Dailyhunt Logo
  • Light mode
    Follow system
    Dark mode
    • Play Story
    • App Story

Gurinder Singh Garry Baring: ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਦੀ ਤਾਜਪੋਸ਼ੀ

ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਅੱਜ ਮੰਡੀ ਗੋਬਿੰਦਗੜ੍ਹ ਕੌਂਸਲ ਵਿੱਚ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਗੁਰਾਇਆ ਦੇ ਤਾਜਪੋਸ਼ੀ ਸਮਾਗਮ ਮੌਕੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਵਿਕਾਸ ਕਾਰਜ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤੇ ਜਾਣਗੇ। ਰੇਲਵੇ ਪੁਲ ਚਾਲੂ ਨਾ ਹੋਣ ਬਾਰੇ ਉਨ੍ਹਾਂ ਕਿਹਾ ਕਿ ਇਸ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਕੰਮ ਦੇ ਆਧਾਰ 'ਤੇ 'ਆਪ' 2027 ਵਿੱਚ ਮੁੜ ਸ਼ਾਨਦਾਰ ਜਿੱਤ ਹਾਸਲ ਕਰ ਕੇ ਸਰਕਾਰ ਬਣਾਵੇਗੀ।

ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਵਿਧਾਇਕ ਸਣੇ ਕੌਂਸਲਰ, ਵਪਾਰੀ, ਪਾਰਟੀ ਆਗੂ ਤੇ ਪਤਵੰਤਿਆਂ ਦਾ ਧੰਨਵਾਦ ਕੀਤਾ।
ਇਸ ਮੌਕੇ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ, ਅਮਨਇੰਦਰ ਸਿੰਘ ਗਰੇਵਾਲ, ਸਮਿਤੀ ਚੇਅਰਮੈਨ ਰਣਜੀਤ ਸਿੰਘ ਪਨਾਗ, ਸੀਨੀਅਰ ਮੀਤ ਪ੍ਰਧਾਨ ਵਨੀਤ ਬਿੱਟੂ, ਫਰਨਿਸ਼ ਐਸੋਸੀਏਸ਼ਨ ਦੇ ਪ੍ਰਧਾਨ ਮਹਿੰਦਰ ਗੁਪਤਾ, ਮਾਰਕੀਟ ਕਮੇਟੀ ਦੇ ਚੇਅਰਮੈਨ ਜਗਦੀਪ ਸਿੰਘ ਦੀਪ ਜੱਸੜਾਂ, ਦਰਸ਼ਨ ਸਿੰਘ ਚੀਮਾ, ਜਗਦੀਸ ਸਿੰਘ ਗੋਲਡੀ ਘੁੰਮਣ, ਗੁਰਮੀਤ ਸਿੰਘ ਮੰਡੀ ਗੋਬਿੰਦਗੜ੍ਹ, ਸਰਪੰਚ ਅਵਤਾਰ ਮੁਹੰਮਦ ਟੈਣੀ, ਰਾਜੇਸ਼ ਕੁਮਾਰ ਰਾਜੂ, ਕੌਂਸਲਰ ਅਤੁੱਲ ਲੁਟਾਵਾ ਅਤੇ ਪ੍ਰਦੀਪ ਕੁਮਾਰ ਆਦਿ ਨੇ ਸ੍ਰੀ ਪ੍ਰਿੰਸ ਨੂੰ ਵਧਾਈ ਦਿੱਤੀ।

Dailyhunt
Disclaimer: This content has not been generated, created or edited by Dailyhunt. Publisher: Punjabi Tribune