ਰਣਜੀਤ ਕੌਰ ਅਨੁਸਾਰ ਬਰਸਾਤ ਦੇ ਦਿਨਾਂ ਵਿੱਚ ਤੰਬੂ 'ਚ ਪਾਣੀ ਭਰ ਜਾਂਦਾ ਹੈ ਅਤੇ ਛੱਪੜ ਨੇੜੇ ਹੋਣ ਕਾਰਨ ਜ਼ਹਿਰੀਲੇ ਜੀਵ-ਜੰਤੂਆਂ ਦਾ ਹਰ ਵੇਲੇ ਖ਼ਤਰਾ ਬਣਿਆ ਰਹਿੰਦਾ ਹੈ। ਉਸ ਨੇ ਸਰਕਾਰ, ਪ੍ਰਸ਼ਾਸਨ ਅਤੇ ਦਾਨੀ ਸੱਜਣਾਂ ਅੱਗੇ ਸਿਰ 'ਤੇ ਪੱਕੀ ਛੱਤ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ।
ਇਸ ਸਬੰਧੀ ਪਿੰਡ ਦੇ ਸਰਪੰਚ ਸੁਖਦੇਵ ਸਿੰਘ ਨੇ ਦੱਸਿਆ ਕਿ ਪੰਚਾਇਤ ਵੱਲੋਂ ਮਾਤਾ ਨੂੰ ਰਹਿਣ ਲਈ ਥਾਂ ਦਿੱਤੀ ਗਈ ਹੈ। ਇਸ ਵਾਰ ਪਿੰਡ ਵਿੱਚ 25 ਪੱਕੇ ਮਕਾਨਾਂ ਲਈ ਗ੍ਰਾਂਟ ਪ੍ਰਾਪਤ ਹੋਈ ਹੈ, ਨਿਰਧਾਰਿਤ ਪ੍ਰਕਿਰਿਆ ਕਾਰਨ ਮੌਜੂਦਾ ਸਰਕਾਰੀ ਗ੍ਰਾਂਟ ਵਿੱਚ ਉਨ੍ਹਾਂ ਦਾ ਨਾਂ ਸ਼ਾਮਲ ਨਹੀਂ ਹੋ ਸਕਿਆ। ਉਨ੍ਹਾਂ ਭਰੋਸਾ ਦਿੱਤਾ ਕਿ ਅਗਲੀ ਗ੍ਰਾਂਟ ਵਿੱਚ ਪਹਿਲ ਦੇ ਆਧਾਰ 'ਤੇ ਉਨ੍ਹਾਂ ਦਾ ਨਾਂ ਭੇਜ ਕੇ ਪੱਕਾ ਕਮਰਾ ਬਣਾਇਆ ਜਾਵੇਗਾ। ਦੂਜੇ ਪਾਸੇ ਪਿੰਡ ਵਾਸੀਆਂ ਨੇ ਇਸ ਸਥਿਤੀ 'ਤੇ ਚਿੰਤਾ ਪ੍ਰਗਟਾਉਂਦਿਆਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਨੁੱਖੀ ਹਮਦਰਦੀ ਦੇ ਆਧਾਰ 'ਤੇ ਬਜ਼ੁਰਗ ਮਹਿਲਾ ਨੂੰ ਜਲਦ ਤੋਂ ਜਲਦ ਪੱਕਾ ਆਸਰਾ ਦਿੱਤਾ ਜਾਵੇ।
