Dailyhunt

ਘਰੇਲੂ ਗੈਸ ਦੇ 17 ਸਿਲੰਡਰ ਜ਼ਬਤ

ਜ਼ਿਲ੍ਹਾ ਪ੍ਰਸ਼ਾਸਨ ਨੇ ਦਾਅਵਾ ਕੀਤਾ ਕਿ ਜ਼ਿਲ੍ਹੇ ਵਿੱਚ ਘਰੇਲੂ ਗੈਸ ਦੀ ਸਪਲਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਹੈ। ਬੀਤੇ ਕੱਲ੍ਹ ਗੈਸ ਏਜੰਸੀ ਸੰਚਾਲਕਾਂ ਨੇ ਜ਼ਿਲ੍ਹੇ ਵਿੱਚ 7,946 ਗੈਸ ਸਿਲੰਡਰ ਸਪਲਾਈ ਕੀਤੇ। ਇਸ ਤੋਂ ਇਲਾਵਾ ਘਰੇਲੂ ਗੈਸ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਵਿਰੁੱਧ ਛਾਪੇਮਾਰੀ ਕੀਤੀ ਗਈ ਹੈ। ਇਸ ਛਾਪੇਮਾਰੀ 'ਚ ਵਿਭਾਗੀ ਟੀਮਾਂ ਨੇ 17 ਸਿਲੰਡਰ ਜ਼ਬਤ ਕੀਤੇ।

ਵਿਭਾਗ ਗੈਸ ਦੀ ਕਾਲਾਬਾਜ਼ਾਰੀ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰੇਗਾ। ਜ਼ਿਲ੍ਹਾ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਕੰਟਰੋਲਰ ਹਰਵੀਰ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਘਰੇਲੂ ਗੈਸ, ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀ ਨਹੀਂ ਹੈ। ਸਪਲਾਈ ਸੁਚਾਰੂ ਅਤੇ ਨਿਯਮਤ ਤੌਰ 'ਤੇ ਜਾਰੀ ਹੈ। ਉਨ੍ਹਾਂ ਨੇ ਲੋਕਾਂ ਨੂੰ ਕਿਸੇ ਵੀ ਅਫਵਾਹਾਂ ਤੋਂ ਬਚਣ ਅਤੇ ਜਮ੍ਹਾਖੋਰੀ ਤੋਂ ਬਚਣ ਦੀ ਅਪੀਲ ਕੀਤੀ ਹੈ।

Dailyhunt
Disclaimer: This content has not been generated, created or edited by Dailyhunt. Publisher: Punjabi Tribune