Dailyhunt Logo
  • Light mode
    Follow system
    Dark mode
    • Play Story
    • App Story

Fazilka Zila Parishad: ਸਲਮਾ ਰਾਣੀ ਚੇਅਰਪਰਸਨ ਬਣੀ

ਜ਼ਿਲ੍ਹਾ ਪਰਿਸ਼ਦ ਫਾਜ਼ਿਲਕਾ ਦੀ ਚੇਅਰਪਰਸਨ ਅਤੇ ਵਾਈਸ ਚੇਅਰਪਰਸਨ ਦੀ ਚੋਣ ਸਰਬਸੰਮਤੀ ਨਾਲ ਹੋਈ। ਚੋਣ ਵਿੱਚ ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਘੁਬਾਇਆ ਜ਼ੋਨ ਤੋਂ ਜ਼ਿਲ੍ਹਾ ਪਰਿਸ਼ਦ ਮੈਂਬਰ ਸਲਮਾ ਰਾਣੀ ਨੂੰ ਜ਼ਿਲ੍ਹਾ ਪਰਿਸ਼ਦ ਫਾਜ਼ਿਲਕਾ ਦੀ ਚੇਅਰਪਰਸਨ ਚੁਣਿਆ ਗਿਆ,ਜਦਕਿ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਭਾਗਸਰ ਜ਼ੋਨ ਤੋਂ ਜ਼ਿਲ੍ਹਾ ਪਰਿਸ਼ਦ ਮੈਂਬਰ ਇੰਦਰਾ ਦੇਵੀ ਨੂੰ ਸਰਬਸੰਮਤੀ ਨਾਲ ਉਪ ਚੇਅਰਪਰਸਨ ਚੁਣਿਆ ਗਿਆ।

ਇਸ ਮੌਕੇ 'ਆਪ' ਦੇ ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ, ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਵਨਾ, ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ, ਬਲਾਕ ਸਮਿਤੀ ਚੇਅਰਮੈਨ ਦਰਸ਼ਨ ਸਿੰਘ ਸੋਹਲ, ਜਰਨੈਲ ਸਿੰਘ ਹਾਜ਼ਰ ਸਨ। ਵਿਧਾਇਕ ਨਰਿੰਦਰ ਪਾਲ ਸਵਨਾ ਅਤੇ ਜਗਦੀਪ ਗੋਲਡੀ ਕੰਬੋਜ ਨੇ ਕਿਹਾ ਕਿ ਅਧਿਕਾਰੀਆਂ ਅਤੇ ਕਰਮਚਾਰੀ ਨਾਲ ਮਿਲ ਕੇ ਜ਼ਿਲ੍ਹਾ ਪਰਿਸ਼ਦ ਦੀ ਕਮੇਟੀ ਪਿੰਡਾਂ ਦੇ ਵਿਕਾਸ ਲਈ ਆਪਣਾ ਅਹਿਮ ਯੋਗਦਾਨ ਪਾਵੇਗੀ।

Dailyhunt
Disclaimer: This content has not been generated, created or edited by Dailyhunt. Publisher: Punjabi Tribune