Dailyhunt

ਹੈਲਥ ਐਂਪਲਾਈਜ਼ ਯੂਨੀਅਨ ਵੱਲੋਂ ਵਿੱਤ ਮੰਤਰੀ ਨਾਲ ਮੀਟਿੰਗ

ਥੇ ਐੱਸ ਸੀ/ਬੀ ਸੀ ਹੈਲਥ ਐਂਪਲਾਈਜ਼ ਯੂਨੀਅਨ ਨੇ ਤਰੱਕੀਆਂ ਦੇ ਬੈਕਲਾਗ ਲਈ ਚੱਲ ਰਹੇ ਸੰਘਰਸ਼ ਤਹਿਤ ਖ਼ਜ਼ਾਨਾ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਪ੍ਰਧਾਨ ਕੁਲਬੀਰ ਸਿੰਘ ਈਸੜੂ ਦੀ ਅਗਵਾਈ ਵਿੱਚ ਹੋਈ। ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਲਖਵਿੰਦਰ ਸਿੰਘ ਖਡਿਆਲ ਨੇ ਖਜ਼ਾਨਾ ਮੰਤਰੀ ਨਾਲ ਆਪਣੇ ਕੇਡਰ ਦੀਆਂ ਮੰਗਾਂ ਜਿਵੇਂ ਕਿ ਮਲਟੀਪਰਪਜ਼ ਹੈਲਥ ਵਰਕਰ (ਮੇਲ) ਦੀਆਂ ਤਰੱਕੀਆਂ ਵਿੱਚ ਸਿਹਤ ਵਿਭਾਗ ਵਲੋਂ ਰਾਖਵਾਂਕਰਨ ਨੀਤੀ ਨੂੰ ਲਾਗੂ ਨਾ ਕਰਨਾ ਅਤੇ ਵਿਭਾਗਾਂ ਵਿੱਚ ਰੋਸਟਰ ਰਜਿਸਟਰਾਂ ਨੂੰ ਈ-ਪੋਰਟਲ 'ਤੇ ਅਪਲੋਡ ਕਰਨ ਸਬੰਧੀ ਗੱਲਬਾਤ ਕੀਤੀ ਗਈ।

ਜਥੇਬੰਦੀ ਦੇ ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਈਸ਼ੀ ਨੇ ਦੱਸਿਆ ਕਿ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਥੇਬੰਦੀ ਦੀਆਂ ਮੰਗਾਂ ਪ੍ਰਤੀ ਹਾਂ-ਪੱਖੀ ਹੁੰਗਾਰਾ ਦਿੱਤਾ ਗਿਆ ਹੈ ਅਤੇ ਜਲਦ ਹੀ ਜਥੇਬੰਦੀ ਦੀ ਮੀਟਿੰਗ ਡਾ. ਬਲਜੀਤ ਕੌਰ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਨਾਲ ਮੀਟਿੰਗ ਕਰਵਾ ਕੇ ਜਥੇਬੰਦੀ ਦੀਆਂ ਮੰਗਾਂ ਦਾ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਗਿਆ। ਮੀਟਿੰਗ ਵਿੱਚ ਰਿਜ਼ਰਵੇਸ਼ਨ ਐਕਟ- 2006 / 2018 ਅਤੇ ਐੱਸ ਸੀ ਮੁਲਾਜ਼ਮਾਂ ਲਈ ਤਰੱਕੀਆਂ ਵਿੱਚ 20 ਫੀਸਦੀ ਰਾਖਵਾਂਕਰਨ ਸਬੰਧੀ ਆਏ ਅਦਾਲਤਾਂ ਦੇ ਫੈਸਲੇ ਅਤੇ ਭਲਾਈ ਵਿਭਾਗ ਪੰਜਾਬ ਦੁਆਰਾ ਸਮੇਂ- ਸਮੇਂ 'ਤੇ ਜਾਰੀ ਕੀਤੇ ਪੱਤਰਾਂ 'ਤੇ ਚਰਚਾ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਚੇਅਰਮੈਨ ਜਸਪਾਲ ਸਿੰਘ ਜਗੇੜਾ , ਹਰਪ੍ਰੀਤ ਸਿੰਘ ਸਰਾਭਾ, ਗੁਰਜੰਟ ਸਿੰਘ ਪਟਿਆਲਾ , ਨਰਿੰਦਰ ਮਾਨ ਮੋਹਾਲੀ, ਮਨਜੀਤ ਸਿੰਘ ਲੱਡਾ, ਜਗਮੇਲ ਸਿੰਘ ਤੁੰਗਾਂ, ਨਗਿੰਦਰ ਸਿੰਘ ਮਾਨਾਂ ਆਦਿ ਆਗੂ ਮੌਜੂਦ ਸਨ।

Dailyhunt
Disclaimer: This content has not been generated, created or edited by Dailyhunt. Publisher: Punjabi Tribune