ਜ਼ਿਲ੍ਹਾ ਪਰਿਸ਼ਦ ਫ਼ਰੀਦਕੋਟ ਦੀ ਚੇਅਰਮੈਨੀ ਅਤੇ ਵਾਈਸ ਚੇਅਰਮੈਨੀ ਨੂੰ ਲੈ ਕੇ ਕਈ ਦਿਨਾਂ ਤੋਂ ਚੱਲ ਰਹੀ ਸਿਆਸੀ ਖਿੱਚੋਤਾਣ ਦਾ ਅੰਤ ਅੱਜ ਉਸ ਵੇਲੇ ਹੋਇਆ, ਜਦੋਂ ਇਹ ਦੋਵੇਂ ਅਹਿਮ ਅਹੁਦੇ ਵਿਧਾਨ ਸਭਾ ਹਲਕਾ ਜੈਤੋ ਦੇ ਹਿੱਸੇ ਆ ਗਏ। ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਵਜੋਂ ਵੀਰਪਾਲ ਕੌਰ ਅਤੇ ਵਾਈਸ ਚੇਅਰਮੈਨ ਵਜੋਂ ਗੁਰਭੇਜ ਸਿੰਘ ਬਰਾੜ ਦੀ ਚੋਣ ਕੀਤੀ ਗਈ। ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਨੇ ਨਵ-ਨਿਯੁਕਤ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜੈਤੋ ਹਲਕੇ ਲਈ ਮਾਣ ਅਤੇ ਖੁਸ਼ੀ ਦੀ ਗੱਲ ਹੈ।
ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਦੌਰਾਨ ਇਸ ਫੈਸਲੇ ਦਾ ਸਕਾਰਾਤਮਿਕ ਪ੍ਰਭਾਵ ਪਵੇਗਾ। ਵਿਧਾਇਕ ਨੇ ਪਾਰਟੀ ਹਾਈਕਮਾਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਦੇ ਲੋਕਪੱਖੀ ਕੰਮਾਂ ਅਤੇ ਪਾਰਟੀ ਪ੍ਰਤੀ ਵਰਕਰਾਂ ਦੀ ਨਿਸ਼ਠਾ ਸਦਕਾ ਹੀ ਇਹ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਵੀਰਪਾਲ ਕੌਰ ਅਤੇ ਗੁਰਭੇਜ ਸਿੰਘ ਬਰਾੜ ਪਾਰਟੀ ਦੇ ਪੁਰਾਣੇ ਅਤੇ ਸਮਰਪਿਤ ਵਰਕਰ ਹਨ, ਜਿਨ੍ਹਾਂ ਨੂੰ ਅੱਜ ਪਾਰਟੀ ਨੇ ਬਣਦਾ ਮਾਣ-ਸਨਮਾਨ ਦਿੱਤਾ ਹੈ।
ਇਸ ਦੌਰਾਨ ਟਰੱਕ ਯੂਨੀਅਨ ਜੈਤੋ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਮਲਹੋਤਰਾ ਨੇ ਵੀ ਦੋਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਜੈਤੋ ਹਲਕੇ ਨੂੰ ਜ਼ਿਲ੍ਹਾ ਪਰਿਸ਼ਦ ਦੇ ਦੋਵੇਂ ਸਿਖਰਲੇ ਅਹੁਦੇ ਮਿਲਣਾ ਖੇਤਰ ਲਈ ਮਾਣ ਵਾਲੀ ਗੱਲ ਹੈ ਅਤੇ ਇਸ ਨਾਲ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ।
ਚੇਅਰਮੈਨ ਵੀਰਪਾਲ ਕੌਰ ਅਤੇ ਵਾਈਸ ਚੇਅਰਮੈਨ ਗੁਰਭੇਜ ਸਿੰਘ ਬਰਾੜ ਨੇ ਪਾਰਟੀ ਲੀਡਰਸ਼ਿਪ ਅਤੇ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੁਤਰਨ ਦਾ ਹਰ ਸੰਭਵ ਯਤਨ ਕਰਨਗੇ।
ਇਸ ਮੌਕੇ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਭਗਤੂਆਣਾ, ਪੰਜਾਬ ਸੀਵਰੇਜ ਬੋਰਡ ਅਤੇ ਵਾਟਰ ਸਪਲਾਈ ਦੇ ਸੀਨੀਅਰ ਵਾਈਸ ਚੇਅਰਮੈਨ ਧਰਮਜੀਤ ਸਿੰਘ ਰਾਮੇਆਣਾ, ਗੋਬਿੰਦਰ ਵਾਲੀਆ, ਲਛਮਣ ਸਿੰਘ ਬਿਸ਼ਨੰਦੀ, ਬਲਰਾਜ ਸਿੰਘ, ਕੁਲਵਿੰਦਰ ਸਿੰਘ ਸਰਪੰਚ, ਮੋਦਨ ਸਿੰਘ, ਜਸਮੇਲ ਸਿੰਘ, ਨਿਰਮਲ ਸਿੰਘ, ਅਮਨ ਬਰਾੜ, ਗੁਰਵਿੰਦਰ ਢਿੱਲੋਂ, ਜਗਸੀਰ ਸਿੰਘ, ਰੇਸ਼ਮ ਸਿੰਘ ਸਰਪੰਚ, ਰੇਸ਼ਮ ਸਿੰਘ ਗਿੱਲ, ਸਨੀ ਸਿੰਘ, ਹਰਜੀਤ ਸਿੰਘ, ਪਰਮਜੀਤ ਸਿੰਘ, ਜਸਪ੍ਰੀਤ ਸਿੰਘ, ਕੁਲਦੀਪ ਸਿੰਘ ਢਿੱਲੋਂ, ਜਤਿੰਦਰ ਸਿੰਘ, ਮੁੱਖ ਪਾਲ ਸਿੰਘ, ਗੁਰਪ੍ਰੀਤ ਸਿੰਘ ਸਰਾਂ, ਨਿਰਮਲ ਸਿੰਘ ਗੋਗੀ, ਦਿਲਬਾਗ ਸਿੰਘ ਨੰਬਰਦਾਰ, ਕਰਮਜੀਤ ਸਿੰਘ, ਗੱਗੂ ਸਿੰਘ, ਜਸਵਿੰਦਰ ਸਿੰਘ, ਸੁਖਦੀਪ ਸਿੰਘ ਸੇਵੇਵਾਲਾ, ਅੰਕੁਸ਼ ਬਾਂਸਲ ਅਤੇ ਸੀਮਾ ਕੋਆਰਡੀਨੇਟਰ ਮਹਿਲਾ ਵਿੰਗ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
