Dailyhunt Logo
  • Light mode
    Follow system
    Dark mode
    • Play Story
    • App Story

Jagjitpura Land Dispute: ਕਿਸਾਨ ਜਥੇਬੰਦੀਆਂ ਵੱਲੋਂ ਕਬਜ਼ਾ ਵਾਰੰਟ ਦਾ ਵਿਰੋਧ

ਲਾਕ ਸ਼ਹਿਣਾ ਦੇ ਪਿੰਡ ਜਗਜੀਤਪੁਰਾ ਵਿੱਚ ਜ਼ਮੀਨ ਦੇ ਮਾਮਲੇ ਨੂੰ ਲੈ ਕੇ ਚੱਲ ਰਹੇ ਵਿਵਾਦ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ਉੱਤੇ ਕਬਜ਼ਾ ਵਾਰੰਟ ਦੇ ਵਿਰੋਧ ਵਿੱਚ ਧਰਨਾ ਦਿੱਤਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ, ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਦਰਜਨ ਉਗੋਕੇ, ਜਗਸੀਰ ਸਿੰਘ ਸੀਰਾ, ਗੁਰਚਰਨ ਸਿੰਘ, ਬਿੰਦਰ ਪਾਲ ਕੌਰ ਅਤੇ ਮਾਸਟਰ ਨਿਰਪਜੀਤ ਸਿੰਘ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ।

ਆਗੂਆਂ ਨੇ ਕਿਹਾ ਕਿ ਜਿਸ ਜ਼ਮੀਨ ਨੂੰ ਧਾਰਮਿਕ ਸਥਾਨ ਦੀ ਦੱਸਿਆ ਜਾ ਰਿਹਾ ਹੈ, ਉਹ ਅਸਲ ਵਿੱਚ ਪੱਤੀ ਦੀ ਸਾਂਝੀ ਜ਼ਮੀਨ ਹੈ ਅਤੇ ਕਿਸੇ ਬਾਹਰੀ ਵਿਅਕਤੀ ਨੂੰ ਨਹੀਂ ਦਿੱਤੀ ਜਾਵੇਗੀ। ਹੁਣ ਤੱਕ ਨੌਂ ਵਾਰ ਕਬਜ਼ਾ ਵਰੰਟ ਲਿਆਂਦਾ ਗਿਆ ਹੈ ਪਰ ਕਿਸਾਨਾਂ ਨੇ ਹਰ ਵਾਰ ਸ਼ਾਂਤਮਈ ਵਿਰੋਧ ਕੀਤਾ ਹੈ। ਪ੍ਰਸ਼ਾਸਨ ਵੱਲੋਂ ਤਹਿਸੀਲਦਾਰ ਬੇਅੰਤ ਸਿੰਘ, ਪਟਵਾਰੀ ਰੋਬਿਨ ਸਿੰਘ ਤੇ ਥਾਣਾ ਮੁਖੀ ਰੇਨੂੰ ਪਰੋਚਾ ਪੁਲੀਸ ਪਾਰਟੀ ਸਮੇਤ ਮੌਕੇ ਉੱਤੇ ਹਾਜ਼ਰ ਸਨ ਪਰ ਕਬਜ਼ਾ ਵਾਰੰਟ ਲਿਆਉਣ ਵਾਲੀ ਧਿਰ ਗੈਰ-ਹਾਜ਼ਰ ਰਹੀ। ਕਿਸਾਨਾਂ ਦੇ ਭਾਰੀ ਵਿਰੋਧ ਕਾਰਨ ਅੱਜ ਕਬਜ਼ਾ ਵਾਰੰਟ ਉੱਤੇ ਕੋਈ ਕਾਰਵਾਈ ਨਹੀਂ ਹੋਈ ਤੇ ਮਾਮਲਾ ਮੁਲਤਵੀ ਕਰ ਦਿੱਤਾ ਗਿਆ ਹੈ।

Dailyhunt
Disclaimer: This content has not been generated, created or edited by Dailyhunt. Publisher: Punjabi Tribune