ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡ ਧੀਰਾ ਪੱਤਰਾ ਦੇ 21 ਸਾਲਾ ਨੌਜਵਾਨ ਜੋਬਨਪ੍ਰੀਤ ਸਿੰਘ ਭੁੱਲਰ ਦੀ ਕੈਨੇਡਾ ਵਿੱਚ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਜੋਬਨਪ੍ਰੀਤ ਸਿੰਘ ਰੁਜ਼ਗਾਰ ਅਤੇ ਚੰਗੇ ਭਵਿੱਖ ਦੀ ਆਸ ਨਾਲ ਕੁਝ ਸਮਾਂ ਪਹਿਲਾਂ ਕੈਨੇਡਾ ਗਿਆ ਸੀ। ਉਸ ਦੀ ਅਚਾਨਕ ਮੌਤ ਦੀ ਸੂਚਨਾ ਮਿਲਦੇ ਹੀ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਪਿੰਡ ਵਾਸੀਆਂ ਨੇ ਪਰਿਵਾਰ ਨਾਲ ਹਮਦਰਦੀ ਜਤਾਈ ਹੈ।
ਫਿਲਹਾਲ ਮੌਤ ਦੇ ਅਸਲ ਕਾਰਨਾਂ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ। ਕੈਨੇਡਾ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰ ਨੇ ਮੰਗ ਕੀਤੀ ਹੈ ਕਿ ਮੌਤ ਦੇ ਕਾਰਨਾਂ ਦੀ ਪੂਰੀ ਸੱਚਾਈ ਸਾਹਮਣੇ ਲਿਆਂਦੀ ਜਾਵੇ।
