Dailyhunt

ਕਿਸਾਨ ਜਥੇਬੰਦੀ ਵੱਲੋਂ ਡੀ ਸੀ ਦਫ਼ਤਰ ਅੱਗੇ ਧਰਨਾ

ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਡੀ ਸੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਅਤੇ ਕਿਸਾਨਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਕਿਸਾਨ ਮਜ਼ਦੂਰ ਮਾਰੂ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਨਵੀਨਰ ਜਸਵਿੰਦਰ ਸਿੰਘ ਟਿਵਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਸਮੇਂ ਦੌਰਾਨ ਮੰਨੀਆਂ ਜਾ ਚੁੱਕੀਆਂ ਮੰਗਾਂ ਨੂੰ ਲਾਗੂ ਕਰਾਉਣ, ਬਰਸਾਤ ਦੌਰਾਨ ਗੜੇਮਾਰੀ ਅਤੇ ਝੱਖੜ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ, ਝੋਨੇ ਦੀ ਫ਼ਸਲ ਉੱਪਰ ਘੱਟੋ-ਘੱਟ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ, ਕਿਸਾਨੀ ਅੰਦੋਲਨ ਦੌਰਾਨ ਦਰਜ ਕੇਸ ਵਾਪਸ ਲੈਣ ਅਤੇ ਸੰਭੂ ਖਨੌਰੀ ਮੋਰਚੇ ਉੱਪਰ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਆਦਿ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਧਰਨਾ ਦਿੱਤਾ ਗਿਆ।ਉਨ੍ਹਾਂ ਨੇ ਮੁੱਖ ਮੰਤਰੀ ਪੰਜਾਬ ਨੂੰ ਕਿਸਾਨ ਮੰਗਾਂ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ।
ਕਿਸਾਨਾਂ ਵੱਲੋਂ ਰਾਸ਼ਟਰਪਤੀ ਦੇ ਨਾਂ ਦਿੱਤੇ ਮੰਗ ਪੱਤਰ ਵਿਚ ਸਰ੍ਹੋਂ ਦੀ ਖ਼ਰੀਦ 'ਤੇ ਐੱਮ ਐੱਸ ਪੀ ਯਕੀਨੀ ਬਣਾਉਣ, ਹਰਿਆਣਾ ਸਰਕਾਰ ਵਲੋਂ ਕਣਕ ਦੀ ਖ਼ਰੀਦ ਪ੍ਰਕਿਰਿਆ ਸਬੰਧੀ ਬਣਾਏ ਨਵੇਂ ਕਾਲੇ ਨਿਯਮ ਨੂੰ ਤੁਰੰਤ ਵਾਪਸ ਲੈਣ, ਆਲੂ ਦੀਆਂ ਡਿੱਗਦੀਆਂ ਕੀਮਤਾਂ ਕਾਰਨ ਕਿਸਾਨ ਦੀ ਆਲੂ ਉਤਪਾਦਕ ਕਿਸਾਨਾਂ ਲਈ ਵਿਸ਼ੇਸ਼ ਰਾਹਤ ਪੈਕੇਜ ਜਾਰੀ ਕਰਨ, ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਵਿਚ ਖੇਤੀਬਾੜੀ, ਡੇਅਰੀ ਅਤੇ ਪੋਲਟਰੀ ਸੈਕਟਰ ਨੂੰ ਸ਼ਾਮਲ ਨਾ ਕਰਨ ਦੀ ਮੰਗ ਕੀਤੀ ਗਈ। ਧਰਨੇ ਨੂੰ ਤਰਲੋਚਨ ਸਿੰਘ ਨੰਡਿਆਲੀ, ਜਸਪਾਲ ਸਿੰਘ ਭਾਂਖਰਪੁਰ, ਸੁਰਮੁੱਖ ਸਿੰਘ, ਜਸਵਿੰਦਰ ਸਿੰਘ ਜੱਸੀ ਘੜੂੰਆਂ, ਹਰਜਿੰਦਰ ਸਿੰਘ ਮੱਕੜਾਂ, ਗੁਰਬਚਨ ਸਿੰਘ ਜੌਲਾ ਤੇ ਹੋਰਨਾਂ ਨੇ ਵੀ ਸੰਬੋਧਨ ਕੀਤਾ।
Dailyhunt
Disclaimer: This content has not been generated, created or edited by Dailyhunt. Publisher: Punjabi Tribune