Dailyhunt Logo
  • Light mode
    Follow system
    Dark mode
    • Play Story
    • App Story

chandigarh ਵਿੱਚ ਰਾਸ਼ਟਰੀ ਲੋਕ ਦਲ ਮਜ਼ਬੂਤ ਹੋਇਆ

ਚੰਡੀਗੜ੍ਹ ਵਿੱਚ ਨਗਰ ਨਿਗਮ ਚੋਣਾਂ ਸਬੰਧੀ ਸਾਰੀਆਂ ਰਾਜਸੀ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਦੌਰਾਨ ਰਾਸ਼ਟਰੀ ਲੋਕ ਦਲ (ਆਰ ਐੱਲ ਡੀ) ਵੱਲੋਂ ਚੰਡੀਗੜ੍ਹ ਵਿੱਚ ਮਜ਼ਬੂਤੀ ਨਾਲ ਆਪਣੇ ਪੈਰ ਜਮਾਏ ਜਾ ਰਹੇ ਹਨ, ਜਿਸ ਨਾਲ ਰੋਜ਼ਾਨਾ ਵੱਡੀ ਗਿਣਤੀ ਲੋਕ ਜੁੜ ਰਹੇ ਹਨ। ਅੱਜ ਚੰਡੀਗੜ੍ਹ ਦੇ ਉੱਘੇ ਸਮਾਜ ਸੇਵੀ ਅਸ਼ੋਕ ਕੁਮਾਰ ਆਪਣੇ ਸਾਥੀਆਂ ਸਣੇ ਆਰ ਐੱਲ ਡੀ ਵਿੱਚ ਸ਼ਾਮਲ ਹੋ ਗਏ ਹਨ, ਜਿਨ੍ਹਾਂ ਚੰਡੀਗੜ੍ਹ ਆਰ ਐੱਲ ਡੀ ਦੇ ਪ੍ਰਧਾਨ ਵਿਦਿਆ ਸ਼ੰਕਰ ਪਾਠਕ ਨੇ ਸਿਰੋਪਾਓ ਪਾ ਕੇ ਸਵਾਗਤ ਕੀਤਾ।

ਵਿਦਿਆ ਸ਼ੰਕਰ ਪਾਠਕ ਨੇ ਕਿਹਾ ਕਿ ਪਾਰਟੀ ਵੱਲੋਂ ਦੇਸ਼ ਭਰ ਵਿੱਚ ਲੋਕ ਹਿੱਤ ਵਿੱਚ ਆਵਾਜ਼ ਨੂੰ ਬੁਲੰਦ ਕੀਤਾ ਜਾਂਦਾ ਹੈ ਅਤੇ ਲੋਕਾਂ ਦੇ ਮੁੱਦਿਆਂ ਨੂੰ ਜ਼ੋਰ-ਸ਼ੋਰ ਨਾਲ ਉਭਾਰਿਆ ਜਾਂਦਾ ਹੈ ਅਤੇ ਇਸੇ ਦੇ ਚਲਦਿਆਂ ਚੰਡੀਗੜ੍ਹ ਵਿੱਚ ਪਾਰਟੀ ਮਜ਼ਬੂਤੀ ਨਾਲ ਅੱਗੇ ਵਧ ਰਹੀ ਹੈ।
ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਚੰਡੀਗੜ੍ਹ ਵਿੱਚ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਮਜ਼ਬੂਤੀ ਨਾਲ ਤਿਆਰੀ ਕੀਤੀ ਜਾ ਰਹੀ ਹੈ ਅਤੇ ਪਾਰਟੀ ਵੱਲੋਂ ਨਿਗਮ ਚੋਣਾਂ ਵਿੱਚ ਮਜ਼ਬੂਤੀ ਨਾਲ ਹਿੱਸਾ ਲਿਆ ਜਾਵੇਗਾ। ਇਸ ਮੌਕੇ ਅਸ਼ੋਕ ਕੁਮਾਰ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਤੋਂ ਸਹਿਮਤ ਹੋ ਕੇ ਆਰ ਐੱਲ ਡੀ ਦੇ ਨਾਲ ਜੁੜੇ ਹਨ। ਉਨ੍ਹਾਂ ਆਖਿਆ ਨੇ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਜ਼ੋਰ-ਸ਼ੋਰ ਨਾਲ ਉਠਾਉਣਗੇ।

Dailyhunt
Disclaimer: This content has not been generated, created or edited by Dailyhunt. Publisher: Punjabi Tribune