Dailyhunt Logo
  • Light mode
    Follow system
    Dark mode
    • Play Story
    • App Story

ਗੜਿਆਂ ਕਾਰਨ ਫ਼ਸਲ ਦਾ ਨੁਕਸਾਨ

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਵਿੰਦਰ ਸਿੰਘ, ਨਛੱਤਰ ਸਿੰਘ ਅਤੇ ਇਕਾਈ ਪ੍ਰਧਾਨ ਕਾਲੇਕੇ ਬੂਟਾ ਸਿੰਘ ਨੇ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਇਲਾਕੇ ਵਿੱਚ ਬੀਤੇ ਦਿਨੀਂ ਹੋਈ ਗੜੇਮਾਰੀ ਅਤੇ ਮੀਂਹ ਕਾਰਨ ਮੱਕੀ ਤੇ ਮੂੰਗੀ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਪਿੰਡ ਬੁੱਗਰਾਂ, ਤਕੀਪੁਰ, ਤੋਲੋਵਾਲ ਅਤੇ ਕਾਲੇਕੇ ਵਿੱਚ ਗੜ੍ਹੇਮਾਰੀ ਨੇ ਫ਼ਸਲਾਂ ਨੂੰ 50 ਫ਼ੀਸਦੀ ਤੋਂ ਵਧੇਰੇ ਨੁਕਸਾਨ ਪਹੁੰਚਾਇਆ ਹੈ।

ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਖ਼ਰਾਬੇ ਦੀ ਭਰਪਾਈ ਲਈ ਪੀੜਤ ਕਿਸਾਨਾਂ ਨੂੰ ਤੁਰੰਤ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਮਾਨ ਸਰਕਾਰ ਦਾ ਵਤੀਰਾ ਕਿਸਾਨਾਂ ਪ੍ਰਤੀ ਲਗਾਤਾਰ ਨਾਂਹ-ਪੱਖੀ ਰਿਹਾ ਹੈ, ਪਰ ਕਿਸਾਨ ਸੰਘਰਸ਼ਾਂ ਦੇ ਜ਼ੋਰ 'ਤੇ ਆਪਣੇ ਹੱਕ ਪ੍ਰਾਪਤ ਕਰਕੇ ਰਹਿਣਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਹਕੂਮਤੀ ਜਬਰ ਦਾ ਟਾਕਰਾ ਕਰਨ ਅਤੇ ਆਪਣੇ ਹੱਕਾਂ ਲਈ ਹਰ ਸਮੇਂ ਤਿਆਰ ਰਹਿਣ।

Dailyhunt
Disclaimer: This content has not been generated, created or edited by Dailyhunt. Publisher: Punjabi Tribune