Dailyhunt Logo
  • Light mode
    Follow system
    Dark mode
    • Play Story
    • App Story

ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਸਰਕਾਰ ਦਾ ਹੱਥ ਹੋਣ ਦਾ ਕੋਈ ਸਬੂਤ ਨਹੀਂ: Canada Police

ਕੈਨੇਡਾ ਵਿੱਚ ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ 2023 ਵਿੱਚ ਹੋਏ ਕਤਲ ਦੀ ਜਾਂਚ ਕਰ ਰਹੇ ਅਧਿਕਾਰੀਆਂ ਨੂੰ ਅਜਿਹਾ ਕੋਈ ਸਬੂਤ ਨਹੀਂ ਮਿਲਿਆ ਹੈ, ਜਿਸ ਨਾਲ ਇਸ ਕਤਲ ਵਿੱਚ ਭਾਰਤ ਸਰਕਾਰ ਦੇ ਅਧਿਕਾਰੀਆਂ ਦਾ ਕੋਈ ਸਬੰਧ ਸਾਬਤ ਹੁੰਦਾ ਹੋਵੇ। ਕੈਨੇਡਾ ਪੁਲੀਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਹ ਬਿਆਨ ਦਿੱਤਾ ਹੈ। ਇਹ ਬਿਆਨ ਉਸ ਸਮੇਂ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਉਨ੍ਹਾਂ ਦੋਸ਼ਾਂ ਦੇ ਬਿਲਕੁਲ ਉਲਟ ਹੈ, ਜਿਨ੍ਹਾਂ ਕਰਕੇ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਭਾਰੀ ਤਣਾਅ ਆ ਗਿਆ ਸੀ।

ਰੌਇਲ ਕੈਨੇਡੀਅਨ ਮਾਊਂਟਿਡ ਪੁਲੀਸ (RCMP) ਦੀ ਡਿਪਟੀ ਕਮਿਸ਼ਨਰ ਲੀਜ਼ਾ ਮੋਰਲੈਂਡ ਦਾ ਇਹ ਬਿਆਨ ਉਦੋਂ ਆਇਆ, ਜਦੋਂ ਕੁਝ ਘੰਟੇ ਪਹਿਲਾਂ ਹੀ ਅਮਰੀਕੀ ਅਧਿਕਾਰੀਆਂ ਨੇ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਸਾਥੀ ਸਤਿੰਦਰਜੀਤ ਸਿੰਘ (ਉਰਫ਼ ਗੋਲਡੀ ਬਰਾੜ) ‘ਤੇ ਨਿੱਝਰ ਦੇ ਕਤਲ ਦਾ ਹੁਕਮ ਦੇਣ ਦਾ ਦੋਸ਼ ਲਗਾਇਆ ਸੀ।

‘ਅਪਰੇਸ਼ਨ ਹਾਰਡਬਾਲ’ ਨਾਮਕ ਇੱਕ ਸਾਂਝੀ ਮੁਹਿੰਮ ਦੇ ਤਹਿਤ, ਅਮਰੀਕਾ, ਕੈਨੇਡਾ ਅਤੇ ਯੂਰਪ ਦੀਆਂ ਏਜੰਸੀਆਂ ਨੇ ਭਾਰਤ ਸਥਿਤ ਤਿੰਨ ਸੰਗਠਿਤ ਅਪਰਾਧਿਕ ਸਮੂਹਾਂ (ਜਿਨ੍ਹਾਂ ਵਿੱਚ ਬਿਸ਼ਨੋਈ ਗੈਂਗ ਵੀ ਸ਼ਾਮਲ ਹੈ) ਨਾਲ ਕਥਿਤ ਸਬੰਧ ਰੱਖਣ ਵਾਲੇ 24 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ‘ਤੇ ਨਿੱਝਰ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਨਾਲ-ਨਾਲ ਸਰਹੱਦ ਪਾਰਲੇ ਸੰਗਠਿਤ ਅਪਰਾਧ ਨਾਲ ਜੁੜੇ ਕਈ ਹੋਰ ਦੋਸ਼ ਵੀ ਲਗਾਏ ਗਏ ਹਨ।

ਉੱਥੇ ਹੀ ਜਾਂਚ ਦੇ ਵੇਰਵੇ ਸਾਂਝੇ ਕਰਦਿਆਂ ਮੋਰਲੈਂਡ ਨੇ ਕੈਨੇਡਾ ਦੇ ਸੀ ਬੀ ਸੀ ਨਿਊਜ਼ (CBC News) ਨੂੰ ਦੱਸਿਆ ਕਿ ਜਾਂਚ ਟੀਮਾਂ ਨੂੰ ਨਿੱਝਰ ਦੇ ਕਤਲ ਵਿੱਚ ਭਾਰਤੀ ਅਧਿਕਾਰੀਆਂ ਦੇ ਸ਼ਾਮਲ ਹੋਣ ਦਾ ਕੋਈ ਸਬੂਤ ਨਹੀਂ ਮਿਲਿਆ।

ਜਦੋਂ ਉਨ੍ਹਾਂ ਕੋਲੋਂ ਟਰੂਡੋ ਵੱਲੋਂ ਲਗਾਏ ਗਏ ਦੋਸ਼ਾਂ ਬਾਰੇ ਸਿੱਧਾ ਸਵਾਲ ਪੁੱਛਿਆ ਗਿਆ, ਤਾਂ ਜਵਾਬ ਵਿੱਚ ਉਨ੍ਹਾਂ ਨੇ ਸਾਫ਼ ਕਿਹਾ ਕਿ ਇਸ ਸੰਗਠਿਤ ਅਪਰਾਧ ਦੀ ਜਾਂਚ ਅਤੇ ਪੇਸ਼ ਕੀਤੇ ਗਏ ਦੋਸ਼-ਪੱਤਰਾਂ (ਚਾਰਜਸ਼ੀਟ) ਵਿੱਚ ਅਜਿਹਾ ਕੋਈ ਵੀ ਸਬੂਤ ਨਹੀਂ ਮਿਲਿਆ ਹੈ, ਜਿਸ ਤੋਂ ਇਹ ਸਾਬਤ ਹੁੰਦਾ ਹੋਵੇ ਕਿ ਭਾਰਤੀ ਅਧਿਕਾਰੀਆਂ ‘ਤੇ ਕੋਈ ਦੋਸ਼ ਹੈ ਜਾਂ ਉਹ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਸ਼ਾਮਲ ਸਨ।

ਮੋਰਲੈਂਡ ਨੇ ਕਿਹਾ ਕਿ ਭਾਰਤ ਸਰਕਾਰ ਨੇ ਇਸ ਜਾਂਚ ਵਿੱਚ ਸਹਿਯੋਗ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਬ੍ਰਿਟਿਸ਼ ਕੋਲੰਬੀਆ ਵਿੱਚ ਇੱਕ ਗੁਰਦੁਆਰੇ ਦੇ ਬਾਹਰ ਨਿੱਝਰ ਦੇ ਕਤਲ ਤੋਂ ਕੁਝ ਹਫ਼ਤਿਆਂ ਬਾਅਦ, ਟਰੂਡੋ ਨੇ ਇੱਕ ਸਨਸਨੀਖੇਜ਼ ਦੋਸ਼ ਲਗਾਇਆ ਸੀ, ਜਿਸ ਵਿੱਚ ਉਨ੍ਹਾਂ ਨੇ ਸਿੱਖ ਵੱਖਵਾਦੀ ਦੇ ਕਤਲ ਲਈ ਭਾਰਤ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਸੀ।

Dailyhunt
Disclaimer: This content has not been generated, created or edited by Dailyhunt. Publisher: Punjabi Tribune