Dailyhunt Logo
  • Light mode
    Follow system
    Dark mode
    • Play Story
    • App Story

'High Performance School' Award: ਬੱਲ੍ਹੋ ਸਕੂਲ ਨੂੰ ਵੱਕਾਰੀ ਪੁਰਸਕਾਰ

ਸਕੂਲ ਸਿੱਖਿਆ ਵਿਭਾਗ ਅਤੇ ਸਟੇਟ ਕੌਂਸਲ ਆਫ਼ ਐਜੂਕੇਸ਼ਨ ਰਿਸਰਚ ਐਂਡ ਟਰੇਨਿੰਗ ਪੰਜਾਬ ਵੱਲੋਂ ਵਿੱਦਿਅਕ ਮਿਆਰ ਨੂੰ ਉੱਚਾ ਚੁੱਕਣ ਲਈ ਚਲਾਈ ਗਈ ਸਮਰੱਥ ਸਕੂਲ ਮੁਹਿੰਮ (ਮਿਸ਼ਨ ਸਮਰੱਥ 3.0) ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਬੱਲ੍ਹੋ ਨੇ ਵੱਡੀ ਅਕਾਦਮਿਕ ਪ੍ਰਾਪਤੀ ਹਾਸਲ ਕੀਤੀ ਹੈ। ਸਕੂਲ ਨੂੰ ਸਿੱਖਿਆ ਵਿਭਾਗ ਵੱਲੋਂ ਅਧਿਕਾਰਤ ਤੌਰ 'ਤੇ 'ਹਾਈ ਪਰਫਾਰਮੈਂਸ ਸਕੂਲ' ਦੇ ਵੱਕਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ।

ਇਸ ਮੁਹਿੰਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬੀ ਅਤੇ ਗਣਿਤ ਵਿਸ਼ਿਆਂ ਵਿੱਚ ਨਿਰਧਾਰਤ ਕੀਤੇ ਗਏ ਉੱਚ ਸਿੱਖਣ ਟੀਚਿਆਂ ਨੂੰ ਸ਼ਾਨਦਾਰ ਤਰੀਕੇ ਨਾਲ ਸਿੱਖਿਆ ਹੈ। ਇਸ ਪ੍ਰਾਪਤੀ ਬਦਲੇ ਸਕੂਲ ਨੂੰ ਵਿਸ਼ੇਸ਼ ਪ੍ਰਸ਼ੰਸਾ ਪੱਤਰ ਜਾਰੀ ਕੀਤਾ ਗਿਆ ਹੈ। ਸਰਪੰਚ ਅਮਰਜੀਤ ਕੌਰ ਅਤੇ ਸਕੂਲ ਮੈਨੇਜਮੈਂਟ ਕਮੇਟੀ ਨੇ ਖ਼ੁਸ਼ੀ ਸਾਂਝੀ ਕੀਤੀ। ਤਰਨਜੋਤ ਵੈੱਲਫੇਅਰ ਸੁਸਾਇਟੀ ਬੱਲ੍ਹੋ ਦੇ ਅਹੁਦੇਦਾਰਾਂ ਨੇ ਸਕੂਲ ਸਟਾਫ਼, ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਵੱਡੀ ਸਫਲਤਾ 'ਤੇ ਵਧਾਈ ਦਿੱਤੀ। ਇਸ ਮੌਕੇ ਮੁੱਖ ਅਧਿਆਪਕਾ ਕਮਲਜੀਤ ਕੌਰ, ਅਧਿਆਪਕ ਰਾਜੇਸ਼ ਕੁਮਾਰ, ਸੁਖਵਿੰਦਰ ਕੌਰ ਅਤੇ ਸੁਰਿੰਦਰ ਕੌਰ ਹਾਜ਼ਰ ਸਨ।

Dailyhunt
Disclaimer: This content has not been generated, created or edited by Dailyhunt. Publisher: Punjabi Tribune