Dailyhunt Logo
  • Light mode
    Follow system
    Dark mode
    • Play Story
    • App Story

Indonesia ਨੂੰ ਮਿਜ਼ਾਈਲਾਂ ਦੇਵੇਗਾ India

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਪ੍ਰਬੋਵੋ ਸੁਬਿਆਂਤੋ ਦਰਮਿਆਨ ਹੋਈ ਵਾਰਤਾ 'ਚ ਭਾਰਤ ਨੇ ਇੰਡੋਨੇਸ਼ੀਆ ਨੂੰ ਬ੍ਰਹਿਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲ ਅਤੇ ਹਵਾ ਤੋਂ ਹਵਾ ਵਿੱਚ ਮਾਰ ਕਰਨ ਵਾਲੀ ਅਸਤਰ ਮਿਜ਼ਾਈਲ ਦੀ ਸਪਲਾਈ 'ਤੇ ਸਹਿਮਤੀ ਜ਼ਾਹਿਰ ਕੀਤੀ ਜੋ ਰੱਖਿਆ ਸਬੰਧਾਂ ਵਿੱਚ ਵੱਡੇ ਵਾਧੇ ਨੂੰ ਦਰਸਾਉਂਦੀ ਹੈ।

ਇੰਡੋਨੇਸ਼ੀਆ ਨਾਲ ਬ੍ਰਹਿਮੋਸ ਮਿਜ਼ਾਈਲ ਦਾ ਇਹ ਸੌਦਾ ਭਾਰਤ ਵੱਲੋਂ ਵੀਅਤਨਾਮ ਅਤੇ ਫਿਲੀਪੀਨਜ਼ ਨਾਲ ਕੀਤੇ ਗਏ ਸਮਝੌਤਿਆਂ ਤੋਂ ਬਾਅਦ ਹੋਇਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਪ੍ਰਾਬੋਵੋ ਸੁਬੀਆਂਤੋ ਨੇ ਮੁਕਤ ਅਤੇ ਸ਼ਾਂਤੀਪੂਰਨ ਹਿੰਦ-ਪ੍ਰਸ਼ਾਂਤ ਖੇਤਰ ਲਈ ਡੂੰਘੀ ਦੁਵੱਲੀ ਭਾਈਵਾਲੀ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਵਧਦੀ ਆਲਮੀ ਭੂ-ਰਾਜਨੀਤਕ ਉਥਲ-ਪੁਥਲ ਦਰਮਿਆਨ ਸਬੰਧਾਂ ਨੂੰ ਮਜ਼ਬੂਤ ਬਣਾਉਂਦਿਆਂ ਦੋਵਾਂ ਧਿਰਾਂ ਨੇ ਅਹਿਮ ਖਣਿਜਾਂ ਅਤੇ ਸਟੀਲ ਸਪਲਾਈ ਚੇਨ, ਸਮੁੰਦਰੀ ਸੁਰੱਖਿਆ, ਦਵਾਈਆਂ, ਸਿੱਖਿਆ, ਪੁਲਾੜ, ਖੋਜ ਅਤੇ ਨਵੀਆਂ ਖੋਜਾਂ, ਦੂਰਸੰਚਾਰ ਅਤੇ ਖੁਰਾਕ ਸੁਰੱਖਿਆ ਸਮੇਤ ਕਈ ਖੇਤਰਾਂ ਵਿੱਚ ਦੁਵੱਲਾ ਸਹਿਯੋਗ ਵਧਾਉਣ ਲਈ 14 ਸਮਝੌਤਿਆਂ 'ਤੇ ਦਸਤਖਤ ਕੀਤੇ ਹਨ। ਇੰਡੋਨੇਸ਼ਿਆਈ ਰਾਸ਼ਟਰਪਤੀ ਨਾਲ ਗੱਲਬਾਤ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ''ਸਾਡੇ ਦੋਵਾਂ ਦੇਸ਼ਾਂ ਲਈ ਹੁਣ ਸੁਨਹਿਰੀ ਯੁੱਗ ਦੀ ਸ਼ੁਰੂਆਤ ਹੋਣ ਵਾਲੀ ਹੈ।'' ਅੱਜ ਦੀ ਮੀਟਿੰਗ ਵਿੱਚ ਮੋਦੀ ਅਤੇ ਪ੍ਰਾਬੋਵੋ ਨੇ ਅਤਿਵਾਦ ਦਾ ਮੁਕਾਬਲਾ ਕਰਨ ਲਈ 'ਬਿਲਕੁਲ ਬਰਦਾਸ਼ਤ ਨਾ ਕਰਨ' ਦੀ ਪਹੁੰਚ ਅਪਣਾਉਣ ਦਾ ਸੱਦਾ ਦਿੱਤਾ, ਵਿਸ਼ਵ ਪੱਧਰ 'ਤੇ ਪਾਬੰਦੀਸ਼ੁਦਾ ਅਤਿਵਾਦੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਅਤੇ ਦੋਵਾਂ ਦੇਸ਼ਾਂ ਵਿਚਾਲੇ ਅਤਿਵਾਦ ਵਿਰੋਧੀ ਸਹਿਯੋਗ ਸਮਝੌਤੇ ਨੂੰ ਜਲਦੀ ਹੀ ਅੰਤਿਮ ਰੂਪ ਦੇਣ ਦਾ ਸਵਾਗਤ ਕੀਤਾ ਜਿਸ 'ਤੇ ਨੇੜ ਭਵਿੱਖ 'ਚ ਦਸਤਖ਼ਤ ਕੀਤੇ ਜਾਣਗੇ।
ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੋਨੇਸ਼ੀਆ ਦੀ ਸੰਸਦ 'ਚ ਕਿਹਾ ਕਿ ਭਾਰਤ ਵਿਕਾਸ ਦੇ ਰਾਹ 'ਤੇ ਚੱਲਦਾ ਹੈ, ਵਿਸਤਾਰਵਾਦ ਦੇ ਨਹੀਂ। ਸੰਸਦ ਮੈਂਬਰਾਂ ਜਿਨ੍ਹਾਂ ਵਿੱਚ ਰਾਸ਼ਟਰਪਤੀ ਪ੍ਰਾਬੋਵੋ ਸੁਬੀਆਂਤੋ ਅਤੇ ਹੋਰ ਮੰਤਰੀ ਸ਼ਾਮਲ ਸਨ, ਨੂੰ ਸੰਬੋਧਨ ਕਰਦਿਆਂ ਸ੍ਰੀ ਮੋਦੀ ਨੇ ਦੋਵਾਂ ਦੇਸ਼ਾਂ ਵਿਚਾਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਜਦੋਂ ਭਾਰਤ ਦੇ 140 ਕਰੋੜ ਅਤੇ ਇੰਡੋਨੇਸ਼ੀਆ ਦੇ 29 ਕਰੋੜ ਨਾਗਰਿਕ ਸਾਂਝੀ ਖੁਸ਼ਹਾਲੀ ਲਈ ਇਕੱਠੇ ਅੱਗੇ ਵਧਣਗੇ ਤਾਂ ਦੁਨੀਆ ਨਵਾਂ ਇਤਿਹਾਸ ਬਣਦਾ ਦੇਖੇਗੀ। ਉਨ੍ਹਾਂ ਕਿਹਾ ਕਿ ਭਾਰਤ ਅਤੇ ਇੰਡੋਨੇਸ਼ੀਆ ਸਾਈਬਰ ਖਤਰਿਆਂ, ਅਤਿਵਾਦ ਨੂੰ ਫੰਡਿੰਗ ਅਤੇ ਕੱਟੜਪੰਥ ਦਾ ਮੁਕਾਬਲਾ ਕਰਨ ਲਈ ਸਹਿਯੋਗ ਵਧਾ ਕੇ ਸ਼ਾਂਤੀ ਪਸੰਦ ਤਾਕਤਾਂ ਨੂੰ ਮਜ਼ਬੂਤ ਕਰ ਸਕਦੇ ਹਨ। -ਪੀਟੀਆਈ

ਪ੍ਰਧਾਨ ਮੰਤਰੀ ਮੋਦੀ ਨੂੰ ਇੰਡੋਨੇਸ਼ੀਆ ਦਾ ਸਰਬਉੱਚ ਸਨਮਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਜ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ​​ਕਰਨ ਵਿੱਚ ਨਿਭਾਈ ਭੂਮਿਕਾ ਲਈ ਇੰਡੋਨੇਸ਼ੀਆ ਦੇ ਸਰਵਉੱਚ ਸਨਮਾਨ 'ਬਿੰਤਾਂਗ ਆਦਿਪੂਰਨ ਆਫ਼ ਦੀ ਰਿਪਬਲਿਕ ਆਫ਼ ਇੰਡੋਨੇਸ਼ੀਆ' ਮੈਡਲ ਨਾਲ ਨਵਾਜ਼ਿਆ ਗਿਆ। ਇੰਡੋਨੇਸ਼ੀਆ ਦੇ ਰਾਸ਼ਟਰਪਤੀ ਪ੍ਰਾਬੋਵੋ ਸੁਬੀਆਂਤੋ ਨੇ ਸ੍ਰੀ ਮੋਦੀ ਨੂੰ ਇਹ ਮੈਡਲ ਭੇਟ ਕੀਤਾ। ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ 'ਤੇ ਪੋਸਟ ਕੀਤਾ, ''ਅੱਜ ਸਵੇਰੇ ਮੈਨੂੰ ਬਹੁਤ ਹੀ ਪਿਆਰ ਨਾਲ ਇੰਡੋਨੇਸ਼ੀਆ ਦੇ ਸਰਵਉੱਚ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ ਕਰੋੜਾਂ ਭਾਰਤੀਆਂ ਦਾ ਹੈ। ਇਹ ਇੰਡੋਨੇਸ਼ੀਆ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਭਾਰਤ ਤੇ ਇੰਡੋਨੇਸ਼ੀਆ ਦੇ ਇਤਿਹਾਸਕ ਤੇ ਨਜ਼ਦੀਕੀ ਸਬੰਧਾਂ ਦਾ ਸਨਮਾਨ ਹੈ।''

Dailyhunt
Disclaimer: This content has not been generated, created or edited by Dailyhunt. Publisher: Punjabi Tribune