Dailyhunt

ਹਲਵਾਰਾ ਤੋਂ ਪਹਿਲੀ ਉਡਾਣ 'ਚ ਸਫ਼ਰ ਕਰਨਗੇ ਮੰਤਰੀ ਅਰੋੜਾ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਉਨ੍ਹਾਂ ਦੀ ਪਤਨੀ ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਜਾਣ ਵਾਲੀ ਪਹਿਲੀ ਉਡਾਣ ਵਿਚ ਸਵਾਰ ਹੋਣਗੇ। ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ 15 ਮਈ ਦੀ ਪਹਿਲੀ ਉਡਾਣ ਵਿਚ ਉਹ ਯਾਤਰਾ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਲੁਧਿਆਣਾ ਸ਼ਹਿਰ ਦੇ ਸਭ ਤੋਂ ਨੇੜਲੇ ਕੌਮਾਂਤਰੀ ਹਵਾਈ ਅੱਡੇ ਹਲਵਾਰਾ ਤੋਂ ਉਡਾਣਾਂ ਲਈ ਟਿਕਟਾਂ ਦੀ ਬੁਕਿੰਗ ਜਲਦੀ ਖੁੱਲ੍ਹਣ ਵਾਲੀ ਹੈ ਅਤੇ 15 ਮਈ ਤੋਂ ਉਡਾਣਾਂ ਸ਼ੁਰੂ ਹੋਣਗੀਆਂ।

ਉਨ੍ਹਾਂ ਕਿਹਾ ਕਿ ਏਅਰ ਇੰਡੀਆ ਵੱਲੋਂ ਸ਼ੁਰੂ ਵਿੱਚ ਦੋ ਉਡਾਣਾਂ ਲੁਧਿਆਣਾ ਤੋਂ ਦਿੱਲੀ ਲਈ ਚਲਾਈਆਂ ਜਾਣਗੀਆਂ।
ਏਅਰਲਾਈਨ ਦੇ ਸੂਤਰਾਂ ਅਨੁਸਾਰ ਦਿੱਲੀ-ਲੁਧਿਆਣਾ-ਦਿੱਲੀ ਰੂਟ ਦੀਆਂ ਟਿਕਟਾਂ ਬਹੁਤ ਤੇਜ਼ੀ ਨਾਲ ਵਿਕ ਰਹੀਆਂ ਹਨ।
ਮੰਤਰੀ ਨੇ ਕਿਹਾ ਕਿ ਉਹ ਪੰਜਾਬ ਵਿਚ ਖ਼ਾਸ ਕਰਕੇ ਲੁਧਿਆਣਾ ਤੇ ਆਸ-ਪਾਸ ਦੇ ਜ਼ਿਲ੍ਹਿਆਂ 'ਚ ਆਰਥਿਕ ਵਿਕਾਸ ਦੀ ਗਤੀ ਤੇਜ਼ ਕਰਨ ਲਈ ਵਚਨਬੱਧ ਹਨ। ਉਨ੍ਹਾਂ ਇਸ ਉਪਲਬਧੀ ਦਾ ਸਿਹਰਾ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦਿੱਤਾ ਹੈ।

Dailyhunt
Disclaimer: This content has not been generated, created or edited by Dailyhunt. Publisher: Punjabi Tribune