Dailyhunt Logo
  • Light mode
    Follow system
    Dark mode
    • Play Story
    • App Story

ਜਿੱਤ ਦੇ ਜਸ਼ਨ 'ਚ ਫਾਇਰਿੰਗ ਮਾਮਲੇ 'ਚ ਅਣਪਛਾਤੇ ਖ਼ਿਲਾਫ਼ ਕੇਸ ਦਰਜ; ਵੀਡੀਓ ਹੋਈ ਸੀ ਵਾਇਰਲ

ਰਨਾਲਾ ਨਗਰ ਨਿਗਮ ਚੋਣਾਂ ਦੇ ਨਤੀਜੇ ਉਪਰੰਤ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਦੀਆਂ ਧੱਜੀਆਂ ਉੱਡਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਕ ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰ ਦੇ ਸਮਰਥਕ ਵੱਲੋਂ ਪਿਸਤੌਲ ਕੱਢ ਕੇ ਸ਼ਰੇਆਮ ਹਵਾਈ ਫਾਇਰਿੰਗ ਕੀਤੀ ਗਈ। ਇਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋਈ ਹੈ। ਇਹ ਫਾਇਰਿੰਗ ਉਸ ਵੇਲੇ ਹੋਈ, ਜਦੋਂ ਸ਼ਹਿਰ ਦੇ ਬਿਲਕੁਲ ਵਿਚਕਾਰ ਸਥਿਤ ਵਾਰਡ ਨੰਬਰ 33 ਦੀ ਜੇਤੂ 'ਆਪ' ਉਮੀਦਵਾਰ ਆਪਣੇ ਸੈਂਕੜੇ ਸਮਰਥਕਾਂ ਨਾਲ ਜੇਤੂ ਮਾਰਚ ਕੱਢ ਰਹੀ ਸੀ।

ਇਸੇ ਦੌਰਾਨ ਭੀੜ ਵਿੱਚ ਸ਼ਾਮਲ ਇੱਕ ਨੌਜਵਾਨ ਨੇ ਅਚਾਨਕ ਪਿਸਤੌਲ ਕੱਢੀ ਅਤੇ ਹਵਾਈ ਫਾਇਰ ਕਰ ਦਿੱਤੇ। ਜਿਸ ਥਾਂ ਇਹ ਫਾਇਰਿੰਗ ਹੋਈ, ਉੱਥੇ ਸੈਂਕੜੇ ਲੋਕ ਮੌਜੂਦ ਸਨ ਅਤੇ ਅਣਗਹਿਲੀ ਕਾਰਨ ਕੋਈ ਵੱਡਾ ਹਾਦਸਾ ਵਾਪਰ ਸਕਦਾ ਸੀ।

ਇਸ ਮਾਮਲੇ ਨੂੰ ਲੈ ਕੇ ਸਿਆਸਤ ਵੀ ਪੂਰੀ ਤਰ੍ਹਾਂ ਗਰਮਾ ਗਈ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ ਆਗੂਆਂ ਨੇ ਸੱਤਾਧਾਰੀ ਧਿਰ ‘ਤੇ ਤਿੱਖੇ ਨਿਸ਼ਾਨੇ ਸੇਧਦਿਆਂ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਅਤੇ ਸੂਬਾ‌ ਮੀਤ ਪ੍ਰਧਾਨ ਸੰਜੀਵ ਸ਼ੋਰੀ ਨੇ ਕਿਹਾ ਕਿ ਇਸ ਤਰ੍ਹਾਂ ਸ਼ਰੇਆਮ ਫਾਇਰਿੰਗ ਕਰਨੀ ਬੇਹੱਦ ਨਿੰਦਣਯੋਗ ਹੈ। ਉਹਨਾਂ ਦੋਸ਼ ਲਾਇਆ ਕਿ ਜੇਕਰ ਇਹੀ ਗੁਨਾਹ ਕਿਸੇ ਵਿਰੋਧੀ ਪਾਰਟੀ ਦੇ ਸਮਰਥਕ ਨੇ ਕੀਤਾ ਹੁੰਦਾ, ਤਾਂ ਪੁਲੀਸ ਹੁਣ ਤੱਕ ਉਸ ਨੂੰ ਗ੍ਰਿਫ਼ਤਾਰ ਕਰਕੇ ਕਰ ਚੁੱਕੀ ਹੁੰਦੀ।

ਦੂਜੇ ਪਾਸੇ, ਚੌਤਰਫ਼ਾ ਦਬਾਅ ਤੋਂ ਬਾਅਦ ਬਰਨਾਲਾ ਪੁਲੀਸ ਨੇ ਇਸ ਮਾਮਲੇ ਵਿੱਚ ਮੁਕੱਦਮਾ ਤਾਂ ਦਰਜ ਕਰ ਲਿਆ ਹੈ, ਪਰ ਹੈਰਾਨੀ ਦੀ ਗੱਲ ਇਹ ਹੈ ਕਿ ਫਾਇਰਿੰਗ ਕਰਨ ਵਾਲਾ ਵਿਅਕਤੀ ਵੀਡੀਓ ਵਿੱਚ ਸ਼ਰੇਆਮ ਦਿਖਾਈ ਦੇਣ ਦੇ ਬਾਵਜੂਦ ਇਹ ਕੇਸ ਅਣਪਛਾਤੇ ਵਿਅਕਤੀ ਵਿਰੁੱਧ ਦਰਜ ਕੀਤਾ ਗਿਆ ਹੈ ਅਤੇ ਪੁਲੀਸ ਇਸ ਵਿਅਕਤੀ ਸਬੰਧੀ ਅਣਜਾਣਤਾ ਪ੍ਰਗਟ ਕਰ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਰਨਾਲਾ ਦੇ ਡੀ ਐੱਸ ਪੀ ਸਤਵੀਰ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਹ ਘਟਨਾ ਅਸਲ ਵਿੱਚ ਕਿਸ ਜਗ੍ਹਾ ਵਾਪਰੀ ਅਤੇ ਫਾਇਰਿੰਗ ਕਰਨ ਵਾਲਾ ਵਿਅਕਤੀ ਕੌਣ ਹੈ, ਇਸ ਬਾਰੇ ਅਜੇ ਪੁਖ਼ਤਾ ਪਛਾਣ ਨਹੀਂ ਹੋ ਸਕੀ ਹੈ। ਪੁਲੀਸ ਨੇ ਫਿਲਹਾਲ ਅਣਪਛਾਤੇ ਖ਼ਿਲਾਫ਼ ਪਰਚਾ ਦਰਜ ਕਰਕੇ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ ਅਤੇ ਵੀਡੀਓ ਦੇ ਆਧਾਰ ‘ਤੇ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਜਲਦ ਹੀ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Dailyhunt
Disclaimer: This content has not been generated, created or edited by Dailyhunt. Publisher: Punjabi Tribune