Dailyhunt Logo
  • Light mode
    Follow system
    Dark mode
    • Play Story
    • App Story

ਚਾਰ States ਵਿੱਚ 12 ਥਾਈਂ NIA ਦੇ ਛਾਪੇ

ਕੌਮੀ ਜਾਂਚ ਏਜੰਸੀ (ਐੱਨ ਆਈ ਏ) ਨੇ ਅੱਜ ਸਰਹੱਦ ਪਾਰੋਂ ਹਥਿਆਰ ਤਸਕਰੀ ਦੇ ਮਾਮਲੇ ਵਿੱਚ ਉੱਤਰ ਪ੍ਰਦੇਸ਼, ਰਾਜਸਥਾਨ, ਬਿਹਾਰ ਅਤੇ ਮਹਾਰਾਸ਼ਟਰ ਵਿੱਚ 12 ਥਾਵਾਂ 'ਤੇ ਛਾਪੇ ਮਾਰੇ ਤੇ ਤਲਾਸ਼ੀ ਲਈ। ਜਾਂਚ ਏਜੰਸੀ ਨੇ ਮਿਲੀ ਜਾਣਕਾਰੀ ਦੇ ਆਧਾਰ 'ਤੇ ਉੱਤਰ ਪ੍ਰਦੇਸ਼ ਵਿੱਚ ਪੰਜ, ਮਹਾਰਾਸ਼ਟਰ ਵਿੱਚ ਤਿੰਨ, ਬਿਹਾਰ ਅਤੇ ਰਾਜਸਥਾਨ ਵਿੱਚ ਦੋ-ਦੋ ਥਾਵਾਂ 'ਤੇ ਸ਼ੱਕੀਆਂ ਦੀ ਭਾਲ ਲਈ ਛਾਪੇ ਮਾਰੇ।

ਛਾਪੇਮਾਰੀ ਤੜਕੇ ਸ਼ੁਰੂ ਹੋਈ। ਇਸ ਦੌਰਾਨ ਪਾਕਿਸਤਾਨੀ ਅਤਿਵਾਦੀ ਜਸਵੀਰ ਚੌਧਰੀ ਦੇ ਸਥਾਨਕ ਸਮਰਥਕਾਂ ਵਜੋਂ ਕੰਮ ਕਰਨ ਵਾਲਿਆਂ ਦੇ ਟਿਕਾਣਿਆਂ ਦੀ ਜਾਂਚ ਕੀਤੀ ਗਈ, ਜੋ ਆਪਣੇ ਭਾਰਤੀ ਸਾਥੀਆਂ ਨਾਲ ਮਿਲ ਕੇ ਪੰਜਾਬ, ਦਿੱਲੀ ਅਤੇ ਭਾਰਤ ਦੇ ਹੋਰਨਾਂ ਹਿੱਸਿਆਂ ਵਿੱਚ ਵੱਖ-ਵੱਖ ਥਾਵਾਂ 'ਤੇ ਧਮਾਕੇ ਕਰਨ ਦੀ ਯੋਜਨਾ ਬਣਾ ਰਿਹਾ ਹੈ। ਇਹ ਮਾਮਲਾ ਜਿਸ ਨੇ ਗੰਭੀਰ ਸੁਰੱਖਿਆ ਚਿੰਤਾਵਾਂ ਪੈਦਾ ਕੀਤੀਆਂ ਹਨ, ਸਾਲ ਦੇ ਸ਼ੁਰੂ ਵਿੱਚ ਪੰਜਾਬ ਪੁਲੀਸ ਨੇ ਦਰਜ ਕੀਤਾ ਸੀ।

Dailyhunt
Disclaimer: This content has not been generated, created or edited by Dailyhunt. Publisher: Punjabi Tribune