Dailyhunt Logo
  • Light mode
    Follow system
    Dark mode
    • Play Story
    • App Story

'ਕਾਸ਼ ਮੇਰੇ ਕੋਲ ਕੋਈ ਗਿੱਦੜ ਸਿੰਙੀ ਹੁੰਦੀ': ਪੰਜਾਬ ਕਾਂਗਰਸ ਦੇ ਸੰਗਠਨਾਤਮਕ ਫੇਰਬਦਲ ਤੋਂ ਬਾਅਦ Manish Tiwari ਦੀ ਪੋਸਟ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਪਾਰਟੀ ਦੇ ਸੰਗਠਨਾਤਮਕ ਫੇਰਬਦਲ ਵਿੱਚੋਂ ਬਾਹਰ ਕੀਤੇ ਜਾਣ ਤੋਂ ਬਾਅਦ, ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੀਰਵਾਰ ਨੂੰ ਸੋਸ਼ਲ ਮੀਡੀਆ ‘ਤੇ ਇੱਕ ਰਹੱਸਮਈ ਪੋਸਟ ਸਾਂਝੀ ਕੀਤੀ ਹੈ।

ਨਵੇਂ ਐਲਾਨੇ ਗਏ ਸੂਬਾਈ ਕਮੇਟੀਆਂ ਵਿੱਚ ਆਪਣੀ ਸ਼ਮੂਲੀਅਤ ਨਾ ਹੋਣ ਬਾਰੇ ਇੱਕ ਅਖਬਾਰੀ ਰਿਪੋਰਟ ‘ਤੇ ਪ੍ਰਤੀਕਿਰਿਆ ਦਿੰਦਿਆਂ, ਤਿਵਾੜੀ ਨੇ ‘ਐਕਸ’ (X) ‘ਤੇ ਲਿਖਿਆ: “ਕਾਸ਼ ਮੇਰੇ ਕੋਲ ਵਿਅਕਤੀਆਂ ਅਤੇ ਸੰਸਥਾਵਾਂ ਦੀਆਂ ਅਸੁਰੱਖਿਆਵਾਂ ਲਈ ਕੋਈ ( ਗਿੱਦੜ ਸਿੰਙੀ) ਹੁੰਦੀ !

ਇਹ ਕਹਿਣ ਤੋਂ ਬਾਅਦ, INCIndia (ਕਾਂਗਰਸ) ਨੇ ਮੈਨੂੰ ਪਿਛਲੇ 45 ਸਾਲਾਂ ਵਿੱਚ ਬਹੁਤ ਕੁਝ ਦਿੱਤਾ ਹੈ ਅਤੇ ਮੈਂ ਵੀ ਆਪਣੀ ਪੂਰੀ ਬਾਲਗ ਜ਼ਿੰਦਗੀ ਦਹਾਕਿਆਂ ਤੋਂ ਇੰਡੀਅਨ ਨੈਸ਼ਨਲ ਕਾਂਗਰਸ ਦੀ ਸੇਵਾ ਵਿੱਚ ਸਮਰਪਿਤ ਕੀਤੀ ਹੈ। ‘Que sera, sera’. ਜੋ ਹੋਣਾ ਹੈ, ਉਹ ਹੋ ਕੇ ਰਹੇਗਾ।”

ਇਹ ਪੋਸਟ ਕਾਂਗਰਸ ਵੱਲੋਂ ਪੰਜਾਬ ਲਈ ਇੱਕ ਨਵੇਂ ਸੰਗਠਨਾਤਮਕ ਢਾਂਚੇ ਦਾ ਐਲਾਨ ਕਰਨ ਦੇ ਇੱਕ ਦਿਨ ਬਾਅਦ ਆਈ ਹੈ, ਜਿਸ ਵਿੱਚ ਚੋਣਾਂ ਨਾਲ ਸਬੰਧਤ ਮੁੱਖ ਕਮੇਟੀਆਂ ਲਈ ਚੇਅਰਪਰਸਨ ਅਤੇ ਤਿੰਨ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤੇ ਗਏ ਹਨ, ਜਦਕਿ ਤਿਵਾੜੀ ਨੂੰ ਕੋਈ ਸੰਗਠਨਾਤਮਕ ਜ਼ਿੰਮੇਵਾਰੀ ਨਹੀਂ ਸੌਂਪੀ ਗਈ ਹੈ।

ਤਿੰਨ ਵਾਰ ਦੇ ਲੋਕ ਸਭਾ ਸੰਸਦ ਮੈਂਬਰ, ਤਿਵਾੜੀ ਵਰਤਮਾਨ ਵਿੱਚ ਚੰਡੀਗੜ੍ਹ ਦੀ ਨੁਮਾਇੰਦਗੀ ਕਰਦੇ ਹਨ। ਉਹ ਪਹਿਲਾਂ ਪੰਜਾਬ ਵਿੱਚ ਆਨੰਦਪੁਰ ਸਾਹਿਬ ਅਤੇ ਲੁਧਿਆਣਾ ਸੰਸਦੀ ਹਲਕਿਆਂ ਦੀ ਨੁਮਾਇੰਦਗੀ ਕਰ ਚੁੱਕੇ ਹਨ।

]ਏਆਈਸੀਸੀ ਦੇ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਦੁਆਰਾ ਜਾਰੀ ਇੱਕ ਬਿਆਨ ਦੇ ਅਨੁਸਾਰ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਤੁਰੰਤ ਪ੍ਰਭਾਵ ਨਾਲ ਇਹ ਨਿਯੁਕਤੀਆਂ ਨੂੰ ਮਨਜ਼ੂਰੀ ਦਿੱਤੀ ਹੈ।

ਨਵੇਂ ਢਾਂਚੇ ਤਹਿਤ, ਚਰਨਜੀਤ ਸਿੰਘ ਚੰਨੀ ਚੋਣ ਮੁਹਿੰਮ ਕਮੇਟੀ (Campaign Committee) ਦੀ ਅਗਵਾਈ ਕਰਨਗੇ, ਜਦਕਿ ਵਿਜੇ ਇੰਦਰ ਸਿੰਗਲਾ ਚੋਣ ਪ੍ਰਬੰਧਨ ਅਤੇ ਤਾਲਮੇਲ ਕਮੇਟੀ (Election Management and Coordination Committee) ਦੀ ਪ੍ਰਧਾਨਗੀ ਕਰਨਗੇ। ਸੁਖਜਿੰਦਰ ਸਿੰਘ ਰੰਧਾਵਾ ਨੂੰ ਕੋਰ ਕਮੇਟੀ (Core Committee) ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ, ਅਤੇ ਅਮਰ ਸਿੰਘ ਮੈਨੀਫੈਸਟੋ ਕਮੇਟੀ (Manifesto Committee) ਦੀ ਅਗਵਾਈ ਕਰਨਗੇ।

ਪਾਰਟੀ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਕਾਂਗਰਸ ਵਿਧਾਨ ਸਭਾ ਦਲ ਦੇ ਨੇਤਾ ਵਜੋਂ ਬਰਕਰਾਰ ਰੱਖਿਆ ਹੈ। ਇਸ ਤੋਂ ਇਲਾਵਾ, ਸੁਖਵਿੰਦਰ ਸਿੰਘ ਡੈਨੀ, ਰਾਜ ਕੁਮਾਰ ਵੇਰਕਾ ਅਤੇ ਸੰਗਤ ਸਿੰਘ ਗਿਲਜ਼ੀਆਂ ਨੂੰ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
-ANI ਇਨਪੁਟਸ ਦੇ ਨਾਲ।

Dailyhunt
Disclaimer: This content has not been generated, created or edited by Dailyhunt. Publisher: Punjabi Tribune