Dailyhunt

CM Bhagwant Mann ਦੀ Fazilka ਰੈਲੀ ਮੌਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਪੁਲੀਸ ਨੇ ਕੀਤਾ ਗ੍ਰਿਫਤਾਰ

ਫਾਜ਼ਿਲਕਾ ਵਿਖੇ ਵਿਕਾਸ ਕਾਰਜਾਂ ਦੇ ਨਾਮ 'ਤੇ ਕੀਤੀ ਗਈ ਰੈਲੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਨ ਸਿੰਘ ਮਾਨ ਵੱਲੋਂ ਸੰਬੋਧਨ ਕਰਨ ਮੌਕੇ ਬੇਰੁਜ਼ਗਾਰ ਬੀਐਡ ਟੈਟ ਪਾਸ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਜਿੱਥੇ ਆਵਾਜ਼ ਬੁਲੰਦ ਕੀਤੀ ਗਈ ਉੱਥੇ ਵਾਅਦਾ ਖਿਲਾਫੀ ਖਿਲਾਫ ਆਮ ਆਦਮੀ ਪਾਰਟੀ ਦੇ ਵਿਰੋਧ ਵਿੱਚ ਨਾਅਰੇ ਲਗਾਏ ਗਏ। ਜਦੋਂ ਪੰਡਾਲ ਵਿੱਚੋਂ ਬੇਰੁਜ਼ਗਾਰ ਅਧਿਆਪਕਾਂ ਨੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ ਤਾਂ ਉਥੇ ਮੌਜੂਦ ਪੁਲੀਸ ਨੂੰ ਹੱਥਾਂ ਪੈਰਾਂ ਦੀ ਪੈ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੇਰੁਜ਼ਗਾਰ ਟੈਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਜਸਵੰਤ ਸਿੰਘ ਘੁਬਾਇਆ, ਸੂਬਾਈ ਆਗੂ ਨਛੱਤਰ ਸਿੰਘ, ਕਾਲਾ ਸਿੰਘ, ਕੁਲਦੀਪ ਸਿੰਘ ਅਤੇ ਅਮਨਦੀਪ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਬੇਰੁਜ਼ਗਾਰ ਅਧਿਆਪਕਾਂ ਦੀਆਂ ਅਸਾਮੀਆਂ ਭਰਨ ਦੀ ਮੰਗ ਨੂੰ ਲੈ ਕੇ ਕਈ ਵਾਰ ਸਿੱਖਿਆ ਮੰਤਰੀ ਅਤੇ ਹੋਰ ਮੰਤਰੀਆਂ ਨਾਲ ਮੀਟਿੰਗਾਂ ਕਰ ਚੁੱਕੇ ਹਨ, ਪਰੰਤੂ ਲਾਰਿਆਂ ਤੋਂ ਸਿਵਾਏ ਉਹਨਾਂ ਨੂੰ ਅਜੇ ਤੱਕ ਕੁਝ ਨਹੀਂ ਦਿੱਤਾ ਗਿਆ। ਉਹਨਾਂ ਕਿਹਾ ਕਿ ਇਸ ਸਬੰਧੀ ਰੋਸ ਦਰਜ ਕਰਵਾਉਣ ਲਈ ਉਹ ਅੱਜ ਸ਼ਾਂਤਮਈ ਢੰਗ ਨਾਲ ਆਪਣਾ ਪ੍ਰਦਰਸ਼ਨ ਕਰ ਰਹੇ ਸਨ ਪ੍ਰੰਤੂ ਪੁਲੀਸ ਉਹਨਾਂ ਨੂੰ ਪਹਿਲਾਂ ਅਣਦੱਸੀ ਜਗ੍ਹਾਂ 'ਤੇ ਲੈ ਗਈ ਅਤੇ ਫਿਰ ਉਹਨਾਂ ਨੂੰ ਖੋਈ ਖੇੜਾ ਥਾਣਾ ਵਿੱਚ ਬੰਦ ਕਰ ਦਿੱਤਾ ਗਿਆ। ਉਹਨਾਂ ਦੱਸਿਆ ਕਿ ਹੁਣ ਦੇਰ ਸ਼ਾਮ ਉਹਨਾਂ ਨੂੰ ਪੁਲੀਸ ਨੇ ਛੱਡ ਦਿੱਤਾ ਹੈ। ਉਹਨਾਂ ਕਿਹਾ ਕਿ ਮੌਜੂਦਾ ਸਰਕਾਰ ਨੂੰ ਸਬਕ ਸਕਾਉਣ ਲਈ ਉਹ ਪੂਰੇ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਜਾਰੀ ਰੱਖਣਗੇ।

Dailyhunt
Disclaimer: This content has not been generated, created or edited by Dailyhunt. Publisher: Punjabi Tribune