Dailyhunt Logo
  • Light mode
    Follow system
    Dark mode
    • Play Story
    • App Story

BJP ਦੀ ਧਰਮ ਅਤੇ ਪੈਸੇ ਦੀ Politics ਖ਼ਤਮ: Akhilesh Yadav

ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਅੱਜ ਕਿਹਾ ਕਿ ਭਾਜਪਾ ਦੀ ਧਰਮ ਅਤੇ ਪੈਸੇ ਦੀ ਰਾਜਨੀਤੀ ਹੁਣ ਪੂਰੀ ਤਰ੍ਹਾਂ ਖ਼ਤਮ ਹੋ ਚੁੱਕੀ ਹੈ। ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਨੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਪੋਸਟ ਵਿੱਚ ਕਿਹਾ ਕਿ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ ਆਉਣ ਦੇ ਬਾਵਜੂਦ ਕੇਂਦਰ ਨੇ ਆਮ ਖਪਤਕਾਰਾਂ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾ ਕੇ ਕੋਈ ਰਾਹਤ ਨਹੀਂ ਦਿੱਤੀ, ਸਗੋਂ ਨਿੱਜੀ ਕੰਪਨੀਆਂ ਨੂੰ ਲਾਹਾ ਪਹੁੰਚਾਇਆ ਹੈ।

ਉਨ੍ਹਾਂ ਤੇਲ ਦੀਆਂ ਕੀਮਤਾਂ ਵਿੱਚ ਭ੍ਰਿਸ਼ਟਾਚਾਰ ਦਾ ਦੋਸ਼ ਲਾਉਂਦਿਆਂ ਦਾਅਵਾ ਕੀਤਾ ਕਿ ਭਾਰਤ ਵਿੱਚ ਤੇਲ ਦੀਆਂ ਕੀਮਤਾਂ ਮੰਗ ਅਤੇ ਸਪਲਾਈ ਦੇ ਆਧਾਰ 'ਤੇ ਨਹੀਂ, ਸਗੋਂ ਭਾਜਪਾ ਦੀ ਕਾਰਪੋਰੇਟ ਪੱਖੀ ਕਮਿਸ਼ਨ ਰਾਜਨੀਤੀ ਤਹਿਤ ਤੈਅ ਹੁੰਦੀਆਂ ਹਨ। ਦੇਸ਼ ਵਿੱਚ ਵਧ ਰਹੀ ਮਹਿੰਗਾਈ ਸੱਤਾਧਾਰੀ ਪਾਰਟੀ ਅਤੇ ਕੰਪਨੀਆਂ ਦੇ ਆਪਸੀ ਗੱਠਜੋੜ ਦਾ ਨਤੀਜਾ ਹਨ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਭਾਜਪਾ ਸਰਕਾਰ ਜਨਤਾ ਦੀ ਨਹੀਂ, ਸਗੋਂ ਕੰਪਨੀਆਂ ਦੀ ਸਰਕਾਰ ਹੈ। ਰਾਮ ਮੰਦਰ ਦੇ ਚੜ੍ਹਾਵੇ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਦਾ ਜ਼ਿਕਰ ਕਰਦਿਆਂ ਸਪਾ ਮੁਖੀ ਨੇ ਦਾਅਵਾ ਕੀਤਾ ਕਿ ਹੁਣ ਭਾਜਪਾ ਦੇ ਆਪਣੇ ਸਮਰਥਕ ਵੀ ਇਹ ਮਹਿਸੂਸ ਕਰਨ ਲੱਗ ਪਏ ਹਨ ਕਿ ਇਨ੍ਹਾਂ ਆਗੂਆਂ ਲਈ ਪੈਸਾ ਧਰਮ ਤੋਂ ਉੱਪਰ ਹੈ।

Dailyhunt
Disclaimer: This content has not been generated, created or edited by Dailyhunt. Publisher: Punjabi Tribune