Dailyhunt Logo
  • Light mode
    Follow system
    Dark mode
    • Play Story
    • App Story

Infrastructure Issues: ਜਗਦੇਵ ਕਲਾਂ ਸੜਕ ਦੀ ਖਸਤਾ ਹਾਲਤ ਖ਼ਿਲਾਫ਼ ਰੋਸ

ਚੇਤਨਪੁਰਾ ਤੋਂ ਜਗਦੇਵ ਕਲਾਂ ਨੂੰ ਜਾਣ ਵਾਲੀ ਮੁੱਖ ਸੜਕ ਦੀ ਖਸਤਾ ਹਾਲਤ ਕਾਰਨ ਇਲਾਕੇ ਦੇ ਲੋਕਾਂ ਅਤੇ ਕਿਸਾਨਾਂ ਵਿੱਚ ਭਾਰੀ ਰੋਸ ਹੈ। ਇਸ ਮਾਮਲੇ ਸਬੰਧੀ ਜਮਹੂਰੀ ਕਿਸਾਨ ਸਭਾ ਦੇ ਆਗੂ ਕਾਮਰੇਡ ਟਹਿਲ ਸਿੰਘ ਚੇਤਨਪੁਰਾ ਦੀ ਅਗਵਾਈ ਹੇਠ ਕਿਸਾਨਾਂ ਤੇ ਪਿੰਡ ਵਾਸੀਆਂ ਨੇ ਮੁਜ਼ਾਹਰਾ ਕਰਦਿਆਂ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਪਾਣੀ ਦੀ ਪਾਈਪਲਾਈਨ ਵਿਛਾਉਣ ਲਈ ਸੜਕ ਪੁੱਟੀ ਗਈ ਸੀ ਪਰ ਕੰਮ ਮੁਕੰਮਲ ਹੋਣ ਤੋਂ ਮਗਰੋਂ ਸਹੀ ਢੰਗ ਨਾਲ ਮੁਰੰਮਤ ਨਹੀਂ ਕੀਤੀ ਗਈ। ਕਈ ਥਾਵਾਂ ਤੋਂ ਪਾਈਪਲਾਈਨਾਂ ਲੀਕ ਹੋਣ ਅਤੇ ਪਿੰਡ ਚੇਤਨਪੁਰਾ ਦਾ ਸੀਵਰੇਜ ਬੰਦ ਹੋਣ ਕਾਰਨ ਅੱਧੇ ਪਿੰਡ ਦਾ ਗੰਦਾ ਪਾਣੀ ਸੜਕ 'ਤੇ ਇਕੱਠਾ ਰਹਿੰਦਾ ਹੈ, ਜਿਸ ਨਾਲ ਬਿਮਾਰੀਆਂ ਫੈਲਣ ਦਾ ਖ਼ਦਸਾ ਹੈ। ਉਨ੍ਹਾਂ ਕਿਹਾ ਕਿ ਛੱਪੜ ਬਣੀ ਸੜਕ 'ਤੇ ਦੋਪਹੀਆ ਅਤੇ ਚਾਰ-ਪਹੀਆ ਵਾਹਨ ਚਾਲਕਾਂ, ਸਕੂਲੀ ਵਿਦਿਆਰਥੀਆਂ, ਕਿਸਾਨਾਂ ਅਤੇ ਰਾਹਗੀਰਾਂ ਨੂੰ ਹਰ ਰੋਜ਼ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਰਸਾਤ ਦੇ ਦਿਨਾਂ ਵਿੱਚ ਹਾਦਸਿਆਂ ਦਾ ਖ਼ਤਰਾ ਹੋਰ ਵੀ ਵਧ ਜਾਂਦਾ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕਈ ਵਾਰ ਅਧਿਕਾਰੀਆਂ ਦੇ ਧਿਆਨ ਵਿੱਚ ਮਾਮਲਾ ਲਿਆਂਦਾ ਗਿਆ, ਪਰ ਨਾ ਤਾਂ ਪਾਈਪ ਲੀਕੇਜਾਂ ਨੂੰ ਪੱਕੇ ਤੌਰ 'ਤੇ ਠੀਕ ਕੀਤਾ ਗਿਆ ਅਤੇ ਨਾ ਹੀ ਸੜਕ ਦੀ ਮੁਰੰਮਤ ਕਰਵਾਈ ਗਈ।

ਕਾਮਰੇਡ ਟਹਿਲ ਸਿੰਘ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਸੜਕ ਦੀ ਮੁਰੰਮਤ ਅਤੇ ਲੀਕੇਜਾਂ ਦਾ ਹੱਲ ਨਾ ਕੀਤਾ ਗਿਆ ਤਾਂ ਕਿਸਾਨਾਂ ਅਤੇ ਪਿੰਡ ਵਾਸੀਆਂ ਵੱਲੋਂ ਧਰਨਾ ਦੇ ਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਬੰਧਤ ਵਿਭਾਗ ਅਤੇ ਪ੍ਰਸ਼ਾਸਨ ਦੀ ਹੋਵੇਗੀ।

Dailyhunt
Disclaimer: This content has not been generated, created or edited by Dailyhunt. Publisher: Punjabi Tribune