਦੇ ਹੱਲ ਲਈ ਬਸਤੀ ਜੋਧੇਵਾਲ ਚੌਕ ਵਿੱਚ ਪੰਜਾਬ ਸਰਕਾਰ ਵਿਰੁੱਧ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇ 12 ਜੂਨ ਤੱਕ ਮੁਸ਼ਕਲਾਂ ਦੇ ਹੱਲ ਸਬੰਧੀ ਕੋਈ ਕਾਰਵਾਈ ਨਾ ਹੋਈ ਤਾਂ ਕੌਮੀ ਮਾਰਗ ਜਾਮ ਕੀਤਾ ਜਾਵੇਗਾ।
ਇਸ ਮੌਕੇ ਕਿਸਾਨ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਰਾਹੋਂ ਰੋਡ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪ੍ਰਸ਼ਾਸਨ ਨੂੰ ਬੇਨਤੀਆਂ ਕਰ ਚੁੱਕੇ ਹਨ ਪਰ ਮੁਸ਼ਕਲਾਂ ਹੱਲ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।

ਇਸ ਕਾਰਨ ਉਨ੍ਹਾਂ ਨੂੰ ਧਰਨਾ ਦੇ ਕੇ ਆਪਣੀ ਆਵਾਜ਼ ਪ੍ਰਸ਼ਾਸਨ ਤੱਕ ਪਹੁੰਚਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਰਾਹੋਂ ਰੋਡ ਦੀ ਮਾੜੀ ਹਾਲਤ ਕਾਰਨ ਰਾਹਗੀਰਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸੜਕ ਦੀ ਉਸਾਰੀ ਨਾ ਕਰਨ, ਰਾਹੋਂ ਰੋਡ 'ਤੇ ਨਾਜਾਇਜ਼ ਕਬਜ਼ੇ ਖ਼ਤਮ ਕਰਾਉਣ ਅਤੇ ਰੇਤ ਨਾਲ ਭਰੇ ਟਰੱਕਾਂ ਦੀ ਆਵਾਜਾਈ ਰੋਕਣ ਸਬੰਧੀ ਉਹ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਾਰ-ਵਾਰ ਮੰਗ ਪੱਤਰ ਸੌਂਪ ਚੁੱਕੇ ਹਨ, ਪਰ ਅੱਜ ਤੱਕ ਉਨ੍ਹਾਂ ਦੀ ਕੋਈ ਵੀ ਸਮੱਸਿਆ ਹੱਲ ਨਹੀਂ ਹੋਈ।
ਸ੍ਰੀ ਗਿੱਲ ਨੇ ਐਲਾਨ ਕੀਤਾ ਕਿ ਇਲਾਕਾ ਨਿਵਾਸੀਆਂ ਦਾ ਵਿਰੋਧ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਨਹੀਂ ਕੀਤੀਆਂ ਜਾਂਦੀਆਂ। ਇਸ ਮੌਕੇ ਮਨਜੀਤ ਸਿੰਘ ਅਰੋੜਾ, ਨੇਕ ਸਿੰਘ ਸੇਖੇਵਾਲ, ਸੁਖਦੇਵ ਸਿੰਘ ਮੰਗਲੀ, ਗੁਰਮੁਖ ਸਿੰਘ, ਭੋਲਾ ਸਿੰਘ, ਬਸਤੀ ਜੋਧੇਵਾਲ ਮਾਰਕੀਟ ਦੇ ਪ੍ਰਧਾਨ ਹਨੀ ਸਿੰਘ, ਜਸਬੀਰ ਸਿੰਘ ਨਾਮਧਾਰੀ, ਜਗਜੀਤ ਸਿੰਘ ਬਬਰਾ, ਪਵਿੱਤਰ ਸਿੰਘ, ਸੁਖਜਿੰਦਰ ਸਿੰਘ, ਮਹਿਕਪ੍ਰੀਤ ਸਿੰਘ ਅਤੇ ਜਸਪਾਲ ਸਿੰਘ ਸੈਣੀ ਆਦਿ ਵੀ ਹਾਜ਼ਰ ਸਨ।
ਧਰਨੇ ਕਾਰਨ ਮੁੱਖ ਹਾਈਵੇਅ 'ਤੇ ਆਵਾਜਾਈ ਪ੍ਰਭਾਵਿਤ ਹੋਈ। ਇੱਥੇ ਜਾਮ ਲੱਗਣ ਕਾਰਨ ਰਾਹਗੀਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਿਤੀ ਨੂੰ ਕਾਬੂ ਹੇਠ ਕਰਨ ਲਈ ਇਲਾਕੇ ਵਿੱਚ ਭਾਰੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਸੀ ਪਰ ਇਸ ਦੇ ਬਾਵਜੂਦ ਹਰ ਪਾਸੇ ਵਾਹਨਾਂ ਦੀਆਂ ਲੰਬੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਇਸ ਸਮੱਸਿਆ ਦੇ ਹੱਲ ਲਈ ਪੁਲੀਸ ਨੇ ਆਵਾਜਾਈ ਬਦਲਵੇਂ ਰਸਤੇ 'ਤੇ ਮੋੜ ਦਿੱਤੀ ਗਈ।

Dailyhunt
Disclaimer: This content has not been generated, created or edited by Dailyhunt. Publisher: Punjabi Tribune