Dailyhunt Logo
  • Light mode
    Follow system
    Dark mode
    • Play Story
    • App Story

Kewal Dhillon ਸਫ਼ਾਈ ਕਰਮੀਆਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ

ਪਣੀਆਂ ਮੰਗਾਂ ਲਈ ਸ਼ਾਂਤੀਪੂਰਵਕ ਧਰਨਾ ਦੇ ਰਹੇ ਸਫ਼ਾਈ ਕਰਮਚਾਰੀਆਂ ਅਤੇ ਮਹਿਲਾਵਾਂ 'ਤੇ ਪੁਲੀਸ ਵੱਲੋਂ ਕੀਤੇ ਲਾਠੀਚਾਰਜ ਦੀ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਪਹੁੰਚ ਕੇ ਜ਼ਖ਼ਮੀ ਕਰਮਚਾਰੀਆਂ ਦਾ ਹਾਲ-ਚਾਲ ਪੁੱਛਣ ਮੌਕੇ ਢਿੱਲੋਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਹਸਪਤਾਲ ਪ੍ਰਸ਼ਾਸਨ ਦੇ ਰਵੱਈਏ 'ਤੇ ਤਿੱਖੇ ਨਿਸ਼ਾਨੇ ਸੇਧੇ ਅਤੇ ਪੀੜਤਾਂ ਨੂੰ ਆਪਣੇ ਪੱਧਰ 'ਤੇ ਇਲਾਜ ਲਈ ਮਾਲੀ ਸਹਾਇਤਾ ਵੀ ਪ੍ਰਦਾਨ ਕੀਤੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਕਸਰ ਲੋਕਤੰਤਰ ਵਿੱਚ ਧਰਨੇ-ਪ੍ਰਦਰਸ਼ਨਾਂ ਨੂੰ ਹਰੇਕ ਨਾਗਰਿਕ ਦਾ ਅਧਿਕਾਰ ਦੱਸਦੇ ਸਨ ਪਰ ਅੱਜ ਉਨ੍ਹਾਂ ਦੇ ਰਾਜ ਵਿੱਚ ਆਪਣੇ ਹੱਕ ਮੰਗ ਰਹੀਆਂ ਗਰੀਬ ਮਾਵਾਂ-ਭੈਣਾਂ ਅਤੇ ਸਫ਼ਾਈ ਕਰਮਚਾਰੀਆਂ 'ਤੇ ਜ਼ਾਲਮਾਨਾ ਢੰਗ ਨਾਲ ਡਾਂਗਾਂ ਵਰ੍ਹਾਈਆਂ ਗਈਆਂ ਹਨ। ਸਰਕਾਰ ਦੇ 'ਸਿਹਤ ਕ੍ਰਾਂਤੀ' ਦੇ ਦਾਅਵਿਆਂ ਦੀ ਪੋਲ ਖੋਲ੍ਹਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਜ਼ਖ਼ਮੀਆਂ ਨੂੰ ਯੋਗ ਇਲਾਜ ਤੱਕ ਨਹੀਂ ਮਿਲ ਰਿਹਾ। ਹਸਪਤਾਲਾਂ ਵਿੱਚ ਐਕਸ-ਰੇਅ ਮਸ਼ੀਨਾਂ ਬੰਦ ਹਨ ਅਤੇ ਡਾਕਟਰਾਂ ਦੀ ਭਾਰੀ ਘਾਟ ਕਾਰਨ ਮਰੀਜ਼ਾਂ ਨੂੰ ਖੁਆਰ ਹੋਣਾ ਪੈ ਰਿਹਾ ਹੈ। ਭਾਰਤੀ ਜਨਤਾ ਪਾਰਟੀ ਨੇ ਇਸ ਮਾਮਲੇ ਵਿੱਚ ਪੰਜਾਬ ਦੇ ਰਾਜਪਾਲ ਨਾਲ ਵੀ ਮੁਲਾਕਾਤ ਕਰਕੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ।

Dailyhunt
Disclaimer: This content has not been generated, created or edited by Dailyhunt. Publisher: Punjabi Tribune