Dailyhunt Logo
  • Light mode
    Follow system
    Dark mode
    • Play Story
    • App Story

ਇਹ ਕੋਈ ਗੁੱਡਾ ਗੁੱਡੀ ਦਾ ਖੇਲ ਨਹੀਂ: ਕਾਂਗਰਸ ਦੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਦੀ ਤਾੜਨਾ

ਕਾਂਗਰਸ ਦੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਨੇ ਅੱਜ ਮੁੜ ਕਿਹਾ ਕਿ ਇੱਕ ਵਾਰ ਹਾਈਕਮਾਂਡ ਨੇ ਜੋ ਫੈਸਲਾ ਲੈ ਲਿਆ ਹੈ ਉਸ ਨੂੰ ਬਦਲਿਆ ਨਹੀਂ ਜਾਵੇਗਾ। ਉਹਨਾਂ ਫੇਰਬਦਲ ਕੀਤੇ ਜਾਣ ਦੀ ਸੰਭਾਵਨਾ ਦੇ ਸੰਦਰਭ 'ਚ ਕਿਹਾ ਕਿ ਇਹ ਕੋਈ ਗੁੱਡਾ ਗੁੱਡੀ ਦੀ ਖੇਡ ਹੈ, ਹੁਣ ਕੋਈ ਫੇਰਬਦਲ ਨਹੀਂ ਹੋਵੇਗਾ ।

ਉਨ੍ਹਾਂ ਕਿਹਾ ਕਿ ਹਾਈਕਮਾਂਡ ਵੱਲੋਂ ਕੀਤੇ ਫੇਰਬਦਲ ਦਾ ਸਭ ਨੇ ਸਵਾਗਤ ਕੀਤਾ ਹੈ ।

ਉਨ੍ਹਾਂ ਕਿਹਾ ਕਿ ਚਰਨਜੀਤ ਚੰਨੀ ਨਾਲ ਉਨ੍ਹਾਂ ਦੀ ਦੋ ਦਿਨ ਪਹਿਲਾਂ ਗੱਲ ਹੋਈ ਹੈ ਪਰ ਉਹ ਬਾਹਰ ਗਏ ਹੋਏ ਹਨ ।

ਸੂਤਰਾਂ ਦਾ ਕਹਿਣਾ ਹੈ ਕਿ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਪੰਜਾਬ ਕਾਂਗਰਸ ਵਿਚਲੇ ਵਿਵਾਦ ਨੂੰ ਲੈ ਕੇ ਪੰਜਾਬ ਇੰਚਾਰਜ ਬਘੇਲ ਨੂੰ ਸੰਕੇਤ ਦਿੱਤੇ ਹਨ ਜਿਸ ਮਗਰੋਂ ਬਘੇਲ ਦਾ ਰੌਂਅ ਸਖਤ ਹੋਇਆ ਹੈ। ਚੰਨੀ ਧੜੇ ਲਈ ਇਹ ਸਪੱਸ਼ਟ ਸੁਨੇਹਾ ਹੈ ਜਿਸ ਨੂੰ ਲੈ ਕੇ ਹੁਣ ਚੰਨੀ ਧੜਾ ਕੀ ਪੈਂਤੜਾ ਲੈਂਦਾ ਹੈ, ਇਹ ਹੁਣ ਦੇਖਣ ਵਾਲੀ ਗੱਲ ਹੋਵੇਗੀ ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਚੰਨੀ ਧੜੇ ਨੇ ਭੁਪੇਸ਼ ਬਘੇਲ ਨੂੰ ਮਿਲਣ ਤੋਂ ਕਿਨਾਰਾ ਕੀਤਾ ਸੀ, ਕਿਉਂਕਿ ਇਸ ਧੜੇ ਦੇ ਆਗੂ ਇਸ ਕਰਕੇ ਵੀ ਬਘੇਲ ਨਾਲ ਨਾਰਾਜ਼ ਹਨ ਕਿ ਬਘੇਲ ਨੇ ਕਦੇ ਵੀ ਉਨ੍ਹਾਂ ਨਾਲ ਗੱਲ ਕਰਨ ਨੂੰ ਪਹਿਲਾਂ ਤਰਜ਼ੀਹ ਨਹੀਂ ਦਿੱਤੀ ਸੀ। ਬੀਤੇ ਦਿਨ ਕਾਂਗਰਸ ਭਵਨ 'ਚ ਬਘੇਲ ਨੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਕੀਤੀ। ਇਸ ਤੋਂ ਪਹਿਲਾਂ ਭੁਪੇਸ਼ ਬਘੇਲ ਨੇ ਅਗਾਮੀ ਪੰਜਾਬ ਚੋਣਾਂ ਦੇ ਮੱਦੇਨਜ਼ਰ ਗਠਿਤ ਕੀਤੀਆਂ ਨਵੀਆਂ ਚਾਰ ਕਮੇਟੀਆਂ ਦੇ ਚੇਅਰਮੈਨਾਂ ਨਾਲ ਮੀਟਿੰਗ ਤੈਅ ਕੀਤੀ ਸੀ ਪ੍ਰੰਤੂ ਦੋ ਚੇਅਰਮੈਨ ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਮੀਟਿੰਗ 'ਚ ਸ਼ਾਮਲ ਨਹੀਂ ਹੋਏ ਸਨ।

Dailyhunt
Disclaimer: This content has not been generated, created or edited by Dailyhunt. Publisher: Punjabi Tribune